ETV Bharat / city

ਮਾਲ-ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖ਼ਾਲੀ

ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਅੰਦਰ ਰੇਲ ਮਾਲ-ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਵਿੱਚ ਰੇਲਵੇ ਟਰੈਕ ਇਸ ਸਮੇਂ ਬਿਲਕੁਲ ਖਾਲੀ ਕਰ ਦਿੱਤੇ ਗਏ ਹਨ।

ਫ਼ੋਟੋ
ਫ਼ੋਟੋ
author img

By

Published : Nov 6, 2020, 9:25 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿੱਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿੱਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ।

ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਅੰਦਰ ਰੇਲ ਮਾਲ-ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿੱਚ ਰੇਲਵੇ ਟਰੈਕ ਇਸ ਸਮੇਂ ਬਿਲਕੁਲ ਖ਼ਾਲੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜੰਡਿਆਲਾ ਵਿਖੇ ਸਿਰਫ਼ ਇੱਕ ਰੇਲਵੇ ਪਲੇਟਫਾਰਮ 'ਤੇ ਕਿਸਾਨ ਯੂਨੀਅਨ ਦੇ ਕਾਰਕੁੰਨ ਮੌਜੂਦ ਹਨ ਜਿਸ ਲਈ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨਾਲ ਰੇਲਵੇ ਪਲੇਟਫਾਰਮ ਖਾਲੀ ਕਰਾਉਣ ਲਈ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਮਾਲਗੱਡੀਆਂ ਦੀ ਆਵਾਜਾਈ ਨਿਰੰਤਰ ਹੋਣ ਤੋਂ ਕੁੱਝ ਦਿਨਾਂ ਬਾਅਦ ਯਾਤਰੀ ਰੇਲ-ਗੱਡੀਆਂ ਦੀ ਆਵਾਜਾਈ ਵੀ ਸੰਭਵ ਹੋ ਸਕੇਗੀ, ਕਿਉਂਕਿ ਮੰਤਰੀਆਂ ਦੀ ਕਮੇਟੀ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਕੇ ਵਡੇਰੇ ਲੋਕ ਹਿੱਤਾਂ ਲਈ ਯਾਤਰੀ ਰੇਲ ਗੱਡੀਆਂ ਦੀ ਸੁਚਾਰੂ ਆਵਾਜਾਈ ਚਾਲੂ ਕਰਵਾਉਣ ਸਬੰਧੀ ਜੁਟੀ ਹੋਈ ਹੈ।

ਇਸ ਤੋਂ ਪਹਿਲਾਂ ਕੇਂਦਰੀ ਰੇਲਵੇ ਬੋਰਡ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ ਸੀ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ 21 ਸਥਾਨਾਂ ਤੇ ਮੌਜੂਦ ਸਨ ਪਰ ਹੁਣ ਉਨ੍ਹਾਂ ਥਾਂਵਾਂ ਨੂੰ ਮਾਲ ਗੱਡੀਆਂ ਦੀ ਢੋਆ-ਢੁਆਈ ਲਈ ਖਾਲੀ ਕਰ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.