ETV Bharat / city

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਕਿਹਾ-'ਸੀਐੱਮ ਮਾਨ ਹਨ ਜਿੰਮੇਦਾਰ' - ਪੰਜਾਬ ਸਰਕਾਰ ਗਲਤ ਫੈਸਲੇ ਨਾ ਕਰਦੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਅਜਿਹਾ ਇਨਸਾਨ ਸੀ ਜਿਸਨੇ ਆਪਣੀ ਕਾਬਲੀਅਤ ਤੋਂ ਨਾਂ ਕਮਾਇਆ ਸੀ। ਉਨ੍ਹਾਂ ਦਾ ਬੀਤੇ ਦਿਨ ਬਹੁਤ ਹੀ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗਲਤ ਫੈਸਲੇ ਨਾ ਕਰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਦੇ ਵਿਚਾਲੇ ਹੁੰਦਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
author img

By

Published : May 30, 2022, 4:45 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਪੰਜਾਬ ਦੇ ਹਲਾਤਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਤੇ ਦਿਨ ਜੋ ਕੁਝ ਵਾਪਰਿਆ ਉਹ ਬਹੁਤ ਹੀ ਜਿਆਦਾ ਨਿੰਦਣਯੋਗ ਹੈ।

ਮੂਸੇਵਾਲਾ ਕਤਲ ਮਾਮਲਾ ਨਿੰਦਣਯੋਗ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਅਜਿਹਾ ਇਨਸਾਨ ਸੀ ਜਿਸਨੇ ਆਪਣੀ ਕਾਬਲੀਅਤ ਤੋਂ ਨਾਂ ਕਮਾਇਆ ਸੀ। ਉਨ੍ਹਾਂ ਦਾ ਬੀਤੇ ਦਿਨ ਬਹੁਤ ਹੀ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗਲਤ ਫੈਸਲੇ ਨਾ ਕਰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਦੇ ਵਿਚਾਲੇ ਹੁੰਦਾ।

'ਸੁਰੱਖਿਆ ’ਚ ਕਟੌਤੀ ਕਰਨੀ ਸਭ ਤੋਂ ਵੱਡੀ ਗਲਤੀ': ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਜਦੋ ਸੁਰੱਖਿਆ ਚ ਕਟੌਤੀ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਦੀ ਵਿੰਗ ਵੱਲੋਂ ਇਸ ਨੂੰ ਜਨਤਕ ਕੀਤਾ ਗਿਆ। ਜਿਸ ਦੇ ਕਾਰਨ ਇਸ ਹੱਤਿਆ ਦੇ ਜਿੰਮੇਦਾਰ ਭਗਵੰਤ ਮਾਨ ਹਨ ਅਤੇ ਉਨ੍ਹਾਂ ਦੇ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਅਧਿਕਾਰੀਆਂ ਦੇ ਖਿਲਾਫ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ ਜੋ ਸੁਰੱਖਿਆ ਘਟਾਉਣ ਦੇ ਜਿੰਮੇਦਾਰ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

'ਮਾਮਲੇ ’ਤੇ ਹੋਣੀ ਚਾਹੀਦੀ ਹੈ ਐਨਆਈਏ ਵੱਲੋਂ ਜਾਂਚ': ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰ ਦੀ ਜਾਂਚ ਏਜੰਸੀ ਐਨਆਈਏ ਤੋਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਬਿਲਕੁੱਲ ਵੀ ਭਰੋਸਾ ਨਹੀਂ ਹੈ ਅਤੇ ਉਨ੍ਹਾਂ ਦੇ ਪਿਤਾ ਨੇ ਵੀ ਇਹੀ ਮੰਗ ਕੀਤੀ ਹੈ। ਸੁਰੱਖਿਆ ਸਬੰਧੀ ਸਵਾਲ ਚੁੱਕਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਸੁਰੱਖਿਆ ਕਿਉਂ ਦਿੱਤੀ ਹੋਈ ਹੈ। ਉਨ੍ਹਾਂ ਦੀ ਸੁਰੱਖਿਆ ਕਿਉਂ ਨਹੀਂ ਘੱਟ ਕੀਤੀ।

