ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਪਾਵਰ ਕਾਰਪੋਰੇਸ਼ਨ 'ਚ ਡੀ ਜੀ ਪੀ ਵਜੋਂ ਤਾਇਨਾਤ ਸਿਧਾਰਥ ਚਟੋਪਾਧਿਆਏ ਨੂੰ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ।
ਪੰਜਾਬ ਸਰਕਾਰ ਵਲੋਂ ਚਟੋਪਾਧਿਆਏ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖੀ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਡੀ.ਜੀ.ਪੀ ਕਮ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ ਵਜੋਂ ਬੀ.ਕੇ ਉੱਪਲ ਇਸ ਵਿਭਾਗ ਨੂੰ ਦੇਖ ਰਹੇ ਸਨ।
ਇਹ ਵੀ ਪੜ੍ਹੋ:ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਅਸ਼ਵਨੀ ਸ਼ਰਮਾ ਦੀ ਨਸੀਹਤ
ਬੀ.ਕੇ ਉੱਪਲ ਛੁੱਟੀਆਂ 'ਤੇ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਤੈਨਾਤੀ ਕੀਤੀ ਗਈ ਹੈ। ਦੱਸ ਦਈਏ ਕਿ ਡੀ.ਜੀ.ਪੀ ਚਟੋਪਾਧਿਆਏ ਨੂੰ ਇਸ ਕੰਮ ਲਈ ਕਿਸੇ ਤਰ੍ਹਾਂ ਦਾ ਵੀ ਵਾਧੂ ਮਿਹਨਤਾਨਾ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਹੁਕਮ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ:BSF ਵਿਵਾਦ ‘ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ !