ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪੈਟਰੋਲ ਅਤੇ ਡੀਜ਼ਲ (Petrol and diesel) ਉੱਤੇ ਵੈਟ ਦੀਆਂ ਦਰਾਂ ਵਿੱਚ 7 ਰੁਪਏ ਦੀ ਕਟੌਤੀ ਕਰ ਦਿੱਤੀ ਹੈ।
ਇਹ ਵੀ ਪੜੋ: ਦੀਵਾਲੀ ਮੌਕੇ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲਾ ਨਾਕਾਮ, ਟਿਫਿਨ ਬੰਬ ਬਰਾਮਦ
ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਨਵੀਆਂ ਕੀਮਤਾਂ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪੈਟਰੋਲ 'ਤੇ ਵੈਟ ਦੀ ਦਰ 22.45 ਫੀਸਦੀ ਤੋਂ ਘਟਾ ਕੇ 15.24 ਫੀਸਦੀ ਅਤੇ ਡੀਜ਼ਲ 'ਤੇ 14.02 ਫੀਸਦੀ ਤੋਂ ਘਟਾ ਕੇ 6.66 ਫੀਸਦੀ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋੋਈ ਅਲੌਕਿਕ ਆਤਿਸ਼ਬਾਜੀ, ਦੇਖੋ ਵੀਡੀਓ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਇਸ ਦੀਵਾਲੀ ਦੇ ਮੌਕੇ 'ਤੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ 'ਚ ਕਟੌਤੀ ਕੀਤੀ ਸੀ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਐਕਸਾਈਜ਼ ਡਿਊਟੀ (Excise duty reduced on petrol and diesel) ਘਟਾ ਦਿੱਤੀ ਹੈ। ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਉਣ (Excise duty reduced on petrol and diesel) ਦਾ ਐਲਾਨ ਕੀਤਾ ਹੈ।
ਇਹ ਵੀ ਪੜੋ: ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ 72 ਘੰਟੇ ਦਾ ਅਲਟੀਮੇਟਮ