ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲੌਕਡਾਊਨ ਵਿੱਚ ਢਿੱਲ ਦੀ ਆਗਿਆ ਦੇਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰੀ ਕਰਫਿਊ ਵਿੱਚ ਕੋਈ ਢਿੱਲ ਨਾ ਦੇਣ ਦੇ ਆਪਣੇ ਫ਼ੈਸਲੇ ਦੇ ਮੱਦੇਨਜ਼ਰ ਸਪੱਸ਼ਟ ਕੀਤਾ ਹੈ ਕਿ ਗ਼ੈਰ-ਸੀਮਤ (ਨਾਨ ਕੰਟੇਨਮੈਂਟ) ਜ਼ੋਨਾਂ ਵਿੱਚ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਸੂਬਾ ਸਰਕਾਰ ਵੱਲੋਂ ਪਹਿਲਾਂ ਜਾਰੀ ਆਦੇਸ਼ਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੋਵਗੀ।
-
In line with his decision not to ease curfew norms, Chief Minister @capt_amarinder asks DCs to clamp down on industrial activity in #COVID19 containment/hotspot areas in #Punjab while letting units open in other zones in line with state govt’s earlier directives & #MHA guidelines
— CMO Punjab (@CMOPb) April 20, 2020 " class="align-text-top noRightClick twitterSection" data="
">In line with his decision not to ease curfew norms, Chief Minister @capt_amarinder asks DCs to clamp down on industrial activity in #COVID19 containment/hotspot areas in #Punjab while letting units open in other zones in line with state govt’s earlier directives & #MHA guidelines
— CMO Punjab (@CMOPb) April 20, 2020In line with his decision not to ease curfew norms, Chief Minister @capt_amarinder asks DCs to clamp down on industrial activity in #COVID19 containment/hotspot areas in #Punjab while letting units open in other zones in line with state govt’s earlier directives & #MHA guidelines
— CMO Punjab (@CMOPb) April 20, 2020
ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਐਤਵਾਰ ਨੂੰ ਐਲਾਨ ਕੀਤਾ ਸੀ ਕਿ 3 ਮਈ ਤੱਕ ਸੂਬੇ ਵਿੱਚ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ, ਅੱਜ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਹੌਟਸਪੌਟ ਵਜੋਂ ਵਿਕਸਤ ਹੋ ਰਹੇ ਇਲਾਕਿਆਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ 'ਤੇ ਰੋਕ ਲਗਾ ਦਿੱਤੀ ਜਾਵੇ ਜਿਨ੍ਹਾਂ ਨਾਲ ਕੋਵਿਡ-19 ਮਹਾਂਮਾਰੀ ਫੈਲਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦੱਸਿਆ ਕਿ ਸਿਹਤ ਸੁਰੱਖਿਆ ਸਬੰਧੀ ਸਾਰੀਆਂ ਸਲਾਹਕਾਰੀਆਂ ਦੀ ਸਾਵਧਾਨੀ ਨਾਲ ਪਾਲਣਾ ਸਮੇਤ ਠਹਿਰਨ, ਆਵਾਜਾਈ ਅਤੇ ਭੋਜਨ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਤੈਅ ਕੀਤੀਆਂ ਸ਼ਰਤਾਂ ਨੂੰ ਸਖ਼ਤੀ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਕਾਮਿਆਂ ਦੀ ਦੁਰਦਸ਼ਾ ਪ੍ਰਤੀ ਬਹੁਤ ਚਿੰਤਤ ਹੈ ਅਤੇ ਪੰਜਾਬ ਦੇ ਉਦਯੋਗ ਵਿੱਚ ਬਹੁਤੀਆਂ ਸੂਖਮ ਅਤੇ ਛੋਟੀਆਂ ਇਕਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ,''ਅਸੀਂ ਇਹ ਯਕੀਨੀ ਬਣਾਉਣ ਦੀ ਲੋੜ ਤੋਂ ਵੀ ਪੂਰੀ ਤਰ੍ਹਾਂ ਸੁਚੇਤ ਹਾਂ ਕਿ ਸੂਬੇ ਵਿੱਚ ਲਾਏ ਗਏ ਕਰਫਿਊ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਕੀਤੀ ਹੈ, ਇਸ ਲਈ ਕੁਝ ਹੋਰ ਸਮਾਂ ਜਾਰੀ ਰਹਿਣ ਦੀ ਜ਼ਰੂਰਤ ਹੈ।''