ETV Bharat / city

ਕੈਪਟਨ ਨੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਕੀਤਾ ਐਲਾਨ

author img

By

Published : Sep 16, 2020, 3:34 PM IST

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਕਿਸਾਨਾਂ 'ਤੇ ਧਾਰਾ 144 ਦੇ ਉਲੰਘਣ ਦਾ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ।

Amarinder Announces Withdrawal Of FIRs Filed Against Farmers, No Fresh Cases To Be Registered For Section 144 Violation
ਕੈਪਟਨ ਨੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਕਿਸਾਨਾਂ 'ਤੇ ਧਾਰਾ 144 ਦੇ ਉਲੰਘਣ ਦਾ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਇਸ ਨਾਲ ਹੀ ਮੁੱਖ ਮੰਤਰੀ ਕਿਸਾਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਆਵਾਜਾਈ ਨਾ ਰੋਕਣ ਅਤੇ ਧਾਰਾ 144 ਦੀ ਉਲੰਘਣਾ ਨਾ ਕਰਨ।

  • Punjab CM @capt_amarinder announces withdrawal of FIRs registered against protesting farmers for violating Sec 144, no more FIRs to be filed against them for such violation as they’re fighting for theirs lives. But appeals to them not to stop traffic & to take protest to Delhi. pic.twitter.com/eaC54MQg8j

    — Raveen Thukral (@RT_MediaAdvPbCM) September 16, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਇਹ ਗੱਲ ਉਸ ਵੇਲੇ ਆਖੀ ਜਦੋਂ ਉਹ ਪੰਜਾਬ ਕਾਂਗਰਸ ਦੀ ਤਰਫੋਂ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਰਾਜਪਾਲ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਧਾਰਾ 144 ਦੀ ਉਲੰਘਣਾ ਕਰਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਐਫਆਈਆਰ ਵਾਪਸ ਲੈ ਲਈਆਂ ਜਾਣਗੀਆਂ। ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਆਰਡੀਨੈਂਸ ਕਿਸਾਨਾਂ 'ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਤੇ ਇਸ ਦੀ ਖੇਤੀ ਨੂੰ ਬਰਬਾਦ ਕਰ ਦੇਣਗੇ, ਜੋ ਇਸ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਐਮਐਸਪੀ ਸ਼ਾਸਨ ਨੂੰ ਖ਼ਤਮ ਕਰਨ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਤੇ ਅਸਲ ਵਿੱਚ ਸਮੁੱਚੀ ਕੌਮ ਲਈ ਵਿਨਾਸ਼ਕਾਰੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਤੌਰ 'ਤੇ ਕਿਹਾ ਕਿ ਸੂਬਾ ਕਾਂਗਰਸ ਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.