ETV Bharat / city

ਸਰਕਾਰ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ: ਅਕਾਲੀ ਦਲ - ਗੰਨਾ ਉਤਪਾਦਕ

ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਹਨ।

ਸਰਕਾਰ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ: ਅਕਾਲੀ ਦਲ

author img

By

Published : Jan 6, 2021, 6:50 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ ਅਤੇ ਪਾਰਟੀ ਨੇ ਗੰਨੇ ਲਈ ਯਕੀਨੀ ਮੁੱਲ ਵਿੱਚ ਵਾਧੇ ਦੀ ਵੀ ਮੰਗ ਕੀਤੀ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਪਾਰਟੀ ਗੰਨਾ ਉਤਪਾਦਕ ਕਿਸਾਨਾਂ ਵਾਸਤੇ ਸੰਘਰਸ਼ ਸ਼ੁਰੂ ਕਰੇਗੀ।

ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਕੈਪਟਨ

ਸਰਕਾਰ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ: ਅਕਾਲੀ ਦਲ

ਇਸ ਸਬੰਧੀ ਫੈਸਲਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਪਾਰਟੀ ਮੁੱਖ ਦਫਤਰ ਵਿਖੇ ਕੀਤੀ। ਮੀਟਿੰਗ ਵਿੱਚ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2019-20 ਦੇ 107 ਕਰੋੜ ਰੁਪਏ ਸਮੇਤ 188 ਕਰੋੜ ਰੁਪਏ ਦੇ ਬਕਾਏ ਅਦਾ ਕਰਨੇ ਹਨ ਜਦਕਿ 81 ਕਰੋੜ ਰੁਪਏ ਮੌਜੂਦਾ ਸੀਜ਼ਨ ਦੇ ਹਨ। ਉਨ੍ਹਾਂ ਕਿਹਾ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦੇ 96 ਕਰੋੜ ਰੁਪਏ ਅਦਾ ਕਰਨੇ ਹਨ। ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸਹਿਕਾਰੀ ਖੰਡ ਮਿੱਲਾਂ ਕਿਸਾਨਾਂ ਨੂੰ ਅਦਾਇਗੀ ਕਰਨ ਵਿੱਚ ਨਿਯਮਿਤ ਤੌਰ 'ਤੇ ਡਿਫਾਲਟਰ ਹੋ ਰਹੀਆਂ ਹਨ, ਉਥੇ ਹੀ ਸਰਕਾਰ ਨੇ ਕਿਸਾਨਾਂ ਦੇ ਬਕਾਏ ਅਦਾ ਕਰਨ ਵਾਸਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਵੀ ਅਦਾਇਗੀ ਕਰਨ ਵਾਸਤੇ ਨਹੀਂ ਆਖਿਆ।

ਐਕਟ ਦੀ ਪਾਲਣਾ ਕਰੇ ਸਰਕਾਰ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਬਕਾਏ ਤੁਰੰਤ ਵਿਆਜ ਸਮੇਤ ਅਦਾ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼ੂਗਰਕੇਟ ਕੰਟਰੋਲ ਆਰਡਰ ਐਂਡ ਕਲਾਜ਼, ਸ਼ੂਗਰਕੇਨ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਵਿੱਚ ਇਹ ਕਿਹਾ ਗਿਆ ਹੈ ਕਿ ਖੰਡ ਮਿੱਲਾਂ ਨੂੰ ਗੰਨੇ ਦੀ ਅਦਾਇਗੀ 14 ਦਿਨਾਂ ਦੇ ਅੰਦਰ-ਅੰਦਰ ਕਰਨੀ ਪਵੇਗੀ ਜਾਂ ਫਿਰ ਦੇਰ ਨਾਲ ਅਦਾਇਗੀ ਲਈ ਵਿਆਜ ਅਦਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ।

ਖੇਤੀ ਸੰਕਟ ਹੋ ਸਕਦੈ ਖੜ੍ਹਾ

ਪਾਰਟੀ ਮੀਟਿੰਗ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਖੇਤੀਬਾੜੀ ਮਹਿਕਮਾ ਉਨ੍ਹਾਂ ਕੋਲ ਹੈ, ਇਸ ਲਈ ਉਨ੍ਹਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਨੂੰ ਨਿਯਮ ਭੰਗ ਕਰਨ ਤੇ ਬਿਨਾਂ ਸਜ਼ਾ ਨਿਕਲ ਜਾਣ ਤੋਂ ਰੋਕਣਾ ਚਾਹੀਦਾ ਹੈ। ਪਾਰਟੀ ਨੇ ਇਹ ਵੀ ਕਿਹਾ ਕਿ ਗੰਨਾ ਉਤਪਾਦਨ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲਣ ਵਿੱਚ ਮਦਦ ਕੀਤੀ ਹੈ ਅਤੇ ਜੇਕਰ ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਅਦਾਇਗੀ ਨਾ ਕੀਤੀ ਗਈ ਤਾਂ ਫਿਰ ਇਸ ਨਾਲ ਸੂਬੇ ਦੀ ਫਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਸੱਟ ਵੱਜੇਗੀ ਅਤੇ ਇਸ ਨਾਲ ਕਿਸਾਨਾਂ ਨੂੰ ਹੋਰ ਮੰਦੀ ਨਾਲ ਜੂਝਣਾ ਪਵੇਗਾ ਤੇ ਖੇਤੀ ਸੰਕਟ ਖੜ੍ਹਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.