ETV Bharat / city

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ, ਸਿੰਘੂ ਬਾਰਡਰ ਨੇੜੇ KMP 'ਤੇ ਵਾਪਰਿਆ ਹਾਦਸਾ - ਦਿੱਲੀ ਦੇ KMPL ਤੇ ਵਾਪਰੀਆਂ ਹਾਦਸਾ

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ, ਸਿੰਘੂ ਬਾਰਡਰ ਨੇੜੇ KMP 'ਤੇ ਵਾਪਰਿਆ ਹਾਦਸਾ, ਜਾਣਕਾਰੀ ਅਨੁਸਾਰ ਦੀਪ ਸਿੱਧੂ ਮਹਿਲਾ ਦੋਸਤ ਨਾਲ ਸਫ਼ਰ ਕਰ ਰਹੇ ਸਨ, ਜਿਸ ਦੌਰਾਨ ਦੀਪ ਸਿੱਧੂ ਦੀ ਗੱਡੀ ਖੜ੍ਹੇ ਕੰਨਟੇਨਰ ਵਿੱਚ ਜਾਂ ਵੱਜੀ 'ਤੇ ਦੀਪ ਸਿੱਧੂ ਦੀ ਮੌਤ ਹੋ ਗਈ।

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ
ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ
author img

By

Published : Feb 15, 2022, 9:46 PM IST

Updated : Feb 15, 2022, 11:03 PM IST

ਚੰਡੀਗੜ੍ਹ: ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ, ਸਿੰਘੂ ਬਾਰਡਰ ਨੇੜੇ KMP 'ਤੇ ਵਾਪਰਿਆ ਹਾਦਸਾ, ਜਾਣਕਾਰੀ ਅਨੁਸਾਰ ਦੀਪ ਸਿੱਧੂ ਮਹਿਲਾ ਦੋਸਤ ਨਾਲ ਸਫ਼ਰ ਕਰ ਰਹੇ ਸਨ, ਜਿਸ ਦੌਰਾਨ ਦੀਪ ਸਿੱਧੂ ਦੀ ਗੱਡੀ ਖੜ੍ਹੇ ਟਰਾਲੇ ਵਿੱਚ ਜਾਂ ਵੱਜੀ 'ਤੇ ਦੀਪ ਸਿੱਧੂ ਦੀ ਮੌਤ ਹੋ ਗਈ।

ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਕੇਸ ਚੱਲ ਰਿਹਾ ਸੀ,

ਜਾਣਕਾਰੀ ਅਨੁਸਾਰ ਦੀਪ ਸਿੱਧੂ 'ਤੇ ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਕੇਸ ਚੱਲ ਰਿਹਾ ਸੀ, ਇਸ ਤੋਂ ਇਲਾਵਾਂ ਦੀਪ ਸਿੱਧੂ ਨੇ ਕਿਸਾਨ ਅੰਦੋਲਨ ਦੌਰਾਨ ਹੀ ਅਹਿਮ ਭੂਮਿਕਾ ਨਿਭਾਈ ਸੀ।

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ

ਦੀਪ ਸਿੱਧੂ ਨੂੰ 9 ਫਰਵਰੀ ਨੂੰ ਕੀਤਾ ਸੀ ਪੁਲਿਸ ਨੇ ਗ੍ਰਿਫਤਾਰ

ਦਿੱਲੀ ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ ਵਿੱਚ ਅਦਾਲਤ ਨੇ ਦੀਪ ਸਿੱਧੂ ਨੂੰ ਪਿਛਲੇ 17 ਅਪ੍ਰੈਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜਿਵੇਂ ਹੀ ਉਸਨੂੰ ਜ਼ਮਾਨਤ 'ਤੇ ਰਿਹਾ ਕੀਤਾ ਗਿਆ, ਪੁਲਿਸ ਨੇ ਦੀਪ ਸਿੱਧੂ ਨੂੰ ਭਾਰਤੀ ਪੁਰਾਤੱਤਵ ਸਰਵੇਖਣ ਵਿਭਾਗ ਦੀ ਤਰਫੋਂ ਲਾਲ ਕਿਲ੍ਹੇ ਨੂੰ ਹੋਏ ਨੁਕਸਾਨ ਦੇ ਮਾਮਲੇ ਵਿੱਚ 17 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ। ਦੀਪ ਸਿੱਧੂ ਨੂੰ ਬੀਤੀ 9 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਇਸ ਹਿੰਸਾ ਵਿੱਚ ਬਹੁਤ ਸਾਰੇ ਪੁਲਿਸਕਰਮੀ ਜ਼ਖਮੀ ਹੋਏ ਸਨ।

