ETV Bharat / city

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸੇ ਆਉਣਗੇ ਅਦਾਕਾਰ ਸੰਜੇ ਦੱਤ - ਬਾਲੀਵੁੱਡ ਸਟਾਰ ਅਦਾਕਾਰ

ਬਾਲੀਵੁੱਡ ਸਟਾਰ ਅਦਾਕਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਪਰਿਵਾਰ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਪਹੁੰਚ ਚੁੱਕੇ ਹਨ ਅਤੇ ਜ਼ਲਦ ਹੀ ਪਿੰਡ ਮੂਸਾ ਵੀ ਪਹੁੰਚ ਸਕਦੇ ਹਨ। ਸੰਜੇ ਦੱਤ ਨੂੰ ਜਦੋਂ ਸਿੱਧੂ ਦੇ ਕਤਲ ਦੀ ਖ਼ਬਰ ਮਿਲੀ ਤਾਂ ਬਾਕੀਆਂ ਵਾਂਗ ਉਹ ਵੀ ਸਦਮੇ 'ਚ ਸਨ ਅਤੇ ਇੱਕ ਟਵੀਟ ਰਾਹੀਂ ਆਪਣਾ ਦੁੱਖ ਵੀ ਪ੍ਰਗਟ ਕੀਤਾ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸੇ ਆਉਣਗੇ ਅਦਾਕਾਰ ਸੰਜੇ ਦੱਤ

author img

By

Published : Jun 5, 2022, 11:44 AM IST

ਚੰਡੀਗੜ੍ਹ/ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਕਤਲ ਕਾਂਡ ਨਾਲ ਸਬੰਧਤ ਹੁਣ ਤੱਕ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਇਸ ਸਮੇਂ ਸਿਰਫ਼ ਮਾਨਸਾ ਹੀ ਨਹੀਂ ਬਲਕਿ ਪੰਜਾਬ ਦੇ ਨਾਲ-ਨਾਲ ਪੂਰਾ ਦੇਸ਼ ਅਤੇ ਵਿਦੇਸ਼ੀ ਫੈਨ ਮੂਸੇਵਾਲਾ ਦੀ ਮੌਤ ਮਗਰੋਂ ਸੋਗ ਮਨਾ ਰਹੇ ਹਨ। ਇਸ ਮੁਸ਼ਕਿਲ ਸਮੇਂ 'ਚ ਸਿੱਧੂ ਦੇ ਪਰਿਵਾਰ ਨੂੰ ਉਸਦੇ ਪ੍ਰਸ਼ੰਸਕਾਂ ਅਤੇ ਸਹਿਯੋਗੀਆਂ ਤੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ।

ਇਸ ਵਿਚਾਲੇ ਅੱਜ ਬਾਲੀਵੁੱਡ ਸਟਾਰ ਅਦਾਕਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਪਰਿਵਾਰ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਪਹੁੰਚ ਚੁੱਕੇ ਹਨ ਅਤੇ ਜ਼ਲਦ ਹੀ ਪਿੰਡ ਮੂਸਾ ਵੀ ਪਹੁੰਚ ਸਕਦੇ ਹਨ। ਸੰਜੇ ਦੱਤ ਨੂੰ ਜਦੋਂ ਸਿੱਧੂ ਦੇ ਕਤਲ ਦੀ ਖ਼ਬਰ ਮਿਲੀ ਤਾਂ ਬਾਕੀਆਂ ਵਾਂਗ ਉਹ ਵੀ ਸਦਮੇ 'ਚ ਸਨ ਅਤੇ ਇੱਕ ਟਵੀਟ ਰਾਹੀਂ ਆਪਣਾ ਦੁੱਖ ਵੀ ਪ੍ਰਗਟ ਕੀਤਾ ਸੀ।

ਸੰਜੇ ਦੱਤ ਨੇ ਆਪਣੇ ਟਵੀਟ 'ਚ ਲਿਖਿਆ ਸੀ ਕਿ “#SidhuMoosewala ਬਾਰੇ ਸੁਣ ਕੇ ਹੈਰਾਨ ਹਾਂ, ਇੱਕ ਮਹਾਨ ਟੈਲੰਟ ਬਹੁਤ ਜਲਦੀ ਖਤਮ ਹੋ ਗਿਆ। ਵਾਹਿਗੁਰੂ ਉਹਨਾਂ ਦੇ ਪਰਿਵਾਰ ਅਤੇ ਕਰੀਬੀਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ!”

ਜ਼ਿਕਰੇਖਾਸ ਹੈ ਕਿ ਸਿੱਧੂ ਮੂਸੇਵਾਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ ਸੀ ਜਦੋਂ ਉਸਨੇ ਇੱਕ ਗੀਤ 'ਚ ਆਪਣੀ ਤੁਲਨਾ ਸੰਜੇ ਦੱਤ ਨਾਲ ਕੀਤੀ ਸੀ। ਉਸ ਦਾ ਗੀਤ 'ਸੰਜੂ' ਸਾਹਮਣੇ ਆਉਣ 'ਤੇ ਕ੍ਰਾਈਮ ਬ੍ਰਾਂਚ ਨੇ ਸਿੱਧੂ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਪੁਲਿਸ ਨੇ ਦੱਸਿਆ ਸੀ ਕਿ ਇਸ ਗੀਤ 'ਚ ਸਿੱਧੂ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਆਧਾਰ 'ਤੇ ਉਸ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਬੀਤੀ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੇ ਦੋ ਸਾਥੀਆਂ ਨਾਲ ਥਾਰ ਗੱਡੀ 'ਚ ਸਵਾਰ ਸੀ। ਹਮਲਾਵਰਾਂ ਨੇ ਗੱਡੀ ਘੇਰ ਕੇ ਗੋਲੀਆਂ ਚਲਾਈਆਂ ਅਤੇ ਸਿੱਧੂ ਨੂੰ ਮੌਤ ਦੇ ਘਾਟ ਉਤਾਰ ਫਰਾਰ ਹੋ ਗਏ ਸਨ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਮਾਮਲਾ:ਸਿਰਸਾ ਦੇ ਨੌਜਵਾਨ ਨੇ ਕੀਤੀ ਰੇਕੀ, ਪੁਲਿਸ ਵਲੋਂ ਛਾਪੇਮਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.