ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਸਦਨ ’ਚ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਬਜਟ ਸ਼ਹੀਦਾਂ ਦੇ ਨਾਮ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬਿਆਨ ਦਿੱਤਾ ਜਾ ਰਹੇ ਹਨ।
ਬਜਟ ਪੇਸ਼ ਹੋਣ ਤੋਂ ਬਾਅਦ ਹੁਣ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਆਇਆ ਹੈ। ਇਸ ਬਿਆਨ ਵਿੱਚ ਉਹਨਾਂ ਕਿਹਾ ਕਿ ਇਸ ਬਜਟ ਵਿੱਚ ਕੋਈ ਵੀ ਬਦਲਾਅ ਵਾਲੀ ਗੱਲ ਨਹੀਂ ਹੈ। ਇਸ ਵਾਰ ਬਜਟ ਇੱਕ ਲੱਖ ਪਜਵੰਜਾ ਹਜ਼ਾਰ ਕਰੋੜ ਦਾ ਹੈ। ਜਿਸ ਵਿੱਚ ਕੇਜਰਵਾਲ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਵਾਲੀ ਗੱਲ ਵੀ ਇਸ ਬਜਟ ਵਿੱਚ ਪੇਸ਼ ਨਹੀਂ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ 500 ਕਰੋੜ ਜੋ ਮੁਫ਼ਤ ਦੇਣ ਦੀ ਗੱਲ ਕਹੀ ਗਈ ਸੀ ਉਹ ਵੀ ਕਿਸੇ ਨੇ ਡਿਮਾਂਡ ਨਹੀਂ ਕੀਤੀ। ਵਾਈਟ ਪੇਪਰ ਨੂੰ ਲੈ ਕੇ ਵੀ ਬਜਟ ਵਿੱਚ ਕੋਈ ਜ਼ਿਕਰ ਤੱਕ ਨਹੀਂ ਹੈ।
ਇਹ ਵੀ ਪੜ੍ਹੋ : LIVE UPDATE: ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