ETV Bharat / city

ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਚੁੱਕੇ ਵੱਡੇ ਸਵਾਲ

author img

By

Published : May 24, 2022, 3:51 PM IST

Updated : May 24, 2022, 4:28 PM IST

ਮਾਨ ਸਰਕਾਰ ਵੱਲੋਂ ਆਪਣੇ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ’ਤੇ ਵੱਡੇ ਸਵਾਲ ਚੁੱਕੇ ਜਾ ਰਹੇ ਹਨ।

ਭ੍ਰਿਸ਼ਟਾਚਾਰ ਮੰਤਰੀ ਦੀ ਛੁੱਟੀ
ਭ੍ਰਿਸ਼ਟਾਚਾਰ ਮੰਤਰੀ ਦੀ ਛੁੱਟੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਮੰਤਰੀ ਨੂੰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮ ਹੇਠ ਵੱਡੀ ਕਰਦਿਆਂ ਅਹੁਦੇ ਤੋਂ ਲਾਂਬੇ ਕਰ ਦਿੱਤਾ ਗਿਆ ਹੈ। ਸੀਐਮ ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਇਸ ਸਬੰਧੀ ਸੀਐਮ ਮਾਨ ਵੱਲੋਂ ਬਕਾਇਦਾ ਇੱਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਸੀਐਮ ਨੇ ਮੰਤਰੀ ਖ਼ਿਲਾਫ਼ ਕਾਰਵਾਈ ਨੂੰ ਲੈਕੇ ਪੁਲਿਸ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੇ ਆਦੇਸ਼ ਦੀ ਪਾਲਣਾ ਕਰਦਿਆਂ ਪੁਲਿਸ ਵੱਲੋਂ ਭ੍ਰਿਸ਼ਟਾਚਾਰ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਸਿੰਗਲਾ ਖਿਲਾਫ਼ ਕਾਰਵਾਈ ਤੋਂ ਬਾਅਦ ਬੋਲੇ ਮੂਸੇਵਾਲਾ: ਵਿਜੇ ਸਿੰਗਲਾ ਖ਼ਿਲਾਫ਼ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਚੋਣਾਂ ਦੌਰਾਨ ਮਾਨਸਾ ਵਿੱਚ ਵਿਜੇ ਸਿੰਗਲਾ ਤੋਂ ਹਾਰਨ ਵਾਲੇ ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮੂਸੇਵਾਲਾ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੂਸੇਵਾਲਾ ਨੇ ਕਿਹਾ ਹੈ ਕਿ ਬਾਬਾ ਕਹਿੰਦਾ ਸੀ ਦੇਖੀ ਚੱਲ ਮਰਦਾਨਿਆਂ ਰੰਗ ਕਰਤਾਰ ਦੇ ਆਪੀ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ ਹਨ। ਵਿਜੇ ਸਿੰਗਲਾ ਖ਼ਿਲਾਫ਼ ਕਾਰਵਾਈ ਤੋਂ ਬਾਅਦ ਮੂਸੇਵਾਲਾ ਦਾ ਇਹ ਪ੍ਰਤੀਕਰਮ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ।

ਸਿੰਗਲਾ ਖਿਲਾਫ਼ ਕਾਰਵਾਈ ਤੋਂ ਬਾਅਦ ਬੋਲੇ ਮੂਸੇਵਾਲਾ

ਭਾਜਪਾ ਦਾ ਮਾਨ ਸਰਾਕਾਰ ’ਤੇ ਤਿੱਖਾ ਹਮਲਾ: ਪੰਜਾਬ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਉੱਪਰ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਇਹ ਢਿੰਡੋਰਾ ਪਿੱਟ ਰਹੇ ਹਨ ਕਿ 20 ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ ਪਰ ਉਨ੍ਹਾਂ ਦਾ ਆਪਣਾ ਮੰਤਰੀ ਕਮੀਸ਼ਨ ਮੰਗ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਦੇਖ ਰਿਹਾ ਕਿ ਇਨਕਲਾਬ ਦੇ ਨਾਮ ਉੱਤੇ ਜਿੱਤਣ ਵਾਲੇ ਦੋ ਮਹੀਨੇ ਵੀ ਸਬਰ ਨਹੀਂ ਕਰ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਆਗੇ ਆਗੇ ਦੇਖੋ ਹੋਤਾ ਹੈ ਕਿਆ ?