ਇਸ ਕਾਨੂੰਨਾਂ ਤਹਿਤ ਸਨ ਦੀਪ ਸਿੱਧੂ 'ਤੇ ਸਨ ਆਰੋਪ

ਦਿੱਲੀ ਪੁਲਿਸ ਨੇ ਇੰਡੀਅਨ ਪੀਨਲ ਕੋਡ, ਆਰਮਜ਼ ਐਕਟ, ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਤੋਂ ਬਚਾਅ, ਪ੍ਰਾਚੀਨ ਮਨੁੱਖਤਾ ਅਤੇ ਪੁਰਾਤੱਤਵ ਸਾਈਟਾਂ ਅਤੇ ਰਹਿੰਦ-ਖੂੰਹਦ ਐਕਟ, ਮਹਾਂਮਾਰੀ ਰੋਗ ਐਕਟ ਅਤੇ ਆਪਦਾ ਪ੍ਰਬੰਧਨ ਐਕਟ ਤਹਿਤ ਦੋਸ਼ ਲਗਾਏ ਹਨ। ਅਦਾਲਤ ਨੇ ਉਨ੍ਹਾਂ ਦੋਸ਼ਾਂ ਦਾ ਧਿਆਨ ਨਹੀਂ ਰੱਖਿਆ ਜਿਸ ਵਿੱਚ ਅਜੇ ਤੱਕ ਆਗਿਆ ਨਹੀਂ ਲਈ ਗਈ ਸੀ। ਜਿਨ੍ਹਾਂ ਮਾਮਲਿਆਂ 'ਚ ਆਗਿਆ ਨਹੀਂ ਲਈ ਗਈ ਸੀ, ਉਨ੍ਹਾਂ 'ਚ ਆਰਮਜ਼ ਐਕਟ, ਮਹਾਂਮਾਰੀ ਐਕਟ ਅਤੇ ਆਪਦਾ ਪ੍ਰਬੰਧਨ ਐਕਟ ਦੇ ਅਧੀਨ ਕੁਝ ਦੋਸ਼ ਸ਼ਾਮਲ ਹਨ। ਦੱਸ ਦੇਈਏ ਕਿ 17 ਜੂਨ ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ।

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ

ਦੀਪ ਸਿੱਧੂ ਦੇ ਨਾਲ ਲੱਖਾ ਸਿਧਾਣਾ ਵੀ ਦਿੱਲੀ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਆਇਆ ਸੀ

ਪੁਲਿਸ ਦੀ ਜਾਂਚ ਵਿੱਚ ਲੱਖਾ ਸਿੰਘ ਸਿਧਾਨਾ ਦੀ ਵੀ ਭੂਮਿਕਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ 'ਤੇ 1 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਲੱਖਾ ਸਿੰਘ ਸਿਧਾਣਾ ਵੀ ਅਤੇ ਦੀਪ ਸਿੰਧੂ ਵਰਗੇ ਲੋਕਾਂ ਨੇ ਲਾਲ ਕਿਲ੍ਹੇ 'ਤੇ ਹਿੰਸਾ ਭੜਕਾਇਆ ਸੀ।

  • Punjabi actor Deep Sidhu dies in a road accident near Sonipat in Haryana, confirms Sonipat Police. Details awaited.

    He was also earlier named as an accused in the 2021 Red Fort violence case. pic.twitter.com/CoLh8ObkJJ

    — ANI (@ANI) February 15, 2022 " class="align-text-top noRightClick twitterSection" data=" ">

ਕਰੀਅਰ ਦੀ ਸੁਰੂਆਤ ਮਾਡਲਿੰਗ ਦੇ ਨਾਲ

ਜਾਣਕਾਰੀ ਅਨੁਸਾਰ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸੁਰੂਆਤ ਅਪ੍ਰੈਲ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਤੋਂ ਕੀਤੀ ਸੀ। ਉਹ ਇੱਕ ਕਿੰਗਰਫਿਸ਼ਰ ਮਾਡਲ ਹੰਟ ਦੀ ਜੇਤੂ ਸੀ। ਇਸ ਤੋਂ ਇਲਾਵਾਂ ਦੀਪ ਸਿੱਧੂ ਦੀ ਸਭ ਤੋਂ ਪਹਿਲੀ ਪੰਜਾਬੀ ਫਿਲਮ 2015 ਵਿੱਚ ਰਿਲੀਜ਼ ਹੋਈ ਤੇ ਉਨ੍ਹਾਂ ਦੇ ਨਾਲ ਉਨ੍ਹਾਂ ਨੇ ਮਿਸਟਰ INDIA ਮੁਕਾਬਲੇ ਵਿੱਚ Mr. Personality ਦੀ ਖਿਤਾਬ ਵੀ ਜਿੱਤਿਆ ਸੀ। ਦੀਪ ਸਿੱਧੂ ਨੇ ਜੋਰਾ ਦਾਸ ਨੰਬਰੀਆ ਫਿਲਮ ਵਿੱਚ ਗੈਂਗਸਟਰ ਦੀ ਭੂਮਿਕਾ ਕੇ ਪ੍ਰਸਿੱਧੀ ਹਾਸਲ ਕੀਤੀ ਸੀ।

ਇਹ ਵੀ ਪੜੋ:- ਕੋਰੋਨਾ ਨੂੰ ਲੈਕੇ ਸੂਬਾ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ, ਜਾਣੋ ਨਵੇਂ ਨਿਯਮ

Last Updated : Feb 15, 2022, 11:03 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.