ਚੰਡੀਗੜ੍ਹ :ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਵੱਲੋਂ ਅੱਜ ਚੰਡੀਗੜ੍ਹ 'ਚ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੀ ਦੌਰਾਨ ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫੰਡ 'ਚ ਘੋਟਾਲੇ ਬਾਰੇ ਚਰਚਾ ਕੀਤੀ।
ਨੈਸ਼ਨਲ ਸ਼ਡਿਊਲ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਟਿਆਲਾ ਦੇ ਆਦਰਸ਼ ਪੌਲੀਟੈਕਨਿਕ ਕਾਲਜ 'ਚ ਸਕਾਲਰਸ਼ਿਪ ਸਕੀਮ ਫੰਡ ਘੋਟਾਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿ ਐੱਨਐੱਸਸੀਏ ਪਿਛਲੇ ਕਈ ਸਾਲਾਂ ਤੋਂ ਇਸ ਸਕੀਮ ਨੂੰ ਪੰਜਾਬ ਵਿੱਚ ਢੁੱਕਵੇਂ ਅਤੇ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀ ਹੈ,ਪਰ ਜਿਸ ਢੰਗ ਦੇ ਨਾਲ ਸਕੀਮ ਲਾਗੂ ਕੀਤੀ ਗਈ ਹੈ ਇਹ ਘੁਟਾਲਾ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਹੋਰ ਪੜ੍ਹੋ: ਬਰਨਾਲਾ ਦੇ ਇੱਕ ਗੋਦਾਮ 'ਚ 40 ਕੁਇੰਟਲ ਨਕਲੀ ਦੇਸੀ ਘਿਓ ਬਰਾਮਦ
ਉਨ੍ਹਾਂ ਕਿਹਾ ਕਿ ਡਾ.ਵਿਕਰਮਜੀਤ ਅਤੇ ਉਨ੍ਹਾਂ ਦੀ ਧਰਮ ਪਤਨੀ ਰੰਜੂ ਸਿੰਗਲਾ ਨੇ ਪੋਸਟਮੈਨ ਸਕਾਲਰਸ਼ਿਪ ਸਕੀਮ ਦੇ ਪੈਸੇ ਦੀ ਦੁਰਵਰਤੋਂ ਕਰਕੇ ਨਾ ਸਿਰਫ ਸਮਾਜ ਨਾਲ ਧੋਖਾ ਕੀਤਾ ਬਲਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖਿਲਵਾੜ ਕੀਤਾ ਹੈ। ਕੈਂਥ ਨੇ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਵੀ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਦਾ ਮਹਿਕਮਾ ਧਰਮਸੋਤ ਦਾ ਹੈ ਅਤੇ ਉਨ੍ਹਾਂ ਦੀ ਮਿਲੀਭਗਤ ਤੋਂ ਬਿਨਾਂ ਇਹ ਘੋਟਾਲਾ ਨਹੀਂ ਹੋ ਸਕਦਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰਥਿਕ ਘੋਟਾਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਕੋਲੋਂ ਕਰਵਾਏ ਜਾਣ ਦੀ ਗੱਲ ਆਖੀ ਹੈ।