  • देश में @ArvindKejriwal ढिंढोरा पीट रहे थे कि @BhagwantMann ने 20 दिन में पंजाब में करप्शन ख़त्म कर दी और अपना मंत्री कमीशन माँग रहा था । पंजाब देख रहा है कि इंक़लाब के नाम पर जीतने वाले 2 महीने भी सबर नहीं रख सके । इब्तिदा-ए-इश्क़ है रोता है क्या, आगे-आगे देखिए होता है क्या pic.twitter.com/2ER5QVEYZM

    — Subhash Sharma (@DrSubhash78) May 24, 2022 " class="align-text-top noRightClick twitterSection" data=" ">

ਮਾਨ ਬਾਕੀ ਵਿਧਾਇਕਾਂ ਵੱਲ ਮਾਰਨ ਝਾਤ: ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਦਾਅਵਾ ਝੂਠਾ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਆਪਣੇ ਬਾਕੀ ਵਿਧਾਇਕਾਂ ਵੱਲ ਵੀ ਝਾਤ ਜ਼ਰੂਰ ਮਾਰ ਲੈਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਕਰਦੇ ਰਹੇ ਨੇ ਜੋ ਕਿ ਅੱਜ ਝੂਠੇ ਸਾਬਿਤ ਹੋਏ ਹਨ।

ਭ੍ਰਿਸ਼ਟਾਚਾਰ ਮੰਤਰੀ ਦੀ ਛੁੱਟੀ

'ਆਪ ਦੀ ਖੁੱਲ੍ਹੀ ਪੋਲ': ਇਸਦੇ ਨਾਲ ਹੀ ਭਾਜਪਾ ਆਗੂ ਅਨਿਲ ਸਰੀਨ ਨੇ ਵੀ ਮਾਨ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੇ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਣ ਤੋਂ ਬਾਅਦ ਮਾਨ ਸਰਕਾਰ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਨੱਕ ਥੱਲ੍ਹੇ ਭ੍ਰਿਸ਼ਟਾਚਾਰ ਹੋ ਰਹੀ ਸੀ ਜਦਕਿ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ।

  • Proud of you Bhagwant. Ur action has brought tears to my eyes.

    Whole nation today feels proud of AAP https://t.co/glg6LxXqgs

    — Arvind Kejriwal (@ArvindKejriwal) May 24, 2022 " class="align-text-top noRightClick twitterSection" data=" ">

ਸੀਐਮ ਮਾਨ ਦੇ ਫੈਸਲੇ ’ਤੇ ਬੋਲੇ ਕੇਜਰੀਵਾਲ: CM ਭਗਵੰਤ ਮਾਨ ਦੀ ਮੰਤਰੀ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਆਪ ਦੇ ਹੋਰ ਵੱਡੇ ਲੀਡਰਾਂ ਦੇ ਬਿਆਨ ਸਾਹਮਣੇ ਆਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਜੀ ਤੁਹਾਡੇ ਉੱਤੇ ਮਾਣ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਹਾਡੇ ਐਕਸ਼ਨ ਨੇ ਮੇਰੀਆਂ ਅੱਖਾਂ ਵਿੱਚ ਹੱਝੂ ਲਿਆ ਦਿੱਤੇ ਹਨ। ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰੇ ਦੇਸ਼ ਤੁਹਾਡੇ ਉੱਪਰ ਮਾਣ ਮਹਿਸੂਸ ਕਰ ਰਿਹਾ ਹੈ।

  • Aam Aadmi Party is the only party that has the integrity, courage & uprightness to take action against their own on grounds of corruption.

    We saw it in Delhi, now we are witnessing it in Punjab.

    ZERO TOLERANCE FOR CORRUPTION.

