ETV Bharat / city

ਵੱਡੀ ਖ਼ਬਰ, ਮਾਨ ਸਰਕਾਰ ਵੱਲੋਂ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ, ਜਾਣੋ ਕਿਹੜੇ... - electricity bills in Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ 31 ਦਸੰਬਰ 2021 ਤੱਕ ਬਿਜਲੀ ਦੇ ਸਾਰੇ ਬਕਾਇਆ ਬਿੱਲ ਮੁਆਫ ਕੀਤੇ ਜਾ ਰਹੇ ਹਨ।

ਮਾਨ ਸਰਕਾਰ ਵੱਲੋਂ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ

author img

By

Published : Jul 1, 2022, 5:37 PM IST

Updated : Jul 1, 2022, 5:56 PM IST

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 31 ਦਸੰਬਰ 2021 ਤੱਕ ਦੇ ਸਾਰੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਇਹ ਮੁਆਫੀ ਹਰ ਵਰਗ ਲਈ ਕਰਨ ਦੀ ਗੱਲ ਕਹੀ ਗਈ ਹੈ। ਭਾਵੇਂ ਕੋਈ ਵੀ ਵਰਗ ਹੋਵੇ ਜਾਂ ਕਿੰਨ੍ਹੇ ਵੀ ਕਿਲੋਵਾਟ ਦਾ ਮੀਟਰ ਹੋਵੇ ਉਸਦਾ ਬਿਜਲੀ ਬਿੱਲ ਮੁਆਫ ਹੋਵੇਗਾ।

ਇਹ ਵੀ ਪੜ੍ਹੋ:ਸੁਣੋ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਦੀ ਸਹੂਲਤ 'ਤੇ ਕਿਉਂ ਚੁੱਕੇ ਸਵਾਲ ?

ਸੀਐਮ ਭਗਵੰਤ ਮਾਨ ਨੇ ਮੁਆਫੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇੱਕ ਅਫਵਾਹ ਫੈਲ ਗਈ ਸੀ ਕਿ ਕਿਸ ਵਰਗ ਅਤੇ ਕਿੰਨ੍ਹੇ ਕਿਲੋਵਾਟ ਦਾ ਬਿੱਲ ਮੁਆਫ ਹੋਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ ਹੋਣਗੇ। ਸੀਐਮ ਨੇ ਸਪੱਸ਼ਟ ਕਿਹਾ ਕਿ ਭਾਵੇ ਕਿੰਨ੍ਹੇ ਹੀ ਕਿਲੋਵਾਟ ਹੋਵੇ ਜਾਂ ਫਿਰ ਕੋਈ ਵੀ ਵਰਗ ਹੋਵੇ ਸਰਕਾਰ ਉਨ੍ਹਾਂ ਦੇ ਬਿਜਲੀ ਬਿੱਲ ਮੁਆਫ ਕਰਨ ਜਾ ਰਹੀ ਹੈ।

ਦੱਸ ਦਈਏ ਕਿ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫਤ ਮਿਲੇਗੀ। 1 ਜੁਲਾਈ ਯਾਨੀ ਅੱਜ ਤੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਹੋਏ ਜਿੱਥੇ ਪੰਜਾਬੀਆਂ ਨੂੰ ਬਿਜਲੀ ਸਬੰਧੀ ਖੁਸ਼ਖਬਰੀ ਦਿੱਤੀ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਵਿਰੋਧੀਆਂ ’ਤੇ ਸ਼ਬਦੀ ਹਮਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਪਰ ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਮਾਨ ਨੇ ਕਿਹਾ ਕਿ ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।

ਇਹ ਵੀ ਪੜੋ: ਪੰਜਾਬ 'ਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਕੀਮ ਲਾਗੂ

Last Updated : Jul 1, 2022, 5:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.