ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਦੀ ਹੱਕੀ ਮੰਗਾਂ ਨੂੰ ਲੈ ਕੇ ਬੈਠੇ ਏਬੀਵੀਪੀ ਵਰਕਰਾਂ ਧਰਨਾ ਲਾਇਆ। ਏਬੀਵੀਪੀ ਵਰਕਰਾਂ ਨੇ ਯੂਨੀਵਰਸਿਟੀ ਪ੍ਰਬੰਧਕਾਂ 'ਤੇ ਬੇਵਜ਼ਹ ਵਿਦਿਆਰਥੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਏ।
ਪ੍ਰਦਰਸ਼ਨਕ ਕਰ ਰਹੇ ਵਰਕਰਾਂ ਨੇ ਯੂਨੀਵਰਸਿਟੀ ਵਿੱਚ ਪਹਿਲਾਂ ਵਾਈਸ ਪ੍ਰੈਜੀਡੈਂਟ ਦੇ ਦਫ਼ਤਰ ਦਾ ਘਿਰਾਓ ਕੀਤਾ। ਜਦ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਨੇ ਐਡਮਿਨ ਬਲਾਕ ਦਾ ਰਸਤਾ ਜਾਮ ਕਰ ਦਿੱਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਪ੍ਰਬੰਧਕਾਂ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਏਬੀਵੀਪੀ ਦੀ ਸੈਕਰੇਟਰੀ ਪ੍ਰਿਆ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ 'ਚ ਪ੍ਰਬੰਧਕਾਂ ਵੱਲੋਂ ਲਗਾਤਾਰ ਕੋਰੋਨਾ ਵਾਇਰਸ ਦੇ ਨਾਂਅ 'ਤੇ ਮਨਮਰਜ਼ੀ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਵਿੱਚ ਹੋਸਟਲ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਮਹਿਜ਼ 3 ਦਿਨਾਂ ਦੇ ਅੰਦਰ ਹੋਸਟਲ ਛੱਡਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਕਿ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਕੋਰੋਨਾ ਮਹਾਂਮਾਰੀ ਦੇ ਚਲਦੇ ਕਈ ਥਾਵਾਂ 'ਤੇ ਰੇਲਗੱਡੀਆਂ ਸਣੇ ਲੋਕਾਂ ਨੂੰ ਆਵਾਜਾਈ ਲਈ ਕਈ ਦਿੱਕਤਾਂ ਪੇਸ਼ ਆ ਰਹੀਆਂ ਹਨ।
ਇਸ ਤੋਂ ਇਲਾਵਾ ਫੀਸ ਵਸੂਲ ਕੀਤੇ ਜਾਣ ਮਗਰੋਂ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਨਹੀਂ ਲਗਾਈਆਂ ਜਾ ਰਹੀਆਂ ਹਨ। ਹੁਣ ਨਵੇਂ ਸੈਸ਼ਨ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਐਟਰੈਂਸ ਟੈਸਟ ਨਹੀਂ ਰੱਖਿਆ ਗਿਆ ਹੈ। ਪ੍ਰਬੰਧਕਾਂ ਦਾ ਅਜਿਹਾ ਫੈਸਲਾ ਕਈ ਵਿਦਿਆਰਥੀਆਂ ਦੇ ਸੁਪਨੀਆਂ ਨੂੰ ਖ਼ਰਾਬ ਕਰ ਰਿਹਾ ਹੈ। ਪ੍ਰਿਆ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਫੈਸਲੇ ਨਹੀਂ ਕੀਤੇ ਜਾ ਰਹੇ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦ ਰਿਸਰਚ ਸਕਾਲਰ ਦੇ ਵਿਦਿਆਰਥੀਆਂ ਦੇ ਪ੍ਰੋਜੈਕਟ ਪੂਰੇ ਨਹੀਂ ਹੋ ਜਾਂਦੇ ਉਨ੍ਹਾਂ ਤੋਂ ਹੋਸਟਲ ਖਾਲ੍ਹੀ ਨਾਂ ਕਰਵਾਏ ਜਾਣ। ਯੂਨੀਵਰਸਿਟੀ ਪ੍ਰਬੰਧਕ ਆਪਣੇ ਫੈਸਲੇ ਵਿਦਿਆਰਥੀਆਂ ਦੇ ਹੱਕ 'ਚ ਲਵੇ। ਉਨ੍ਹਾਂ ਕਿਹਾ ਜਦ ਕੋਈ ਪ੍ਰਬੰਧਕ ਅਧਿਕਾਰੀ ਉਨ੍ਹਾਂ ਨੂੰ ਇਸ ਸਬੰਧੀ ਲਿਖਤੀ ਤੌਰ 'ਤੇ ਭਰੋਸਾ ਨਹੀਂ ਦਿੰਦਾ ਉਹ ਧਰਨਾ ਜਾਰੀ ਰੱਖਣਗੇ।