ETV Bharat / city

ਆਪ ਨੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਦੀ ਕੀਤੀ ਅਪੀਲ

author img

By

Published : Mar 28, 2021, 8:36 PM IST

ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ’ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ।

ਆਪ ਪਾਰਟੀ ਨੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਦੀ ਕੀਤੀ ਅਪੀਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ’ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤਾਂਤਰਿਕ ਦੇਸ਼ ਵਿੱਚ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਇਸ ਦੋਵਾਂ ਧਿਰਾਂ ਵੱਲੋਂ ਬਰਾਬਰ ਵਾਰਤਾਲਾਪ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਇਹੀ ਤਾਕਤ ਸੀ ਕਿ ਇਸ ਅੰਦੋਲਨ ਵਿੱਚ ਹੁਣ ਤੱਕ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ ਇਸੇ ਕਰਕੇ ਹੀ ਇਹ ਅੰਦੋਲਨ ਅੱਜ ਦੁਨੀਆ ਦਾ ਸਭ ਤੋਂ ਵੱਡਾ ਅਤੇ ਸ਼ਾਂਤਮਈ ਢੰਗ ਨਾਲ ਚੱਲਣ ਵਾਲਾ ਅੰਦੋਲਨ ਬਣ ਚੁੱਕਿਆ ਹੈ, ਇਸ ਅੰਦੋਲਨ ਨੂੰ ਆਪਣੇ ਜਿੱਤ ਤੱਕ ਅੱਗੇ ਵਧਾਉਣ ਲਈ ਕਿਸਾਨ ਸ਼ਾਂਤੀ ਬਣਾਈ ਰੱਖਣ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਮਹੀਨਿਆਂ ਤੋਂ ਦਿਨ ਰਾਤ ਸੜਕਾਂ ਉਤੇ ਹਰ ਮੁਸੀਬਤ ਦਾ ਸਾਹਮਣਾ ਕਰਦਾ ਹੋਇਆ ਸੰਘਰਸ਼ ਕਰ ਰਿਹਾ ਹੈ, ਪ੍ਰੰਤੂ ਕੁਝ ਭਾਜਪਾ ਆਗੂ ਕਿਸਾਨਾਂ ਦੇ ਵਿਰੁਧ ਬਹੁਤ ਮੰਦਭਾਗੀ ਭਾਸ਼ਾ ਵਰਤ ਰਹੇ ਹਨ। ਭਾਜਪਾ ਦੇ ਆਗੂਆਂ ਨੇ ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ ਅਤੇ ਗਦਾਰ ਕਿਹਾ, ਜਿਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ ਅਤੇ ਭਾਜਪਾ ਦਾ ਵਿਰੋਧ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਨਾ ਲੈ ਕੇ ਪੰਜਾਬ ਵਿੱਚ ਇਕ ਭਾਈਚਾਰਕ ਸਾਂਝ ਤੋੜਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਜਿੱਥੇ ਦੇਸ਼ ਨੂੰ ਤਰੱਕੀ ਦੇ ਰਾਹ ਤੋਂ ਲਾਹ ਰਿਹਾ ਹੈ, ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਤੋੜ ਰਿਹਾ ਹੈ।

ਇਹ ਵੀ ਪੜ੍ਹੋ: ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਦੀ ਕੋਠੀ ਅੱਗੇ ਉਤਾਰੇ ਕੱਪੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.