ਚੰਡੀਗੜ੍ਹ : ਸੰਗਰੂਰ ਦੇ ਲੌਂਗੋਵਾਲ ਵਿੱਚ ਬੀਤੇ ਦਿਨੀਂ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਹੋਈ ਦਰਦਨਾਕ ਮੌਤ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਚੁੱਕਿਆ ਹੈ। ਵਕੀਲ ਐੱਚ.ਸੀ.ਅਰੋੜਾ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਸਕੂਲ ਬੱਸਾਂ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਸਕੂਲ ਵੱਲੋਂ ਨਹੀਂ ਮੰਨਿਆ ਗਿਆ। ਇਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਅਮਨ ਸਾਂਤੀ ਨੂੰ ਬਰਕਰਾਰ ਰੱਖਣ ਲਈ ਸਰਕਾਰ ਕਰੇ ਡੀਜੀਪੀ ਨੂੰ ਬਰਖ਼ਾਸਤ: ਹਰਪਾਲ ਚੀਮਾ
ਇਸ ਪਟੀਸ਼ਨ ਵਿੱਚ ਪੰਜਾਬ ਦੇ ਆਵਾਜਾਈ ਵਿਭਾਗ ਦੇ ਸਕੱਤਰ ਅਤੇ ਪੰਜਾਬ ਬਾਲ ਅਧਿਕਾਰੀ ਅਤੇ ਸੁਰੱਖਿਆ ਕਮਿਸ਼ਨ ਦੇ ਸੈਕਟਰੀ ਨੂੰ ਧਿਰ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਸਕੂਲੀ ਵਾਹਨਾਂ ਨੂੰ ਲੈ ਕੇ ਖ਼ਾਸ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ। ਇਨ੍ਹਾਂ ਵਿੱਚ ਸਕੂਲ ਨੂੰ ਆਪਣੀਆਂ ਸਾਰੀਆਂ ਬੱਸਾਂ ਦੀ ਜਾਣਕਾਰੀ ਮਹੀਨੇ ਵਿੱਚ ਇੱਕ ਵਾਰ ਦੇਣੀ ਪਵੇਗੀ। ਬੱਸ 'ਚ ਅੱਗ ਬਝਾਊ ਯੰਤਰ ਹੋਣਾ ਚਾਹੀਦਾ ਆਦਿ।