ਚੰਡੀਗੜ੍ਹ :ਮੋਗਾ 'ਚ ਅਕਾਲੀ ਦਲ ਦੀ ਰੈਲੀ ਦਾ ਵਿਰੋਧ ਹੋਣ ਮਗਰੋਂ ਸੁਖਬੀਰ ਬਾਦਲ ਨੇ ਆਪਣਾ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਕਹਿ ਰਹੇ ਹਨ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਜਾਰੀ ਕੀਤਾ ਗਿਆ ਕਿ ਸਿਆਸੀ ਪਾਰਟੀਆਂ ਦੀ ਰੈਲੀਆਂ 'ਤੇ ਪਾਬੰਦੀ ਹੈ।
ਚੀਮਾ ਨੇ ਕਿਹਾ ਕਿ ਉਹ ਬੇਹਦ ਹੈਰਾਨ ਹਨ ਕਿ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਨੂੰ ਕੋਸਦੇ ਹਨ, ਸੰਯੁਕਤ ਮੋਰਚੇ ਨੂੰ ਕੋਸਦੇ ਹਨ, ਕਦੇ ਕਿਸਾਨਾਂ ਨੂੰ ਦੋਸ਼ੀ ਮੰਨਦੇ ਹਨ। ਇਸ ਦੇ ਨਾਲ ਇਹ ਸਾਬਿਤ ਹੁੰਦਾ ਹੈ ਕਿ ਸੁਖਬੀਰ ਬਾਦਲ ਦਾ ਦਿਮਾਗੀ ਸੰਤੁਲਨ ਹਿੱਲ ਗਿਆ, ਉਨ੍ਹਾਂ ਨੂੰ ਡਾਕਟਰੀ ਇਲਾਜ ਦੀ ਲੋੜ ਹੈ। ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਤੋਂ ਪਿਛਲੇ 10 ਸਾਲਾਂ ਦਾ ਹਿਸਾਬ ਮੰਗ ਰਹੇ ਹਨ, ਕਿਸਾਨ ਪੁੱਛ ਰਹੇ ਹਨ ਕਿ ਕਿਉਂ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ।
ਪੰਜਾਬ ਦੇ ਲੋਕ ਤੇ ਕਿਸਾਨ ਅਕਾਲੀ ਦਲ ਦਾ ਵਿਰੋਧ ਇਸ ਲਈ ਕਰ ਰਹੇ ਹਨ, ਕਿਉਂਕਿ ਅਕਾਲੀ ਦਲ ਨੇ ਬੀਤੇ 10 ਸਾਲਾਂ 'ਚ ਪੰਜਾਬ ਨੂੰ ਪਿਛੇ ਧੱਕ ਦਿੱਤਾ ਹੈ। ਇਸ ਲਈ ਕਿਸੇ ਨੂੰ ਬਦਨਾਮ ਕਰਨ ਤੋਂ ਪਹਿਲਾਂ ਅਕਾਲੀ ਦਲ ਨੂੰ ਆਪਣੀ ਪੀੜ੍ਹੀ ਹੇਠ ਸੋਟੀ ਫੇਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕੀਤਾ, ਕਿਸਾਨਾਂ ਦੇ ਵਿਰੋਧ ਉਪਰੰਤ ਲਿਆ ਫੈਸਲਾ