ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰਾਂ ਵੱਲੋਂ ਕਸ਼ਮੀਰ ਮਸਲੇ ਨੂੰ ਲੈਕੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਚ ਇੱਕ ਵਾਰ ਫਿਰ ਤੋਂ ਸਿਆਸੀ ਖਿੱਚੋਤਾਣ ਵਧਦੀ ਜਾ ਰਹੀ ਹੈ। ਇਸ ਭਖ ਰਹੇ ਮਸਲੇ ਨੂੰ ਲੈਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਮਸਲੇ ਸਬੰਧੀ ਜਾਣਕਾਰੀ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤਾ ਗਿਆ ਹੈ ਜਾਂ ਨਹੀਂ ਅਜੇ ਸ਼ੰਕਾ ਦੇ ਘੇਰੇ ਵਿੱਚ ਹੈ। ਰਾਵਤ ਨੇ ਨਾਲ ਹੀ ਕਿਹੈ ਕਿ ਜੇਕਰ ਉਨ੍ਹਾਂ ਵੱਲੋਂ ਅਜਿਹਾ ਬਿਆਨ ਦਿੱਤਾ ਗਿਆ ਹੈ ਤਾਂ ਇਹ ਬਿਲਕੁਲ ਗਲਤ ਬਿਆਨਬਾਜੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨਾਲ ਹੀ ਕਿਹਾ ਕਿ ਉਹ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਜੰਮੂ ਕਸ਼ਮੀਰ ਭਾਰਤ ਦਾ ਅੰਗ ਹੈ ਅਤੇ ਇਸ ਮਸਲੇ ਉੱਪਰ ਕਿਸੇ ਨੂੰ ਕੋਈ ਵੀ ਬਿਆਨਬਾਜੀ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਹਰੀਸ਼ ਰਾਵਤ ਦਾ ਗੰਨਾ ਕਿਸਾਨਾਂ ਵੱਲੋਂ ਸੂਬਾ ਸਰਕਾਰ (State Government) ਖਿਲਾਫ਼ ਖੋਲ੍ਹੇ ਮੋਰਚੇ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ। ਰਾਵਤ ਨੇ ਕਿਹਾ ਕਿ ਉਨ੍ਹਾਂ ਇਸ ਮਸਲੇ ਨੂੰ ਲੈਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨਾਲ ਗੱਲਬਾਤ ਕੀਤੀ ਗਈ ਹੈ ਅਤੇ ਇਸ ਮਸਲੇ ਨੂੰ ਸੁਲਝਾਉਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਹਰੀਸ਼ ਰਾਵਤ ਦਾ ਅਫਗਾਨਿਸਤਾਨ ਵਿੱਚ ਤਾਲਿਬਾਨ ਵਿੱਚ ਵਧ ਰਹੇ ਆਤੰਕ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ। ਰਾਵਤ ਵੱਲੋਂ ਤਾਲਿਬਾਨ ਦੇ ਵਧ ਰਹੇ ਆਤੰਕ ਨੂੰ ਲੈਕੇ ਅਮਰੀਕਾ ਤੇ ਭਾਰਤ ਸਰਕਾਰ ਦੋਵਾਂ ਉੱਪਰ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਵਿੱਚ ਭਾਰਤ ਸਰਕਾਰ (Government of India) ਦੇ ਵੱਲੋਂ ਵੀ ਲਾਪਰਵਾਹੀ ਵਰਤੀ ਗਈ ਹੈ।
ਇਹ ਵੀ ਪੜ੍ਹੋ:ਵਿਵਾਦਾਂ ‘ਚ ਘਿਰੇ ਸਿੱਧੂ ਦੇ ਸਲਾਹਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