ETV Bharat / city

ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ CBG ਪਲਾਂਟ ਸਭ ਤੋਂ ਵਧੀਆ ਹੱਲ:ਅਮਨ ਅਰੋੜਾ

ਅਮਨ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਪਲਾਂਟ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਗਿਆਨਕ ਢੰਗ ਨਾਲ ਢੁਕਵਾਂ ਹੱਲ ਹਨ ਕਿਉਂ ਜੋ ਇਹ ਪਲਾਂਟ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਦੇ ਹਨ ਅਤੇ ਕਿਸਾਨੀ ਭਾਈਚਾਰੇ ਲਈ ਵਾਧੂ ਆਮਦਨ ਦਾ ਸਰੋਤ ਬਣ ਸਕਦੇ ਹਨ।

ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ CBG ਪਲਾਂਟ ਸਭ ਤੋਂ ਵਧੀਆ ਹੱਲ

author img

By

Published : Sep 16, 2022, 6:15 PM IST

Updated : Sep 16, 2022, 7:29 PM IST

ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅਧਿਕਾਰੀਆਂ ਨੂੰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਵੱਖਰੇ ਉਤਪਾਦ ਵਜੋਂ ਟੈਸਟਿੰਗ ਅਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਰੂਪ ਰੇਖਾ ਤਿਆਰ ਕਰਨ ਦੇ ਆਦੇਸ਼ ਦਿੱਤੇ।

ਇੱਥੇ ਪੰਜਾਬ ਭਵਨ ਵਿਖੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਤੋਂ ਤਿਆਰ ਜੈਵਿਕ ਖਾਦ ਦੀ ਖਰੀਦ ਤੇ ਚੁਕਾਈ ਸਬੰਧੀ ਵਿਧੀ ਵਿਕਸਿਤ ਕਰਨ ਅਤੇ ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗਠਿਤ 21 ਮੈਂਬਰੀ ਟਾਸਕ ਫੋਰਸ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਪਲਾਂਟ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਗਿਆਨਕ ਢੰਗ ਨਾਲ ਢੁਕਵਾਂ ਹੱਲ ਹਨ ਕਿਉਂ ਜੋ ਇਹ ਪਲਾਂਟ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਦੇ ਹਨ ਅਤੇ ਕਿਸਾਨੀ ਭਾਈਚਾਰੇ ਲਈ ਵਾਧੂ ਆਮਦਨ ਦਾ ਸਰੋਤ ਬਣ ਸਕਦੇ ਹਨ।

Aman Arora
ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ CBG ਪਲਾਂਟ ਸਭ ਤੋਂ ਵਧੀਆ ਹੱਲ

ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਕਈ ਤਰੀਕਿਆਂ ਨਾਲ ਲਾਭ ਹੋਵੇਗਾ ਕਿਉਂਕਿ ਇਹ ਪਲਾਂਟ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕੱਚੇ ਮਾਲ ਵਜੋਂ ਵਰਤਦੇ ਹਨ ਅਤੇ ਕਿਸਾਨਾਂ ’ਤੇ ਕੋਈ ਵਿੱਤੀ ਬੋਝ ਪਾਏ ਬਿਨਾਂ ਉਨ੍ਹਾਂ ਦੇ ਖੇਤਾਂ ’ਚੋਂ ਪਰਾਲੀ ਨੂੰ ਇਕੱਠਾ ਕਰਦੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪਲਾਂਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਵਾਤਾਵਰਣ ਅਤੇ ਕਿਸਾਨ ਹਿਤੈਸ਼ੀ ਪ੍ਰਾਜੈਕਟਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਨ.ਆਰ.ਐਸ.ਈ. ਨੀਤੀ-2012 ਤਹਿਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਚਾਰਜਿਜ਼, ਈ.ਡੀ.ਸੀ. ਅਤੇ ਸੀ.ਐਲ.ਯੂ. ਚਾਰਜਿਜ਼ ਤੋਂ ਛੋਟ ਤੋਂ ਇਲਾਵਾ ਇਨਵੈਸਟ ਪੰਜਾਬ ਰਾਹੀਂ ਵਨ ਸਟਾਪ ਕਲੀਅਰੈਂਸ ਸਿਸਟਮ ਸਮੇਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਕਾਰਜਸ਼ੀਲ ਹੈ ਅਤੇ ਪੇਡਾ ਦੁਆਰਾ 492.58 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਕਾਰਜਸ਼ੀਲ ਹੋਣ ਨਾਲ ਇਨ੍ਹਾਂ ਪ੍ਰਾਜੈਕਟਾਂ ਤੋਂ ਸਾਲਾਨਾ ਘੱਟੋ-ਘੱਟ 10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੈਵਿਕ ਖਾਦ ਦੀ ਵਰਤੋਂ ਜ਼ਮੀਨ ਦੇ ਪੌਸ਼ਟਿਕ ਤੱਤਾਂ, ਉਪਜ, ਪੌਸ਼ਟਿਕ ਗੁਣਾਂ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ 15000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ-ਨਾਲ ਸੂਬੇ ਵਿੱਚ ਲਗਭਗ 2000 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ ਹੈ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ ਵੇਣੂ ਪ੍ਰਸਾਦ, ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ, ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਐਸ.ਐਸ.ਐਸ. ਨੈਸ਼ਨਲ ਇੰਸਟੀਚਿਊਟ ਆਫ ਬਾਇਓ ਐਨਰਜੀ ਕਪੂਰਥਲਾ, ਐਨ.ਐਫ.ਐਲ., ਕਿ੍ਭਕੋ, ਇਫਕੋ, ਮੈਸਰਜ਼ ਕੋਰੋਮੰਡਲ ਇੰਟਰਨੈਸ਼ਨਲ ਲਿਮ., ਮੈਸਰਜ਼ ਟਾਟਾ ਰੈਲਿਸ ਇੰਡੀਆ ਲਿਮ., ਮੈਸਰਜ਼ ਚੰਬਲ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮ., ਮੈਸਰਜ਼ ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਮੈਸਰਜ਼ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਮੈਸਰਜ਼ ਐਵਰ-ਇਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਸਿਟੀਜ਼ ਇਨੋਵੇਟਿਵ ਬਾਇਓਫਿਊਲਜ਼ ਪ੍ਰਾਈਵੇਟ ਲਿਮ. ਦੇ ਸੀਨੀਅਰ ਨੁਮਾਇੰਦੇ ਸ਼ਾਮਲ ਹਨ।

ਅਮਨ ਅਰੋੜਾ ਵੱਲੋਂ ਸੀ.ਬੀ.ਜੀ. ਪਲਾਂਟ ਦਾ ਦੌਰਾ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੀਤੇ ਕੱਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਸ਼ੁਰੂ ਕੀਤੇ ਗਏ ਏਸ਼ੀਆ ਦੇ ਸਭ ਤੋਂ ਵੱਡੇ ਸੀ.ਬੀ.ਜੀ. ਪਲਾਂਟ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਡਾਇਰੈਕਟਰ ਸ੍ਰੀ ਐਮ.ਪੀ ਸਿੰਘ ਨਾਲ ਖੇਤੀ ਰਹਿੰਦ-ਖੂੰਹਦ ਆਧਾਰਤ ਇਸ ਪਲਾਂਟ ਵਿੱਚ ਸੀ.ਬੀ.ਜੀ. ਪੈਦਾ ਕਰਨ ਲਈ ਵਰਤੀ ਜਾ ਰਹੀ ਮਸ਼ੀਨਰੀ ਦੇ ਕੰਮਕਾਜ ਦਾ ਬਾਰੀਕੀ ਨਾਲ ਜਾਇਜ਼ਾ ਕੀਤੀ। ਇਸ ਸਾਲ ਅਕਤੂਬਰ ਤੋਂ ਇਸ ਪਲਾਂਟ ਵਿੱਚ ਪਰਾਲੀ ਦੀ ਖਪਤ 300 ਟਨ ਪ੍ਰਤੀ ਦਿਨ ਹੋ ਜਾਵੇਗੀ ਅਤੇ ਰੋਜ਼ਾਨਾ 33.23 ਟਨ ਬਾਇਓ-ਸੀ.ਐਨ.ਜੀ. ਦਾ ਉਤਪਾਦਨ ਹੋਵੇਗਾ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਇਕ ਸਰਕਾਰੀ ਸਕੂਲ ਵਿੱਚ ਬੱਚੇ ਕਰ ਰਹੇ ਬਾਥਰੂਮਾਂ ਦੀ ਸਫ਼ਾਈ, ਵੀਡੀਓ ਵਾਇਰਲ

Last Updated : Sep 16, 2022, 7:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.