ਚੰਡੀਗੜ੍ਹ: ਖੇਤੀ ਕਾਨੂੰਨਾਂ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਪੰਜਾਬ ਦੇ ਸਾਂਸਦ ਮੈਂਬਰ ਨੂੰ ਵਿਪ ਜਾਰੀ ਕਰਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਸਦਨ ਵਿੱਚੋਂ ਵਾਕਆਊਟ ਕਰਨ ਦੀ ਬਜਾਇ ਸਾਂਸਦ ਵਿੱਚ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ। ਕਿਸਾਨਾਂ ਵੱਲੋਂ ਚੁੱਕੀ ਇਸ ਮੰਗ ਨੂੰ ਲੈਕੇ ਆਪ ਸਾਂਸਦ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।
ਮਾਨ ਵੱਲੋਂ ਮੀਡੀਆ ‘ਚ ਦਿੱਤੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਨਾਲ ਹੀ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਸੰਸਦ ਚ ਕਿਸਾਨਾਂ ਦੀ ਆਵਾਜ਼ ਨੂੰ ਜ਼ਰੂਰ ਚੁੱਕਣਗੇ।
ਮਾਨ ਨੇ ਇਹ ਐਲਾਨ ਕਰਦੇ ਹੋਏ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਆਪਣਾ ਫਰਜ ਸਮਝਦੇ ਹੋਏ ਕਿਸਾਨਾਂ ਦਾ ਆਵਾਜ਼ ਨੂੰ ਕੇਂਦਰ ਦੇ ਕੰਨਾਂ ਤੱਕ ਜ਼ਰੂਰ ਪਹੁੰਚਾਉਣਗੇ। ਇਸ ਦੇ ਨਾਲ ਹੀ ਮਾਨ ਵੱਲੋਂ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਵੀ ਇਹੋ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਵੱਲੋਂ ਵੀ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਵਿੱਚ ਜ਼ਰੂਰ ਚੁੱਕਣਾ ਚਾਹੀਦਾ ਹੈ। ਇਸ ਦੌਰਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨੀ ਮੁੱਦਿਆਂ ਨਾਲ ਸਬੰਧਿਤ ਕਈ ਸਵਾਲ ਲੋਕ ਸਭਾ ਸਪੀਕਰ ਰੱਖੇ ਗਏ ਹਨ ਤੇ ਸਪੀਕਰ ਦੀ ਇਜਾਜ਼ਤ ਦੇ ਨਾਲ ਉਹ ਕਿਸਾਨਾਂ ਦੇ ਸਵਾਲਾਂ ਨੂੰ ਚੁੱਕਣਗੇ।
ਇਹ ਵੀ ਪੜ੍ਹੋ: AAP ਆਗੂ ਅਨਮੋਲ ਗਗਨ ਮਾਨ ਖਿਲਾਫ ਅਕਾਲੀ-ਬਸਪਾ ਦਾ ਰੋਸ ਪ੍ਰਦਰਸ਼ਨ