ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ, ਝਖੜ ਅਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਕਿਸਾਨਾਂ ਨੂੰ ਅਡਵਾਇਜ਼ਰੀ ਜਾਰੀ ਕਰ ਕੇ ਖੇਤਾਂ ਵਿੱਚੋਂ ਮੀਂਹ ਦੇ ਪਾਣੀ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ।
ਖੇਤੀਬਾੜੀ ਸੱਕਤਰ ਕਾਹਨ ਸਿੰਘ ਪਨੂੰ ਨੇ ਵਿਭਾਗ ਦੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਕਿਸਾਨਾਂ ਨਾਲ ਸਪੰਰਕ ਕਰ ਕੇ ਉਨ੍ਹਾਂ ਨੂੰ ਢੁੱਕਵੀਂ ਸਲਾਹ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਪ੍ਰਭਾਵਤ ਖੇਤਰਾਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਵਿੱਚ ਸਹਾਇਤਾ ਲਈ ਮਾਲ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਹੈ।
-
Agriculture department advised farmers to immediately drain out rain water from the fields adversely affected by heavy rains, gusty winds & hailstorm. Asks field officers to send comprehensive report to head office, and immediately get in touch with farmers to give proper advice.
— Government of Punjab (@PunjabGovtIndia) March 7, 2020 " class="align-text-top noRightClick twitterSection" data="
">Agriculture department advised farmers to immediately drain out rain water from the fields adversely affected by heavy rains, gusty winds & hailstorm. Asks field officers to send comprehensive report to head office, and immediately get in touch with farmers to give proper advice.
— Government of Punjab (@PunjabGovtIndia) March 7, 2020Agriculture department advised farmers to immediately drain out rain water from the fields adversely affected by heavy rains, gusty winds & hailstorm. Asks field officers to send comprehensive report to head office, and immediately get in touch with farmers to give proper advice.
— Government of Punjab (@PunjabGovtIndia) March 7, 2020
ਇਸ ਦੌਰਾਨ, ਡਾਇਰੈਕਟਰ ਐਗਰੀਕਲਚਰ ਪੰਜਾਬ, ਸੁਤੰਤਰ ਕੁਮਾਰ ਨੇ ਫੀਲਡ ਅਧਿਕਾਰੀਆਂ ਨੂੰ ਛੁੱਟੀ ਦੇ ਸਮੇਂ ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਆਪਕ ਦੌਰੇ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਹੀ ਸਲਾਹ ਦਿੱਤੀ ਜਾ ਸਕੇ ਅਤੇ ਮੌਸਮ ਦੇ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤੁਰੰਤ ਮੁੱਖ ਦਫ਼ਤਰ ਨੂੰ ਭੇਜੀ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲੀ ਨੁਕਸਾਨ ਦੇ ਮੁਲਾਂਕਣ ਲਈ ਇਕ ਵਿਸ਼ੇਸ਼ ਗਿਰਦਾਵਰੀ ਦਾ ਆਦੇਸ਼ ਦਿੱਤਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਛੇਤੀ ਤੋਂ ਛੇਤੀ ਮੁਆਵਜ਼ਾ ਮਿਲ ਸਕੇ।