ETV Bharat / city

ਸੂਬੇ 'ਚ ਦਾਖ਼ਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਮੁਤਾਬਕ ਹਰੇਕ ਵਿਅਕਤੀ ਦੀ ਪੰਜਾਬ 'ਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਖ਼ੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।

ਪੰਜਾਬ ਸਰਕਾਰ
ਪੰਜਾਬ ਸਰਕਾਰ
author img

By

Published : Jul 4, 2020, 8:46 PM IST

ਚੰਡੀਗੜ੍ਹ: ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ।

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।

ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਗਾਉਣੀ ਹੋਵੇਗੀ।

ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ।ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟੇ੍ਰਸ਼ਨ ਕਰਨੀ ਹੋਵੇਗੀ ਅਤੇ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।

ਐਡਵਾਇਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਆਉਣ ਵਾਲਾ ਕੋਈ ਯਾਤਰੀ ਉਪਰੋਕਤ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ ’ਤੇ ਹੀ ਕੀਤੀ ਜਾਵੇਗੀ।

ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

ਜੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਵਿਚ ਕੋਵਿਡ-19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰੰਤ 104 ’ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.