ETV Bharat / city

ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ, ਦਿੱਤੀਆਂ ਗ੍ਰਿਫ਼ਤਾਰੀਆਂ

ਚੰਦੂਮਾਜਰਾ ਨੇ ਕਿਹਾ ਕਿ ਰਿਪੋਰਟਾਂ ਦੇ ਮੁਤਾਬਕ ਸ਼ਰਾਬ ਮਾਫੀਆ ਨੇ 2000 ਕਰੋੜ ਰੁਪਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਕਾਂਗਰਸ ਹਾਈ ਕਮਾਂਡ ਨੂੰ ਭੇਜੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਗਿਆ ਤਾਂ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਰਾਜਪੁਰਾ ਦੀ ਨਜਾਇਜ਼ ਸ਼ਰਾਬ ਡਿਸਟੀਲਰੀ ਕਮ ਬੋਟਲਿੰਗ ਪਲਾਂਟਾਂ ਦੀ ਫਾਈਲ ਐਨਫੋਰਸਮੈਂਟ ਡਾਇਰੈਕਟੋਰੈਟ ਨੂੰ ਦੇਣ ਤੋਂ ਇਨਕਾਰ ਕਰ ਦੇਵੇ।

ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ
ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ
author img

By

Published : Aug 8, 2020, 5:59 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਕਥਿਤ ਤੌਰ 'ਤੇ ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਵਿੱਚ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਪੁਸ਼ਤ ਪਨਾਹੀ ਹੇਠ ਚਲ ਰਹੇ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਦੀ ਕਿਸੇ ਵੀ ਜਾਂਚ ਨੂੰ ਰੋਕਣ ਲਈ 2000 ਕਰੋੜ ਰੁਪਏ ਅਦਾ ਕੀਤੇ ਜਾਣ ਦੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ।

ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ
ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ

ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰੀ ਅਤੇ ਆਨੰਦਪੁਰ ਸਾਹਿਬ ਹਲਕਿਆਂ ਤੋਂ ਪਾਰਟੀ ਵਰਕਰਾਂ ਅਤੇ ਜ਼ਹਿਰੀਲੀ ਸ਼ਰਾਬ ਦੇ ਪੀੜਤ ਪਰਿਵਾਰਾਂ ਨੇ ਵਿਸ਼ਾਲ ਰੋਸ ਮਾਰਚ ਕੱਢਿਆ ਜਿਸ ਨੂੰ ਰਾਜ ਭਵਨ ਤੋਂ 200 ਮੀਟਰ ਦੂਰ ਰੋਕ ਲਿਆ ਗਿਆ। ਇਸ ਉਪਰੰਤ ਵਿਖਾਵਾਕਾਰੀਆਂ ਨੇ ਧਰਨਾ ਦੇ ਦਿੱਤਾ ਤੇ ਗ੍ਰਿਫਤਾਰੀਆਂ ਦਿੱਤੀਆਂ।

ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ
ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਰਿਪੋਰਟਾਂ ਦੇ ਮੁਤਾਬਕ ਸ਼ਰਾਬ ਮਾਫੀਆ ਨੇ 2000 ਕਰੋੜ ਰੁਪਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਕਾਂਗਰਸ ਹਾਈ ਕਮਾਂਡ ਨੂੰ ਭੇਜੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਗਿਆ ਤਾਂ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਰਾਜਪੁਰਾ ਦੀ ਨਜਾਇਜ਼ ਸ਼ਰਾਬ ਡਿਸਟੀਲਰੀ ਕਮ ਬੋਟਲਿੰਗ ਪਲਾਂਟਾਂ ਦੀ ਫਾਈਲ ਐਨਫੋਰਸਮੈਂਟ ਡਾਇਰੈਕਟੋਰੈਟ ਨੂੰ ਦੇਣ ਤੋਂ ਇਨਕਾਰ ਕਰ ਦੇਵੇ।

ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ
ਸ਼ਰਾਬ ਮਾਫੀਆ 'ਤੇ ਅਕਾਲੀ ਦਲ ਦਾ ਹੱਲਾ ਬੋਲ

ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਜਾਣਦਾ ਹੈ ਕਿ ਜੇਕਰ ਫਾਈਲ ਈਡੀ ਨੂੰ ਦੇ ਦਿੱਤੀ ਗਈ ਤਾਂ ਈਡੀ ਵੱਲੋਂ ਇਹ ਪੈਸਾ ਕਿੱਥੇ ਕਿੱਥੇ ਗਿਆ ਇਸਦੀ ਪੈੜ ਨੱਪ ਲਈ ਜਾਵੇਗੀ ਅਤੇ ਸਿਆਸੀ ਲਾਭਕਾਰ ਬੇਨਕਾਬ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਲਈ ਪੈਸਾ ਕਾਂਗਰਸ ਹਾਈ ਕਮਾਂਡ ਨੂੰ ਭੇਜਿਆ ਗਿਆ ਤਾਂ ਕਿ ਕਾਂਗਰਸ ਸਰਕਾਰ 'ਤੇ ਦਬਾਅ ਨਾ ਪਾਇਆ ਜਾ ਸਕੇ ਕਿ ਕੇਸ ਦੀਆਂ ਫਾਈਲਾਂ ਈਡੀ ਨੂੰ ਸੌਂਪੀਆਂ ਜਾਣ ਅਤੇ ਪੰਜਾਬ ਵਿੱਚ ਨਜਾਇਜ਼ ਸ਼ਰਾਬ ਵਪਾਰ ਦੀ ਨਿਰਪੱਖ ਜਾਂਚ ਹੋਵੇ।

ਚੰਦੂਮਾਜਰਾ ਨੇ ਕਿਹਾ ਕਿ ਇਸ ਨਵੇਂ ਖੁਲਾਸੇ ਤੋਂ ਸਪਸ਼ਟ ਹੋ ਰਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਪੰਜਾਬ ਵਿੱਚ ਸ਼ਰਾਬ ਮਾਫੀਆ ਨਾਲ ਰਲੀ ਹੋਈ ਹੈ ਤੇ ਇਹ ਮੌਜੂਦਾ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਅਤੇ ਤੁਰੰਤ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਸਿਫਾਰਸ਼ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੀ ਸ਼ੱਕ ਦੇ ਘੇਰੇ ਵਿਚ ਹਨ ਕਿਉਂਕਿ ਉਨ੍ਹਾਂ ਦੇ ਅਧੀਨ ਆਬਕਾਰੀ ਵਿਭਾਗ ਦਾ 5600 ਕਰੋੜ ਰੁਪਏ ਨੁਕਸਾਨ ਹੋਇਆ ਹੈ ਤੇ ਉਹ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਰੋਕਣ ਵਿਚ ਨਾਕਾਮ ਰਹੇ ਹਨ ਜਿਸ ਕਾਰਨ 130 ਜਣਿਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਫੌਰੀ ਲੋੜ ਹੈ ਕਿਉਂਕਿ ਮੁੱਖ ਮੰਤਰੀ ਨੇ ਉਨ੍ਹਾਂ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ ਜਿਨ੍ਹਾਂ ਨੇ ਪੀੜਤ ਪਰਿਵਾਰਾਂ ਨੇ ਜ਼ਹਿਰੀਲੀ ਸ਼ਰਾਬ ਵੰਡਣ ਦਾ ਮੁਲਜ਼ਮ ਕਰਾਰ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.