ETV Bharat / city

ਆਦਮਪੁਰ ਹਲਕੇ 'ਚ CM. ਚੰਨੀ ਵੱਲੋਂ ਵੱਡੀ ਸੌਗਾਤ

author img

By

Published : Nov 15, 2021, 6:53 PM IST

ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ (Chief Minister ) ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਆਦਮਪੁਰ ਹਲਕੇ 'ਚ CM. ਚੰਨੀ ਵੱਲੋਂ ਵੱਡੀ ਸੌਗਾਤ
ਆਦਮਪੁਰ ਹਲਕੇ 'ਚ CM. ਚੰਨੀ ਵੱਲੋਂ ਵੱਡੀ ਸੌਗਾਤ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਆਦਮਪੁਰ ਹਲਕੇ ਵਿੱਚ ਵਿਕਾਸ ਮੁਖੀ ਪ੍ਰੋਜੈਕਟਾਂ ਨੂੰ ਪ੍ਰਮੁੱਖ ਤੌਰ ਉੱਤੇ ਤਰਜੀਹ ਦੇ ਕੇ ਇਸ ਨੂੰ ਸੂਬੇ ਦਾ ਮੋਹਰੀ ਹਿੱਸਾ ਬਣਾਉਣ ਦਾ ਪ੍ਰਣ ਲਿਆ ਹੈ। ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ (Chief Minister ) ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ 19 ਕਰੋੜ ਰੁਪਏ ਵਿੱਚੋਂ 9 ਕਰੋੜ ਰੁਪਏ ਸੜਕਾਂ ਦੀ ਮਜ਼ਬੂਤੀ/ਚੌੜਾ ਕਰਨ ਅਤੇ ਚਾਰ ਮਾਰਗੀ ਕਰਨ ਲਈ ਰੱਖੇ ਗਏ ਹਨ, ਜਦਕਿ 10 ਕਰੋੜ ਰੁਪਏ ਕਿਸੇ ਕਿਸਮ ਦੇ ਵਿਕਾਸ ਮੁਖੀ ਕਾਰਜ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਲਈ ਰੱਖ ਦਿੱਤੇ ਗਏ ਹਨ।

ਪੰਜਾਬ ਰਾਜ ਤਕਨੀਕੀ ਸਿੱਖਿਆ (Punjab State Technical Education) ਤੇ ਉਦਯੋਗਿਕ ਸਿਖਲਾਈ ਬੋਰਡ (Industrial Training Board) ਦੇ ਚੇਅਰਮੈਨ (ਕੈਬਨਿਟ ਰੈਂਕ) ਮਹਿੰਦਰ ਸਿੰਘ ਕੇ.ਪੀ. ਵੱਲੋਂ ਆਦਮਪੁਰ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਰੱਖੀ ਗਈ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ (Chief Minister Channi) ਨੇ ਇਸ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਛੇਤੀ ਹੀ ਸਰਵੇਖਣ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ (Chief Minister Channi) ਨੇ ਐਲਾਨ ਕੀਤਾ ਕਿ ਉਹ ਵੱਡੀ ਸੜਕ ਨਾਲ 5-10 ਏਕੜ ਜ਼ਮੀਨ ਦੀ ਵਿਵਸਥਾ ਹੋਣ ਉੱਤੇ ਆਦਮਪੁਰ ਵਿੱਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਮੰਨਣ ਲਈ ਤਿਆਰ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ (Adampur Airport) ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ (Guru Ravidas Ji) ਦੇ ਨਾਮ ਉੱਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉੱਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ (Central Government) ਨੂੰ ਭੇਜਿਆ ਜਾਵੇਗਾ। ਇੱਕ ਹੋਰ ਮੰਗ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਸ਼ੱਤਰੀਆ ਰਾਜਪੂਤਾਂ ਨੂੰ ਮੁੜ ਜਨਰਲ ਕੈਟਾਗਰੀ ਦਾ ਦਰਜਾ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਉੱਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਹਮੇਸ਼ਾ ਹੀ ਸਿਆਸੀ ਸ਼ਤਰੰਜ ਦੇ ਮੋਹਰੇ ਵਜੋਂ ਵਰਤਿਆ ਹੈ। ਉਨ੍ਹਾਂ ਨੇ ਕਿਹਾ ਸਾਲ 1996 ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਬਸਪਾ (BSP) ਨਾਲ ਗੱਠਜੋੜ ਕੀਤਾ ਸੀ, ਪਰ ਉਸ ਤੋਂ ਅਗਲੇ ਸਾਲ ਬਸਪਾ ਨੂੰ ਧੋਖਾ ਦੇ ਦਿੱਤਾ ਅਤੇ ਭਾਜਪਾ ਦੀ ਸ਼ਰਨ ਵਿੱਚ ਚਲੇ ਗਏ।

ਉਨ੍ਹਾਂ ਨੇ ਕਿਹਾ ਕਿ ਜਦੋਂ ਭਾਜਪਾ ਨਾਲ ਸਾਂਝ-ਭਿਆਲੀ ਟੁੱਟ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫੇਰ ਬਸਪਾ ਨਾਲ ਹੱਥ ਮਿਲਾ ਲਿਆ। ਮੁੱਖ ਮੰਤਰੀ ਚੰਨੀ (Chief Minister Channi) ਵੱਲੋਂ ਅਕਾਲੀ ਦਲ ‘ਤੇ ਬਸਪਾ ਨਾਲ ਚਾਲ ਖੇਡਣ ਦੇ ਇਲਜ਼ਾਮ ਲਗਾਉਦੇ ਕਿਹਾ ਕਿ ਹੁਸ਼ਿਆਰਪੁਰ ਅਤੇ ਪਠਾਨਕੋਟ ਵਰਗੀਆਂ ਸੀਟਾਂ ਬਸਪਾ ਦੀ ਝੋਲੀ ਪਾ ਦਿੱਤੀਆਂ, ਜਦਕਿ ਇੱਥੋਂ ਇਨ੍ਹਾਂ ਨੂੰ ਕਦੇ ਵੀ ਜਿੱਤ ਨਸੀਬ ਨਹੀਂ ਹੋਈ। ਉਨ੍ਹਾਂ ਕਿਹਾ ਕਿ ਲੁਕਵੇਂ ਰੂਪ ਵਿੱਚ ਅਕਾਲੀ ਦਲ ਦਾ ਅੱਜ ਵੀ ਭਾਜਪਾ ਨਾਲ ਗੱਠਜੋੜ ਹੈ।

ਇਹ ਵੀ ਪੜ੍ਹੋ:ਸਿੱਧੂ ਦਾ ਨਵਾਂ ਟਵੀਟ, ਸਰਕਾਰ ਨੂੰ ਕਹੀਆਂ ਇਹ ਵੱਡੀਆਂ ਗੱਲਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.