ਚੰਡੀਗੜ੍ਹ: ਪੰਜਾਬ ਵਿੱਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪ੍ਰਾਈਵੇਟ ਮੈਂਬਰ ਬਿੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਗਿਆ ਹੈ। ਇਸ ਬਿੱਲ ਵਿਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੀ ਤਜਵੀਜ਼ ਸ਼ਾਮਿਲ ਹੈ।
ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ 13 ਅਗਸਤ ਨੂੰ ਇਹ ਬਿੱਲ ਪੰਜਾਬ ਵਿਧਾਨ ਸਭਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ ਉਨ੍ਹਾਂ ਲਿਖਿਆ ਹੈ ਕਿ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਬਿਜਲੀ ਸਮਝੌਤਿਆਂ ਕਰਕੇ ਜੋ ਬਿਜਲੀ ਮਾਫ਼ੀਆ ਫੈਲਿਆ ਹੋਇਆ ਤੇ ਬਿਜਲੀ ਦੇ ਰੇਟ ਵਧੇ ਹੋਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੇ ਵਿੱਚ ਉਹ ਪੰਜਵੀਂ ਵਾਰੀ ਇਹ ਬਿਲ ਵਿਧਾਨ ਸਭਾ ਕੋਲ ਦੇ ਕੇ ਆ ਚੁੱਕੇ ਹਨ ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਲਾ ਕੇ ਉਸਦੇ ਬਿਲ ਨੂੰ ਰਿਜੈਕਟ ਕਰ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਸੀ ਕਿ ਜੇ ਇਹ ਬਿੱਲ ਰੱਦ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਦੇ ਵਿਧਾਇਕ ਇਨ੍ਹਾਂ ਨੂੰ ਰੱਦ ਕਰ ਦੇਣਗੇ ਇਸ ਕਰਕੇ ਉਹ ਨਵਜੋਤ ਸਿੰਘ ਸਿੱਧੂ ਨੂੰ ਵੀ ਬੇਨਤੀ ਕਰਦੇ ਹਨ ਕਿ ਉਹ ਅਤੇ ਉਨ੍ਹਾਂ ਦੇ ਵਿਧਾਇਕ ਇਸ ਬਿੱਲ ਦਾ ਵਿਧਾਨ ਸਭਾ ਵਿੱਚ ਸਮਰਥਨ ਕਰਨ ।
ਇਹ ਵੀ ਪੜ੍ਹੋ: ਹੁਣ ਲੱਖੇ ਤੇ ਚੜੂਨੀ ਨੇ ਇਕੱਠੇ ਹੋ ਕੀਤੇ ਇਹ ਵੱਡੇ ਐਲਾਨ !