ETV Bharat / city

ਖੇਤੀ ਕਾਨੂੰਨ: ਭਾਜਪਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ - ਸ਼੍ਰੋਮਣੀ ਅਕਾਲੀ ਦਲ

ਮੰਗਲਵਾਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਵਿਧਾਇਕ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਅਤੇ ਸੂਬਾਈ ਬਿੱਲਾਂ ਦੀਆਂ ਕਾਪੀਆਂ ਸੌਂਪ ਕੇ ਰਾਜਪਾਲ ਤੋਂ ਉਮੀਦ ਜ਼ਾਹਰ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦਾ ਸਾਥ ਦੇਣ।

ਖੇਤੀ ਕਾਨੂੰਨ: ਭਾਜਪਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ

author img

By

Published : Oct 20, 2020, 8:09 PM IST

ਚੰਡੀਗੜ੍ਹ: ਵੱਡੀ ਪੱਧਰ 'ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ ਜ਼ਾਹਿਰ ਕੀਤੀ ਕਿ ਰਾਜਪਾਲ ਪੰਜਾਬ ਜ਼ਰੂਰ ਸੂਬੇ ਦੀ ਆਵਾਜ਼ ਸੁਣਨਗੇ। ਪਰ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲਾਂ 'ਤੇ ਰਾਜਪਾਲ ਵੀ.ਪੀ. ਐਸ. ਬਦਨੌਰ ਵੱਲੋਂ ਹਸਤਾਖਰ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਦੀ ਸਰਕਾਰ ਕਾਨੂੰਨੀ ਚਾਰਾਜੋਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਕੋਲੋਂ 2 ਤੇ 5 ਨਵੰਬਰ ਦਰਮਿਆਨ ਸਮਾਂ ਮੰਗਿਆ ਹੈ ਅਤੇ ਪੰਜਾਬ ਦੇ ਸਾਰੇ ਵਿਧਾਇਕ ਰਲ ਕੇ ਰਾਸ਼ਟਰਪਤੀ ਕੋਲ ਜਾਣਗੇ ਤਾਂ ਜੋ ਸੂਬੇ ਦੇ ਹਿੱਤ ਵਿੱਚ ਉਨ੍ਹਾਂ ਦਾ ਦਖ਼ਲ ਮੰਗਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਹ ਇਹ ਨਹੀਂ ਸੋਚਦੇ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਜਾ ਸਕਦਾ ਹੈ ਸਗੋਂ ਉਮੀਦ ਹੈ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਵੇਗਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਖ਼ਤਮ ਕਰਨ ਨਾਲ ਕਿਸਾਨੀ ਵੀ ਖ਼ਾਤਮੇ ਦੇ ਕਿਨਾਰੇ ਪਹੁੰਚ ਜਾਵੇਗੀ।

  • Met Governor Punjab @vpsbadnore Ji along with all Members of the Vidhan Sabha present in the House today to collectively urge upon him to accord his assent at the earliest to the Bills passed by the House. Also presented him the Resolution passed unanimously by the House. pic.twitter.com/nYsX3TxaIe

    — Capt.Amarinder Singh (@capt_amarinder) October 20, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਅਤੇ ਕੌਮੀ ਸੁਰੱਖਿਆ ਦੋਵੇਂ ਹੀ ਦਾਅ 'ਤੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਇਕਜੁਟ ਹੋਣਾ ਸੂਬੇ ਲਈ ਚੰਗੀ ਗੱਲ ਹੈ, ਜਿਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਇਹ ਸੁਨੇਹਾ ਪਹੁੰਚੇਗਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਾਰਾ ਪੰਜਾਬ ਪੂਰੀ ਤਰ੍ਹਾਂ ਇਕਜੁਟ ਹੈ।

ਮੁੱਖ ਮੰਤਰੀ, ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ਅਤੇ ਸੂਬਾਈ ਬਿੱਲਾਂ ਦੀਆਂ ਕਾਪੀਆਂ ਰਾਜਪਾਲ ਨੂੰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਰਾਜਪਾਲ ਨਾਲ 20 ਮਿੰਟ ਤੱਕ ਚੱਲੀ ਮੀਟਿੰਗ ਵਿੱਚ ਮੁੱਖ ਮੰਤਰੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਹੋਰ ਵਿਧਾਇਕ ਮੌਜੂਦ ਸਨ।

ਸਦਨ ਵਿੱਚ ਭਾਜਪਾ ਦੇ ਦੋਵੇਂ ਵਿਧਾਇਕਾਂ ਦੀ ਗੈਰ-ਹਾਜ਼ਰੀ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਭਾਜਪਾ ਨੂੰ ਕਿਸਾਨਾਂ ਦੀ ਕੋਈ ਫ਼ਿਕਰ ਨਹੀਂ ਹੈ।

ਉਧਰ, ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਾਰੇ ਇਕੱਠੇ ਹੋ ਕੇ ਪਾਰਟੀ ਪੱਧਰ ਤੋਂ ਉਠ ਕੇ ਪੰਜਾਬ ਦੀ ਕਿਸਾਨੀ, ਜੋ ਕਿ ਸਭ ਲਈ ਪਹਿਲੀ ਤਰਜੀਹ ਹੈ, ਦੇ ਹਿੱਤ ਵਿੱਚ ਕੰਮ ਕਰ ਰਹੇ ਹਨ। ਜਦਕਿ ਸ਼ਰਨਜੀਤ ਸਿੰਘ ਢਿੱਲੋਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਛੋਟਾ ਜਿਹਾ ਸੂਬਾ ਸਮਝ ਕੇ ਅਣਗੌਲਿਆ ਨਾ ਕੀਤਾ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.