ETV Bharat / city

ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਹੁਣ ਅਕਾਲੀ ਦਲ ਮੁੜਿਆ "ਕੂਹਣੀ ਮੋੜ" - Akali Dal changed its stand on the ordinances

ਸ਼ਨੱਚਿਰਵਾਰ ਨੂੰ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਵਿੱਚ ਅਕਾਲੀ ਦਲ ਨੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ "ਕੂਹਣੀ ਮੋੜ" ਕੱਟਿਆ ਹੈ ।ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤੱਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਬਿੱਲ ਦੇ ਰੂਪ ਵਿੱਚ ਸੰਸਦ 'ਚ ਪੇਸ਼ ਨਾ ਕਰੇ।

Akali Dal now take u turn on agriculture ordinances
ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਹੁਣ ਅਕਾਲੀ ਦਲ ਮੁੜਿਆ "ਕੂਹਣੀ ਮੋੜ"
author img

By

Published : Sep 12, 2020, 8:58 PM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਬੀਤੇ ਦੋ ਮਹੀਨਿਆਂ ਤੋਂ ਭਖੀ ਹੋਈ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਕਿਸਾਨ ਵਿਰੋਧੀ ਦੱਸ ਰਹੀਆਂ ਹਨ। ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇਸ ਨੂੰ ਹੁਣ ਤੱਕ ਕਿਸਾਨ ਹਿਤੈਸ਼ੀ ਕਰਾਰ ਦੇ ਰਹੀਆਂ ਹਨ। ਸ਼ਨੀਵਾਰ ਨੂੰ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਵਿੱਚ ਅਕਾਲੀ ਦਲ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ "ਕੂਹਣੀ ਮੋੜ" ਕੱਟਿਆ ਹੈ।

  • Parkash Singh Badal Ji remains an undisputed leader of the farmers of India as SAD has always fought to protect the interests of the farming community including farmers as well as khet mazdoor.We'll continue to do so. No sacrifice is too big to ensure their future is safeguarded. pic.twitter.com/cnOPCc1jgW

    — Sukhbir Singh Badal (@officeofssbadal) September 12, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤੱਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਬਿੱਲ ਦੇ ਰੂਪ ਵਿੱਚ ਸੰਸਦ 'ਚ ਪੇਸ਼ ਨਾ ਕਰੇ। ਇਸ ਬਾਬਤ ਫੈਸਲਾ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਅਕਾਲੀ ਦਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੋਰ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਅੰਨਾਦਾਤਾ ਦੇ ਖਦਸ਼ੇ ਦੂਰ ਕਰਨਾ, ਇਸਦੀ ਜ਼ਿੰਮੇਵਾਰੀ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਉਠਾਏ ਸਾਰੇ ਮਾਮਲੇ ਕੇਂਦਰ ਸਰਕਾਰ ਕੋਲ ਚੁੱਕਣ ਲਈ ਦ੍ਰਿੜ੍ਹ ਹੈ।

ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਸੰਗਠਨਾਂ, ਕਿਸਾਨ ਪ੍ਰਤੀਨਿਧਾਂ ਤੇ ਖੇਤ ਮਜ਼ਦੂਰਾਂ ਦੇ ਪ੍ਰਤੀਨਿਧਾਂ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗਾ ਕੀਤੀਆਂ ਹਨ। ਇਸ ਨੇ ਖੇਤੀਬਾੜੀ ਮਾਹਿਰਾਂ ਨਾਲ ਵੀ ਵਿਚਾਰ ਵਟਾਂਦਰਾ ਕਰ ਕੇ ਉਨ੍ਹਾਂ ਦੇ ਵਿਚਾਰ ਲਏ ਹਨ ਜਦਕਿ ਹੇਠਲੇ ਪੱਧਰ ’ਤੇ ਪਾਰਟੀ ਵਰਕਰਾਂ ਤੇ ਸੀਨੀਅਰ ਪਾਰਟੀ ਆਗੂਆਂ ਦੀ ਰਾਇ ਵੀ ਲਈ ਹੈ। ਬਿਆਨ ਵਿੱਚ ਕਿਹਾ ਗਿਆ ਕਿ ਇਹ ਰਾਇ ਲੈਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੱਸੇ ਖਦਸ਼ੇ ਦੂਰ ਕਰਨ ਤੱਕ ਇਹ ਕੇਂਦਰੀ ਆਰਡੀਨੈਂਸ ਪਾਸ ਕਰਵਾਉਣ ਦੀ ਕਾਹਲ ਨਹੀਂ ਕਰਨੀ ਚਾਹੀਦੀ।

ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਕੋਲ ਗੁਆਂਢੀ ਰਾਜਾਂ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੇ ਵੀ ਪਹੁੰਚ ਕੀਤੀ ਹੈ ਤੇ ਸਾਰਿਆਂ ਨੇ ਕੇਂਦਰੀ ਆਰਡੀਨੈਂਸਾਂ ਬਾਰੇ ਖਦਸ਼ੇ ਪ੍ਰਗਟ ਕੀਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਮੁੱਦੇ ਅਤੇ ਖਦਸ਼ੇ ਕੇਂਦਰੀ ਲੀਡਰਸ਼ਿਪ ਕੋਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਵਿਚਾਰ ਹੈ ਕਿ ਇਹਨਾਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨੂੰ ਦੂਰ ਕਰਨਾ ਚਾਹੀਦਾ ਹੈ।

ਇਸ ਦੌਰਾਨ ਕੌਰ ਕਮੇਟੀ ਨੇ ਇਹ ਵੀ ਮਹਿਸੂਸ ਕੀਤਾ ਕਿ ਇਹ ਸਹੀ ਰਹੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਫਦ ਦੀ ਅਗਵਾਈ ਕਰਨ ਜੋ ਕੇਂਦਰ ਸਰਕਾਰ ਕੋਲ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਗੱਲਬਾਤ ਕਰੇ। ਇਸਨੇ ਕਿਹਾ ਕਿ ਵਫਦ ਕੇਂਦਰ ਸਰਕਾਰ ਤੇ ਹਮਖਿਆਲੀ ਪਾਰਟੀਆਂ ਨਾਲ ਗੱਲਬਾਤ ਕਰੇਗਾ ਤਾਂ ਜੋ ਆਉਂਦੇ ਦਿਨਾਂ ਵਿਚ ਕਿਸਾਨਾਂ ਦੇ ਖਦਸ਼ੇ ਦੂਰ ਕੀਤੇ ਜਾ ਸਕਣ।

ਕੋਰ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ । ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਲੜਾਈ ਲੜਦੇ ਰਹੇ ਹਾਂ ਤੇ ਲੜਦੇ ਰਹਾਂਗੇ।

ਹੁਣ ਤੱਕ ਅਕਾਲੀ ਦਲ ਤੇ ਖਾਸ ਕਰ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਹਿਤੈਸ਼ੀ ਕਰਾਰ ਦਿੰਦੇ ਨਹੀਂ ਥੱਕ ਰਹੇ ਸਨ। ਇਸ ਮੁੱਦੇ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬਰੀ ਬਾਦਲ ਅਤੇ ਬੀਬੀ ਬਾਦਲ ਕੈਪਟਨ ਸਰਕਾਰ ਤੇ ਵਿਰੋਧੀ ਪਾਰਟੀਆਂ 'ਤੇ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਇਲਜ਼ਾਮ ਲਗਾ ਰਹੇ ਸਨ। ਅਕਾਲੀ ਦਲ ਦੇ ਇਸ ਫੈਸਲੇ ਤੋਂ ਲੱਗਦਾ ਹੈ ਕਿ ਅਕਾਲੀ ਦਲ ਨੇ ਆਪਣੇ ਪੈਰਾ ਹੇਠੋਂ ਆਪਣੀ ਰਿਵਾਇਤੀ ਸਿਆਸੀ ਜ਼ਮੀਨ ਖਿਸਕਦੀ ਵੇਖ ਇਸ ਮਾਮਲੇ 'ਚ "ਕੂਹਣੀ ਮੋੜ" ਕੱਟਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.