ETV Bharat / city

ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ ਲਾਏ ਗੰਭੀਰ ਇਲਜ਼ਾਮ - ਅਕਾਲੀ ਦਲ ਨੇ ਆਪ ’ਤੇ ਲਾਏ ਗੰਭੀਰ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਇਲਜ਼ਾਮ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸੱਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੂੰ ਅਣਦੇਖਿਆ ਕਰ ਰਹੇ ਹਨ। ਅਕਾਲੀ ਆਗੂ ਹਰਚਰਨ ਬੈਂਸ ਨੇ ਭਗਵੰਤ ਮਾਨ ਨੂੰ ਇਸ ਮਸਲੇ ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।

ਅਕਾਲੀ ਦਲ ਨੇ ਆਪ ’ਤੇ ਲਾਏ ਗੰਭੀਰ ਇਲਜ਼ਾਮ
ਅਕਾਲੀ ਦਲ ਨੇ ਆਪ ’ਤੇ ਲਾਏ ਗੰਭੀਰ ਇਲਜ਼ਾਮ
author img

By

Published : Feb 2, 2022, 9:52 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਇਲਜ਼ਾਮ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸੱਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੂੰ ਅਣਦੇਖਿਆ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ ਹਨ।

ਇੱਥੇ ਪਾਰਟੀ ਦੇ ਮੁੱਖ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਕੇਜਰੀਵਾਲ ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਸਭਿਆਚਾਰ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਲਾਈਵ ਬਹਿਸ ਕਰਨ।

ਉਨ੍ਹਾਂ ਕਿਹਾ ਕਿ ਮੈਂ ਇਸ ਲਈ ਤੁਹਾਡੇ ਦੱਸੇ ਸਮਾਂ ਤੇ ਸਥਾਨ ਅਤੇ ਤੁਹਾਡੀ ਪਸੰਦ ਦੇ ਲੋਕਾਂ ਦੀ ਹਾਜ਼ਰੀ ਵਿਚ ਬਹਿਸ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਕੇਜਰੀਵਾਲ ਨਾਲ ਕੋਈ ਸ਼ਿਕਵਾ ਨਹੀਂ ਹੈ ਕਿਉਂਕਿ ਉਹ ਗੈਰ ਪੰਜਾਬੀ ਹਨ ਅਤੇ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਹਰ ਚੀਜ਼ ਨਾਲ ਨਫਰਤ ਕਰਨ ਲਈ ਜਾਣੇ ਜਾਂਦੇ ਹਨ।

ਬੈਂਸ ਨੇ ਕਿਹਾ ਕਿ ਮੇਰਾ ਸ਼ਿਕਵਾ ਤੁਹਾਡੇ ’ਤੇ ਹੈ ਕਿ ਤੁਸੀਂ ਆਪਣੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਬਾਰੇ ਚੁੱਪ ਕਿਉਂ ਹੋ ਜਦੋਂ ਕਿ ਮਾਂ ਬੋਲੀ ਨੇ ਹੀ ਇਕ ਕਲਾਕਾਰ ਵਜੋਂ ਤੁਹਾਨੂੰ ਸਭ ਕੁਝ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਭਾਸ਼ਾ ਤੇ ਸਭਿਆਚਾਰ ਦੇ ਅਪਮਾਨ ’ਤੇ ਤੁਹਾਡੀ ਚੁੱਪੀ ਗੁਰਮੁਖੀ ਦੀ ਪਿੱਠ ਵਿੱਚ ਅਤੇ ਇਸਦੀ ਪ੍ਰਤੀਕ ਹਰ ਸ਼ੈਅ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੀ ਗੱਲ ਹੈ।

ਬੈਂਸ ਨੇ ਦੋਸ਼ ਲਾਇਆ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ ਤੇ ਕੇਜਰੀਵਾਲ ਨੇ ਜਾਣ ਬੁੱਝ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਪ੍ਰਚੱਲਿਤ ਗੱਤਕਾ ਮਾਰਸ਼ਲ ਆਰਟ ਨੂੰ ਪ੍ਰੋਫੈਸ਼ਨਲ ਮੈਡੀਕਲ, ਇੰਜੀਨੀਅਰਿੰਗ, ਆਈ ਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿੱਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿਚ ਦਾਖਲੇ ਲਈ ਇੱਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਗੈਰ ਸਾਹਿਤਕ ਜੂਨੀਅਰ ਸਰਕਾਰੀ ਅਫਸਰ ਨੂੰ ਦਿੱਲੀ ਵਿਚ ਪੰਜਾਬੀ ਅਕਾਦਮੀ ਦਾ ਚੇਅਰਮੈਨ ਨਿਯੁਕਤ ਕਰ ਕੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਕਾਦਮੀ ਦੇ ਨਵੇਂ ਚੇਅਰਮੈਨ ਨੂੰ ਤਾਂ ਪੰਜਾਬੀ ਭਾਸ਼ਾ ਵੀ ਨਹੀਂ ਆਉਂਦੀ, ਉਸਦੇ ਲੇਖਕ ਹੋਣ ਦੀ ਤਾਂ ਗੱਲ ਹੀ ਛੱਡੋ। ਉਨ੍ਹਾਂ ਕਿਹਾ ਕਿ ਇਹ ਅਹੁਦਾ ਅੰਮ੍ਰਿਤਾ ਪ੍ਰੀਤਮ, ਕਰਤਾਰ ਸਿੰਘ ਦੁੱਗਲ, ਸੁਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਅਤੇ ਇਹਨਾਂ ਵਰਗੀਆਂ ਹੋਰ ਸ਼ਖਸੀਅਤਾਂ ਲਈ ਹੈ ਪਰ ਇਹ ਅਹੁਦਾ ਉਸਨੂੰ ਦੇ ਦਿੱਤਾ ਗਿਆ ਜਿਸਨੂੰ ਪੰਜਾਬੀ ਲਿਖਣੀ ਵੀ ਨਹੀਂ ਆਉਂਦੀ।

ਅਕਾਲੀ ਬੁਲਾਰੇ ਨੇ ਹੋਰ ਕਿਹਾ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਤੋਂ ਇਹ ਪੁੱਛਣ ਵਿੱਚ ਡਰ ਲੱਗਦਾ ਹੈ ਕਿ ਗੁਰੂ ਦੇ ਸਭਿਆਚਾਰ ਤੇ ਭਾਸ਼ਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਪਮਾਨਤ ਕਿਉਂ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਉਪਲਬਧੀਆਂ ਨੂੰ ਦਰਸਾਉਂਦਾ ਗੀਤ ਕੀਤਾ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.