    Commendable decision by CM @BhagwantMann

    — Raghav Chadha (@raghav_chadha) May 24, 2022 " class="align-text-top noRightClick twitterSection" data=" ">

ਰਾਘਵ ਚੱਢਾ ਨੇ CM ਦੇ ਫੈਸਲੇ ਦੀ ਕੀਤੀ ਸ਼ਲਾਘਾ: ਪੰਜਾਬ ਤੋਂ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਨੂੰ ਲੈਕੇ ਆਪਣਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਹਿਲਾਂ ਦਿੱਲੀ ਵਿੱਚ ਦੇਖਿਆ ਸੀ ਤੇ ਉਹ ਪੰਜਾਬ ਵਿੱਚ ਦੇਖ ਰਹੇ ਹਾਂ। ਇਸਦੇ ਨਾਲ ਹੀ ਉਨ੍ਹਾਂ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

  • आम आदमी पार्टी भ्रष्टाचार को कभी बर्दाश्त नहीं करेगी चाहे वो कोई भी हो और किसी भी पद पर हो।

    इंक़लाब ज़िंदाबाद ! https://t.co/tuZgrWwVi8

    — Dr. Sandeep Pathak (@SandeepPathak04) May 24, 2022 " class="align-text-top noRightClick twitterSection" data=" ">

ਕੀ ਬੋਲੇ ਪੰਜਾਬ ਦੇ ਰਾਜ ਸਭਾ ਸੰਦੀਪ ਪਾਠਕ?: ਆਪ ਦੇ ਪੰਜਾਬ ਤੋਂ ਰਾਜਸਭਾ ਮੈਂਬਰ ਨੇ ਮੰਤਰੀ ਖ਼ਿਲਾਫ਼ ਕਾਰਵਾਈ ਉੱਤੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਿਤ ਨਹੀਂ ਕਰੇਗੀ, ਭਾਵੇਂ ਉਹ ਕੋਈ ਹੋਵੇ ਅਤੇ ਕਿਸ ਵੀ ਅਹੁਦੇ ਉੱਤੇ ਬਿਰਾਜਮਾਨ ਕਿਉਂ ਨਾ ਹੋਵੇ।

  • ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਫੈਸਲਾ, ਭ੍ਰਿਸ਼ਟਾਚਾਰ ਦੇ ਇਲਜ਼ਾਮ ਸਾਬਿਤ ਹੋਣ 'ਤੇ ਆਪਣੇ ਕੈਬਿਨੇਟ ਮੰਤਰੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੇ ਹੁਕਮ,
    ਇਹ ਹੈ ਬਦਲਾਅ,
    ਏਹੀ ਹੈ ਕੇਜਰੀਵਾਲ ਮਾਡਲ#KejriwalModel@ArvindKejriwal @BhagwantMann @AamAadmiParty @AAPPunjab

    — Jarnail Singh (@JarnailSinghAAP) May 24, 2022 " class="align-text-top noRightClick twitterSection" data=" ">

'ਇਹ ਹੈ ਬਦਲਾਅ': ਆਪ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰੀ ਮੰਤਰੀ ਨੂੰ ਬਾਹਰ ਕੱਢਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹੀ ਬਦਲਾਅ ਹੈ ਅਤੇ ਇਹੋ ਹੀ ਕੇਜਰੀਵਾਲ ਮਾਡਲ ਹੈ।

ਆਪ ਵਿਧਾਇਕ ਗੁਰਪ੍ਰੀਤ ਗੋਗੀ ਦਾ ਬਿਆਨ: ਆਪ ਵਿਧਾਇਕ ਗੁਰਪ੍ਰੀਤ ਗੋਗੀ ਦਾ ਵੀ ਇਸ ਮਸਲੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਕਾਰਵਾਈ ਨੂੰ ਲੈਕੇ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਹੀ ਇਸ ਮੁੱਦੇ ਨੂੰ ਲੈਕੇ ਬਣੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਗੰਦਗੀ ਸਾਡੀ ਪਾਰਟੀ ਵਿੱਚ ਆਉਂਦੀ ਹੈ ਤਾਂ ਇਹ ਬਹੁਤ ਹੀ ਨਿੰਦਣਯੋਗ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ

Last Updated : May 24, 2022, 4:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.