ਚੰਡੀਗੜ੍ਹ: ਬੀਐਸਐਫ਼ (BSF) ਨੂੰ ਸਰਹੱਦੀ ਇਲਾਕਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Singh Channi) ਨੇ ਆਲ ਪਾਰਟੀ ਮੀਟਿੰਗ (all party meeting) ਸੱਦੀ ਸੀ। ਇਸ ਮੀਟਿੰਗ ਵਿੱਚ ਕਈ ਸਿਆਸੀ ਆਗੂ ਸ਼ਾਮਲ ਹੋਣ ਲਈ ਪਹੁੰਚੇ।
ਦੱਸ ਦਈਏ ਕਿ ਮੀਟਿੰਗ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਪੰਜਾਬ (Punjab BJP) ਨੇ ਇਸ ਦਾ ਵਿਰੋਧ ਕੀਤਾ ਤੇ ਬੈਠਕ ਦਾ ਬਾਈਕਾਟ ਕਰ ਦਿੱਤਾ ਸੀ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕਰਨਗੇ। ਮੀਟਿੰਗ ’ਚ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ।
ਜਿੱਥੇ ਇੱਕ ਪਾਸੇ ਮੀਟਿੰਗ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਪੰਜਾਬ (Punjab BJP) ਨੇ ਇਸ ਦਾ ਵਿਰੋਧ ਕੀਤਾ ਹੈ ਤੇ ਬੈਠਕ ਦਾ ਬਾਈਕਾਟ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਮੀਟਿੰਗ ’ਚ ਆਮ ਆਦਮੀ ਪਾਰਟੀ ਦੇ ਕਈ ਆਗੂ ਸ਼ਾਮਲ ਹੋਏ। ਸੰਸਦ ਮੈਂਬਰ ਭਗਵੰਤ ਮਾਨ ਵੀ ਇਸ ਮੀਟਿੰਗ ਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵੀ ਕਈ ਨੁਮਾਇੰਦੇ ਵੀ ਇਸ ਮੀਟਿੰਗ ’ਚ ਸ਼ਾਮਲ ਹੋਏ।
ਦੱਸ ਦਈਏ ਕਿ ਮੀਟਿੰਗ ’ਚ ਸ਼ਾਮਲ ਹੋਏ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਨੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਲੈ ਕੇ ਹੰਗਾਮੀ ਸੈਸ਼ਨ ਬੁਲਾਉਣ।
ਇਹ ਵੀ ਪੜੋ: ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬੇਹੱਦ ਹੀ ਗੰਭੀਰ ਮੁੱਦਾ ਹੈ। ਕੇਂਦਰ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਸਹੀ ਨਹੀਂ ਹੈ। ਸੂਬੇ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਆਖਿਰ ਇਹ ਹੋਇਆ ਕਿਵੇਂ। ਨਾਲ ਹੀ ਇਸ ਦੌਰਾਨ ਇਹ ਵੀ ਪਤਾ ਚਲੇਗਾ ਕਿ ਕੌਣ ਸੂਬੇ ਦੀ ਭਲਾਈ ਦੇ ਲਈ ਖੜ੍ਹਿਆ ਹੈ ਅਤੇ ਕੌਣ ਨਹੀਂ ਖੜ੍ਹਿਆ ਹੈ।