ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਮੁਕੰਮਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਵੀ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਹ ਸਾਰੇ ਮੁਲਾਜ਼ਮ ਆਪਣੇ ਹੈਡ-ਕੁਆਰਟਰਾਂ ਦੇ ਸਥਾਨਾਂ ਉੱਤੇ ਹਾਜ਼ਰ ਰਹਿਣਗੇ ਅਤੇ ਲੋੜ ਪੈਣ ਉੱਤੇ ਇਨ੍ਹਾਂ ਨੂੰ ਆਪਣੀ ਡਿਊਟੀ ਉੱਤੇ ਤੁਰੰਤ ਹਾਜ਼ਰ ਹੋਣਾ ਪਵੇਗਾ।