ਮੋਗਾ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਇੰਤਜਾਮਾਂ ਤਹਿਤ ਸਟਰਾਂਗ ਰੂਮਾਂ ’ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਵਧੀਕ ਚੋਣ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਅੱਜ ਮੋਗਾ ਦਾ ਦੌਰਾ ਕੀਤਾ (additional ceo visits strong room at moga)। ਇਥੇ ਦੌਰੇ ਉਪਰੰਤ ਉਨ੍ਹਾਂ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਹੈ (ceo express satisfaction over security arrangements)। ਇੱਥੇ ਜ਼ਿਲ੍ਹੇ ਦੇ ਸਾਰੇ 04 ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰ ਸੁਰਿੰਦਰ ਸਿੰਘ, ਸ੍ਰ ਸਤਵੰਤ ਸਿੰਘ ਰਿਟਰਨਿੰਗ ਅਫ਼ਸਰ ਮੋਗਾ, ਸ੍ਰ ਅਮਰੀਕ ਸਿੰਘ ਰਿਟਰਨਿੰਗ ਅਫ਼ਸਰ ਨਿਹਾਲ ਸਿੰਘ ਵਾਲਾ, ਸ਼੍ਰੀ ਨਿਤੀਸ਼ ਸਿੰਗਲਾ ਰਿਟਰਨਿੰਗ ਅਫ਼ਸਰ ਬਾਘਾਪੁਰਾਣਾ, ਸ਼੍ਰੀਮਤੀ ਚਾਰੁਮਿਤਾ ਰਿਟਰਨਿੰਗ ਅਫ਼ਸਰ ਧਰਮਕੋਟ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ਼੍ਰੀਨਿਵਾਸਨ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਿੰਗ ਮਸ਼ੀਨਾਂ ਨੂੰ ਸੁਰੱਖਿਅਤ ਰੱਖਣ ਲਈ ਬਣਾਏ ਗਏ ਸਟਰਾਂਗ ਰੂਮਾਂ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ-ਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ। ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀਂ ਦਿੱਤਾ ਗਿਆ ਹੈ।
ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਮੋਨੀਟਰਿੰਗ ਕਰਨ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ। ਇਸ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।
ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਵਿਖੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁੱਟਜ਼ ਵੇਖਣ ਪਹੁੰਚੇ ਹੋਏ ਰਾਜਸੀ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਜਿਹਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਗੱਲ ਕਰਦਿਆਂ ਹਰੀਸ਼ ਨਈਅਰ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਸਟਰਾਂਗ ਰੂਮਾਂ ਵਿੱਚ ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ/ਮਾਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਅੱਗੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਹ ਵੀ ਪੜ੍ਹੋ:ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ: ਉਮੀਦਵਾਰਾਂ ਦੀ ਖਰੀਦਦਾਰੀ ਵਰਗੇ ਬਣੇ ਹਾਲਾਤ !