'ਦਿੱਲੀ ਤੋਂ ਚਲ ਰਹੀ ਹੈ ਪੰਜਾਬ ਸਰਕਾਰ': ਅਕਾਲੀ ਦਲ ਦੇ ਪ੍ਰਧਾਨ ਨੇ ਅੱਗੇ ਕਿਹਾ ਕਿ ਪੰਜਾਬ ਦੀ ਸਰਕਾਰ ਪੰਜਾਬ ਤੋਂ ਨਹੀਂ ਦਿੱਲੀ ਤੋਂ ਚਲ ਰਹੀ ਹੈ। ਜਿਸ ਕਾਰਨ ਅਧਿਕਾਰੀਆਂ ਨੂੰ ਪਤਾ ਨਹੀਂ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਨੂੰ ਰਿਪੋਰਟ ਕਰਨਾ ਹੈ ਜਾਂ ਫਿਰ ਕੇਜਰੀਵਾਲ ਨੂੰ। ਜਿਸ ਦੇ ਚੱਲਦੇ ਉਨ੍ਹਾਂ ਨੇ ਰਾਜਪਾਲ ਕੋਲੋਂ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

'ਸੁਰੱਖਿਆ ਚ ਕਮੀ ਕਾਰਨ ਵਾਪਰੀ ਘਟਨਾ': ਉਨ੍ਹਾਂ ਅੱਗੇ ਕਿਹਾ ਕਿ 424 ਲੋਕਾਂ ਦੀ ਸੁਰੱਖਿਆ ਨੂੰ ਘਟਾਈ ਗਈ ਹੈ ਉਸ ਨੂੰ ਜਨਤਕ ਕੀਤਾ ਗਿਆ ਜਦਕਿ ਇਹ ਜਾਣਕਾਰੀ ਗੁਪਤ ਹੁੰਦੀ ਹੈ। ਇਸ ਮਾਮਲੇ ਚ ਜਿੰਮੇਦਾਰ ਲੋਕਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਜਾਨ ਬਚ ਸਕਦੀ ਸੀ ਪਰ ਸੁਰੱਖਿਆ ਚ ਕਮੀ ਦੇ ਕਾਰਨ ਅਜਿਹੀ ਘਟਨਾ ਵਾਪਰੀ ਹੈ। ਇਸ ਕਤਲ ਦੇ ਜਿੰਮੇਦਾਰ ਕੇਜਰੀਵਾਲ ਅਤੇ ਰਾਘਵ ਚੱਢਾ ਹੈ।

'ਐਂਟੀ ਗੈਂਗਸਟਰ ਫੋਰਸ ਬਣਾਈ ਗਈ ਉਸਦਾ ਕੀ ਹੋਇਆ': ਸੁਖਬੀਰ ਬਾਦਲ ਨੇ ਕਿਹਾ ਕਿ 40 ਕਤਲ ਪੰਜਾਬ ਚ ਇਸ ਸਰਕਾਰ ਦੇ ਆਉਣ ਤੋਂ ਬਾਅਦ ਹੋਏ ਹਨ। ਸਰਕਾਰ ਹਰ ਵਾਰ ਕਹਿੰਦੀ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਟਿਆਲਾ ਦੀ ਘਟਨਾ ਹੋਈ ਉਸ ਨੂੰ ਵੀ ਰੋਕਿਆ ਜਾ ਸਕਦਾ ਸੀ। ਡੀਜੀਪੀ ਡੇਢ ਮਿੰਟ ਲਈ ਆਉਂਦੇ ਹਨ ਅਤੇ ਆਪਣੀ ਆਖ ਕੇ ਚੱਲੇ ਜਾਂਦੇ ਹਨ। ਇਸੇ ਸਰਕਾਰ ਵੱਲੋਂ ਐਂਟੀ ਗੈਂਗਸਟਰ ਫੋਰਸ ਬਣਾਈ ਗਈ ਉਸਦਾ ਕੀ ਹੋਇਆ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਗਰਮਾਇਆ VIP ਸੁਰੱਖਿਆ ਦਾ ਮੁੱਦਾ

ETV Bharat Logo

Copyright © 2025 Ushodaya Enterprises Pvt. Ltd., All Rights Reserved.