ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਸਬੰਧੀ ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤੇ ਗਏ ਹਨ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਉਧਰ ਇਸ ਸਬੰਧੀ ਵਿਰੋਧੀ ਧਿਰਾਂ ਵਲੋਂ ਸਰਕਾਰ ਨੂੰ ਆਪਣੇ ਇਹ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।
-
I urge Pb CM @BhagwantMann to roll back the order banning ‘Jugad Rehris’ in the state. This has affected the life of thousands of self employed persons who were earning their livelihood with these rehris. Before taking such harsh decision Govt must offer some rehabilitation plan. pic.twitter.com/1yJn5kGL6W
— Dr Daljit S Cheema (@drcheemasad) April 23, 2022 " class="align-text-top noRightClick twitterSection" data="
">I urge Pb CM @BhagwantMann to roll back the order banning ‘Jugad Rehris’ in the state. This has affected the life of thousands of self employed persons who were earning their livelihood with these rehris. Before taking such harsh decision Govt must offer some rehabilitation plan. pic.twitter.com/1yJn5kGL6W
— Dr Daljit S Cheema (@drcheemasad) April 23, 2022I urge Pb CM @BhagwantMann to roll back the order banning ‘Jugad Rehris’ in the state. This has affected the life of thousands of self employed persons who were earning their livelihood with these rehris. Before taking such harsh decision Govt must offer some rehabilitation plan. pic.twitter.com/1yJn5kGL6W
— Dr Daljit S Cheema (@drcheemasad) April 23, 2022
ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਵਿੱਚ 'ਜੁਗਾੜੂ ਰੇਹੜੀਆਂ' 'ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲੈਣ। ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਅਜਿਹੇ ਸਖ਼ਤ ਫੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।
-
A party like @AamAadmiParty that claims to represent ordinary & poor people has inflicted havoc on d poorest of poor by banning “Rehra’s” engine operated carts which will affect d lives of approx one lac families instead of banning Orbit & Indo Canadian buses of Badals! “Badlav” pic.twitter.com/htKUyi0c3u
— Sukhpal Singh Khaira (@SukhpalKhaira) April 23, 2022 " class="align-text-top noRightClick twitterSection" data="
">A party like @AamAadmiParty that claims to represent ordinary & poor people has inflicted havoc on d poorest of poor by banning “Rehra’s” engine operated carts which will affect d lives of approx one lac families instead of banning Orbit & Indo Canadian buses of Badals! “Badlav” pic.twitter.com/htKUyi0c3u
— Sukhpal Singh Khaira (@SukhpalKhaira) April 23, 2022A party like @AamAadmiParty that claims to represent ordinary & poor people has inflicted havoc on d poorest of poor by banning “Rehra’s” engine operated carts which will affect d lives of approx one lac families instead of banning Orbit & Indo Canadian buses of Badals! “Badlav” pic.twitter.com/htKUyi0c3u
— Sukhpal Singh Khaira (@SukhpalKhaira) April 23, 2022
ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਆਮ ਆਦਮੀ ਪਾਰਟੀ ਵਲੋਂ ਬਾਦਲਾਂ ਦੀਆਂ ਔਰਬਿਟ ਅਤੇ ਇੰਡੋ ਕੈਨੇਡੀਅਨ ਬੱਸਾਂ 'ਤੇ ਪਾਬੰਦੀ ਲਗਾਉਣ ਦੀ ਬਜਾਏ ਆਮ ਅਤੇ ਗਰੀਬ ਲੋਕਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੇ "ਰੇਹਰਾ" ਇੰਜਣ ਨਾਲ ਚੱਲਣ ਵਾਲੀਆਂ ਗੱਡੀਆਂ 'ਤੇ ਪਾਬੰਦੀ ਲਗਾ ਕੇ ਗਰੀਬ ਤੋਂ ਗਰੀਬ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ, ਜਿਸ ਨਾਲ ਲਗਭਗ 1 ਲੱਖ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਵੇਗੀ। ਇਹ ਬਦਲਾਅ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ। ਜਿਸ ਕਾਰਨ ਇੰਨਾਂ ਰੇਹੜੀਆਂ ਖਿਲਾਫ਼ ਜ਼ਿਲ੍ਹਿਆਂ ਦੇ ਐਸ.ਐਸ.ਪੀ ਨੂੰ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਰੇਹੜੀ ਚਾਲਕਾਂ ਵਲੋਂ ਸੂਬੇ ਭਰ 'ਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਜਿਸ 'ਚ ਉਨਹਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਾਂ ਤਾਂ ਸਰਕਾਰ ਉਨ੍ਹਾਂ ਨੂੰ ਕੋਈ ਬਣਦਾ ਰੁਜ਼ਗਾਰ ਦੇਵੇ ਤਾਂ ਜੋ ਉਹ ਆਪਣਾ ਘਰ ਚਲਾ ਸਕਣ ਨਹੀਂ ਆਪਣੇ ਇਸ ਫੈਸਲੇ ਨੂੰ ਵਾਪਸ ਲਵੇ।
ਇਹ ਵੀ ਪੜ੍ਹੋ: ਸਰਕਾਰ ਵੱਲੋਂ ਜੁਗਾੜੂ ਰੇਹੜੀਆਂ ਬੰਦ ਕਰਨ ਦੇ ਹੁਕਮ, ਰੇਹੜੀ ਚਾਲਕਾਂ ਨੇ ਜਤਾਇਆ ਵਿਰੋਧ