ਚੰਡੀਗੜ੍ਹ: 14 ਸਤੰਬਰ ਦਿਨ ਬੁੱਧਵਾਰ ਨੂੰ ਆਪ ਵਿਧਾਇਕਾਂ ਦਾ ਵਫਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ DGP ਪੰਜਾਬ ਨੂੰ ਮਿਲਿਆ ਸੀ। ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੂੰ ਮਿਲ ਕੇ ਸ਼ਿਕਾਇਤ ਸੌਂਪੀ ਸੀ।
ਇਸ ਉਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਫਆਈਆਰ (FIR) ਦਰਜ ਕਰਕੇ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ।
ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ 14 ਸਤੰਬਰ ਨੂੰ ਪੁਲਿਸ ਥਾਣਾ ਸਟੇਟ ਕਰਾਈਮ (Police Station State Crime) , ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੁੱਢਲੇ ਤੌਰ ’ਤੇ FIR ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜੋ:- BMW ਨੇ ਪੰਜਾਬ 'ਚ ਪਲਾਂਟ ਲਗਾਉਣ ਤੋਂ ਕੀਤਾ ਇਨਕਾਰ, ਪਰਗਟ ਸਿੰਘ ਦੇ ਭਗਵੰਤ ਮਾਨ 'ਤੇ ਤੰਜ਼