ETV Bharat / city

ਅਕਾਲੀ ਦਲ ਨੇ ਚੋਣ ਰੈਲੀਆਂ ਤੇ ਨੁੱਕੜ ਮੀਟਿੰਗਾਂ ਲਈ ਚੋਣ ਕਮਿਸ਼ਨ ਤੋਂ ਮੰਗੀ ਇਜਾਜ਼ਤ

ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ (akali wrote letter to eci)ਨੂੰ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਕੀਤੀ (akali dal complaints against aap)ਹੈ। ਕਿਹਾ ਹੈ ਕਿ ਦਿੱਲੀ ਸਰਕਾਰ ਦੇ ਕੰਮਾਂ ਬਾਰੇ ਪੰਜਾਬ ਦੇ ਚੈਨਲਾਂ ’ਤੇ ਇਸ਼ਤਿਹਾਰ ਵਿਖਾਇਆ ਜਾ ਰਿਹਾ ਹੈ, ਜਿਹੜਾ ਕੀ ਪੰਜਾਬ ਵਿੱਚ ਲੱਗੇ ਚੋਣ ਜਾਬਤੇ ਦੀ ਉਲੰਘਣਾ ਹੈ। ਸ਼ਿਕਾਇਤ ਵਿੱਚ ਕਿਹਾ ਹੈ ਕਿ ਇਸ ਨਾਲ ਦੂਜੀਆਂ ਪਾਰਟੀਆਂ ਨੂੰ ਨੁਕਸਾਨ ਹੋ ਰਿਹਾ ਹੈ।

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਆਪ ਦੀ ਸ਼ਿਕਾਇਤ

author img

By

Published : Jan 14, 2022, 5:54 PM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਜਾਰੀ ਕਰਕੇ ਕਿਹਾ ਹੈ ਕਿ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ (akali dal complaints against aap)ਗਈ ਹੈ ਕਿ ਦਿੱਲੀ ਵਿੱਚ ਚੋਣ ਜਾਬਤਾ ਨਹੀਂ ਹੈ ਤੇ ਉਥੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਚੈਨਲਾਂ ’ਤੇ ਦਿੱਲੀ ਵਿੱਚ ਕੀਤੇ ਕੰਮਾਂ ਬਾਰੇ ਇਸ਼ਤਿਹਾਰ ਚਲਾਇਆ ਜਾਾ ਰਿਹਾ ਹੈ। ਸ਼ਿਕਾਇਤ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਚੋਣ ਜਾਬਤਾ ਨਹੀਂ ਹੈ ਪਰ ਪੰਜਾਬ ਵਿੱਚ ਚੋਣ ਜਾਬਤਾ ਹੈ ਤੇ ਪੰਜਾਬ ਵਿੱਚ ਦਿੱਲੀ ਸਰਕਾਰ ਦੇ ਇਸ਼ਤਿਹਾਰ ਚੱਲਣਾ ਚੋਣ ਜਾਬਤੇ ਦੀ ਉਲੰਘਣਾ ਹੈ ਤੇ ਉਂਜ ਵੀ ਇਸ ਨਾਲ ਦੂਜੀਆਂ ਪਾਰਟੀਆਂ ਨੂੰ ਨੁਕਸਾਨ ਹੋ ਰਿਹਾ ਹੈ।

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਆਪ ਦੀ ਸ਼ਿਕਾਇਤ
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਆਪ ਦੀ ਸ਼ਿਕਾਇਤ

