ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਐਨਕੇ ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਵਪਾਰੀ ਵਰਗ ਅਤੇ ਉਦਯੋਗ ਜਗਤ ਨਾਲ ਸਬੰਧਤ ਸੀਨੀਅਰ ਆਗੂਆਂ ਨੂੰ ਵਿੰਗ ਵਿੱਚ ਸ਼ਾਮਲ ਕੀਤਾ ਹੈ।
ਸ਼ੁੱਕਰਵਾਰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ, ਜਿਨ੍ਹਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਵਿੱਚ ਸ਼ਾਮਲ ਕੀਤਾ ਹੈ ਉਨ੍ਹਾਂ ਵਿੱਚ ਸੁਰਿੰਦਰ ਸਿੰਘ ਚੌਹਾਨ ਅਤੇ ਗੁਰਦੀਪ ਸਿੰਘ ਗੋਸ਼ਾ, ਜੋ ਦੋਵੇਂ ਲੁਧਿਆਣਾ ਤੋਂ ਹਨ, ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸਤੋਂ ਇਲਾਵਾ ਵਿੰਗ ਦੇ ਪ੍ਰਧਾਨ ਸ਼ਰਮਾ ਨੇ ਦੱਸਿਆ ਕਿ ਵਿਪਿਨ ਸੂਦ ਕਾਕਾ ਲੁਧਿਆਣਾ, ਨੀਰਜ ਸਤੀਜਾ ਲੁਧਿਆਣਾ, ਰਵਿੰਦਰ ਵੈਸ਼ਨਵ ਡੇਰਾਬਸੀ ਅਤੇ ਡਾਕਟਰ ਐਚ.ਐਸ ਵਾਲੀਆ ਜਲੰਧਰ ਚਾਰਾਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਿੰਗ ਦੀ ਬਾਕੀ ਦੀ ਜਥੇਬੰਦੀ ਦਾ ਐਲਾਨ ਵੀ ਥੋੜੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।