ETV Bharat / city

ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਖਿਲਾਫ਼ ਕਾਰਵਾਈ ਨੂੰ ਲੈਕੇ SC ਕਮਿਸ਼ਨ ਨਾਲ ਮੁਲਾਕਾਤ - ਪੰਜਾਬ ਦੇ ਐਸ ਸੀ ਕਮਿਸ਼ਨ ਦੇ ਚੇਅਰਮੈਨ

ਦਲਿਤ ਭਾਈਚਾਰੇ ਨੂੰ ਲੈਕੇ ਰਵਨੀਤ ਬਿੱਟੂ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਐਸ ਸੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਖਿਲਾਫ਼ ਕਾਰਵਾਈ ਨੂੰ ਲੈਕੇ SC ਕਮਿਸ਼ਨ ਨਾਲ ਮੁਲਾਕਾਤ

author img

By

Published : Jun 15, 2021, 11:02 PM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖਿਲਾਫ ਜਾਤੀਸੂਚਕ ਟਿੱਪਣੀਆਂ ਕਰ ਕੇ ਸੂਬੇ ਦੇ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ਨੁੰ ਠੇਸ ਪਹੁੰਚਾਉਣ ਲਈ ਉਹਨਾਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।

ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਖਿਲਾਫ਼ ਕਾਰਵਾਈ ਨੂੰ ਲੈਕੇ SC ਕਮਿਸ਼ਨ ਨਾਲ ਮੁਲਾਕਾਤ

ਇਸ ਵਫਦ ਵੱਲੋਂ ਐਸ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਤੇ ਹੋਰ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਬਿੱਟੂ ਦੀ ਇਕ ਵੀਡੀਓ ਵਾਇਰਲ ਹੈ ਜਿਸ ਵਿਚ ਉਹ ਐਸ ਸੀ ਭਾਈਚਾਰੇ ਦੇ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ।ਵਫਦ ਨੇ ਮੰਗ ਕੀਤੀ ਕਿ ਕਮਿਸ਼ਨ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂ ਜੋ ਸੂਬੇ ਵਿਚ ਮਾਮਲਾ ਹੋਰ ਨਾ ਭੜਕੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕਮਿਸ਼ਨ ਨੇ ਅਕਾਲੀ ਦਲ ਦੇ ਵਫਦ ਨੂੰ ਭਰੋਸਾ ਦੁਆਇਆ ਹੈ ਕਿ ਉਹ ਮਾਮਲੇ ਵਿਚ ਲੋੜੀਂਦੀ ਕਾਰਵਾਈ ਕਰੇਗਾ।

ਪਵਨ ਟੀਨੂੰ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਾਰੇ ਭਾਈਚਾਰਿਆਂ ਵਿਚ ਸਮਾਨਤਾ ਦਾ ਪ੍ਰਚਾਰ ਕੀਤਾ ਹੈ ਤੇ ਇਹ ਸਮਾਨਤਾ ਸਾਨੂੰ ਸੰਵਿਧਾਨ ਦੇ ਤਹਿਤ ਵੀ ਮਿਲੀ ਹੈ।ਟੀਨੂੰ ਨੇ ਕਿਹਾ ਕਿ ਬਿੱਟੂ ਦੇ ਬਿਆਨ ਨੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਬੇਨਕਾਬ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਾਲੇ ਤੱਕ ਬਿੱਟੂ ਦੇ ਬਿਆਨ ’ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਤੇ ਨਾ ਹੀ ਉਸਦੇ ਖਿਲਾਫ਼ ਕੋਈ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਬਿੱਟੂ ਦੇ ਦਾਅਵਿਆਂ ਦੀ ਹਮਾਇਤ ਕਰਦੀ ਹੈ। ਉਹਨਾਂ ਵੀ ਐਲਾਨ ਕੀਤਾ ਕਿ ਜੇਕਰ ਐਸ ਸੀ ਕਮਿਸ਼ਨ ਤੇ ਸੂਬਾ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਤਾਂ ਫਿਰ ਅਕਾਲੀ ਦਲ ਨਿਆਂ ਹਾਸਲ ਕਰਨ ਲਈ ਆਪਣਾ ਸੰਘਰਸ਼ ਤੇਜ਼ ਕਰੇਗਾ।

ਇਹ ਵੀ ਪੜ੍ਹੋ:ਬਸਪਾ ਤੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.