ਛੋਟੀਆਂ ਨੁੱਕੜ ਮੀਟਿੰਗਾਂ ਖੋਲ੍ਹਣ ਦੀ ਕੀਤੀ ਮੰਗ

ਅਕਾਲੀ ਦਲ ਨੇ ਇਹ ਵੀ ਕਿਹਾ ਹੈ ਕਿ ਭਾਵੇਂ ਵੱਡੀਆਂ ਚੋਣ ਰੈਲੀਆਂ ਬੰਦ (ban on election rallies)ਕੀਤੀਆਂ ਗਈਆਂ ਹਨ ਪਰ ਛੋਟੀਆਂ ਰੈਲੀਆਂ ਤੇ ਨੁੱਕੜ ਮੀਟਿੰਗਾਂ ਦੀ ਇਜਾਜਤ ਦਿੱਤੀ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਵਿੱਚ ਅਕਾਲੀ ਦਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਰੈਲੀਆਂ ਤੇ ਇਕੱਠ ਕਰਨ ਦੀ ਬਜਾਏ ਡਿਜੀਟਲ ਤਰੀਕੇ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਸਾਰੇ ਲੋਕਾਂ ਤੱਕ ਡਿਜੀਟਲ ਤਰੀਕੇ ਰਾਹੀਂ ਪਹੁੰਚ ਨਹੀਂ ਕੀਤੀ ਜਾ ਸਕਦੀ।

ਡਿਜੀਟਲ ਮੋਡ ਰਾਹੀਂ ਵੱਡੇ ਖਿੱਤੇ ਤੱਕ ਪਹੁੰਚ ਮੁਸ਼ਕਿਲ

ਸ਼੍ਰੋਮਣੀ ਅਕਾਲੀ ਦਲ ਨੇ ਪੱਤਰ (akali wrote letter to eci)ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਗਰੀਬਾਂ ਕੋਲ ਮੋਬਾਇਲ ਫੋਨ ਨਹੀਂ ਹੈ ਤੇ ਨਾ ਹੀ ਉਮਰਦਰਾਜ ਲੋਕਾਂ ਨੂੰ ਡਿਜੀਟਲ ਉਪਕਰਣ ਚਲਾਉਣੇ ਆਉਂਦੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਖੇਤਰਾਂ ਵਿੱਚ ਇੰਟਰਨੈਟ ਨੈਟਵਰਕ ਦੀ ਕਮੀ ਹੈ ਤੇ ਅਜਿਹੇ ਵਿੱਚ ਵੋਟਰਾਂ ਦਾ ਇੱਕ ਵੱਡਾ ਖਿੱਤਾ ਪਹੁੰਚ ਤੋਂ ਵਾਂਝਾ ਰਹਿ ਜਾਏਗਾ। ਇਨ੍ਹਾਂ ਦਲੀਲਾਂ ਦੇ ਨਾਲ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਨੁੱਕੜ ਮੀਟਿੰਗਾਂ ਕਰਨ ਦੀ ਇਜਾਜਤ ਦਿੱਤੀ ਜਾਵੇ।

ਰਾਜਸੀ ਪਾਰਟੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਲਈ ਤਿਆਰ

ਅਕਾਲੀ ਦਲ ਨੇ ਇਹ ਵੀ ਕਿਹਾ ਹੈ ਕਿ ਰੈਲੀਆਂ ਬੰਦ ਹੋਣ ਨਾਲ ਸਾਰੀਆਂ ਪਾਰਟੀਆਂ ਨੂੰ ਨੁਕਸਾਨ ਹੋ ਰਿਹਾ ਹੈ ਤੇ ਛੋਟੀਆਂ ਨੁੱਕੜ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਛੋਟੀਆਂ ਮੀਟਿੰਗਾਂ ਵਿੱਚ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਲਈ ਰਾਜਸੀ ਪਾਰਟੀਆਂ ਤਿਆਰ ਹਨ।

ਇਹ ਵੀ ਪੜ੍ਹੋ:ਪੰਜਾਬ ਵਿੱਚ ਭਾਜਪਾ ਨੇ ਤੋੜਿਆ ਰਿਕਾਰਡ, ਟਿਕਟਾਂ ਲਈ ਚਾਰ ਹਜਾਰਾਂ ਤੋਂ ਵੱਧ ਬਿਨੈ

ETV Bharat Logo

Copyright © 2024 Ushodaya Enterprises Pvt. Ltd., All Rights Reserved.