ETV Bharat / city

ਉਨਾਵ ਰੇਪ ਪੀੜਤ ਦੇ ਸੜਕ ਹਾਦਸੇ ਤੋਂ ਦੁਖੀ ਕੈਪਟਨ, ਕਿਹਾ ਦੇਸ਼ 'ਚ ਚੱਲ ਰਿਹੈ ਜੰਗਲ ਰਾਜ - ਉਨਾਵ ਰੇਪ ਪੀੜਤ

ਸੜਕ ਹਾਦਸੇ ਦਾ ਸ਼ਿਕਾਰ ਹੋਈ ਉਨਾਵ ਰੇਪ ਪੀੜਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਹਾਦਸੇ ਤੋਂ ਦੁਖੀ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਹਨ।

ਫ਼ੋਟੋ
author img

By

Published : Jul 29, 2019, 5:02 PM IST

ਚੰਡੀਗੜ੍ਹ: ਸੜਕ ਹਾਦਸੇ ਦਾ ਸ਼ਿਕਾਰ ਹੋਈ ਉਨਾਵ ਰੇਪ ਪੀੜਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਵਿੱਚ ਪੀੜਤਾ ਦੀ ਮਾਂ ਤੇ ਚਾਚੀ ਦੀ ਮੌਤ ਅਤੇ ਪੀੜਤਾ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਟਰਾਮਾ ਸੈਂਟਰ ਲਖਨਊ ਰੈਫ਼ਰ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਹਨ।

  • Feel shaken and shocked by #Unnao rape victim’s plight. Are we living in jungle raj? If we cannot protect our daughters and give them justice then we are doomed as a nation. I hope the Courts takes cognisance of the case and orders probe. Law must be upheld at all costs.

    — Capt.Amarinder Singh (@capt_amarinder) July 29, 2019 " class="align-text-top noRightClick twitterSection" data=" ">

ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਜੰਗਲ ਰਾਜ ਚੱਲ ਰਿਹਾ ਹੈ, ਜੇ ਅਸੀਂ ਆਪਣੀਆਂ ਧੀਆਂ ਦੀ ਰੱਖਿਆ ਨਹੀਂ ਕਰ ਸਕਦੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦੇ ਸਕਦੇ, ਜੋ ਕਿ ਸਾਡੇ ਦੇਸ਼ ਦੇ ਲਈ ਸ਼ਰਮਿੰਦਗੀ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਅਦਾਲਤ ਇਸ ਮਾਮਲੇ ਦੀ ਜਲਦ ਜਾਂਚ ਦੇ ਆਦੇਸ਼ ਦਵੇਗੀ।

ਬਲਾਤਕਾਰ ਪੀੜਤਾ ਦੀ ਹਾਲਤ ਨਾਜ਼ੁਕ

ਦੱਸਣਯੋਗ ਹੈ ਕਿ ਬਲਾਤਕਾਰ ਪੀੜਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੇਜੀਐਮਸੀ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਹਾਦਸੇ ਕਾਰਨ ਉਸ ਦੇ ਫੇਫੜਿਆਂ ਨੂੰ ਨੁਕਸਾਨ ਪੁੱਜਾ ਹੈ। ਕੁਝ ਸਮੇਂ ਲਈ ਪੀੜਤ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਯੂਪੀ ਦੇ ਉਨਾਵ ਸਥਿਤ ਜਬਰ ਜਨਾਹ ਮਾਮਲੇ ਦੀ ਪੀੜਤਾ ਆਪਣੇ ਪਰਿਵਾਰ ਸਣੇ ਰਾਏਬਰੇਲੀ 'ਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ਵਿੱਚ ਪੀੜਤਾ ਦੀ ਚਾਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਪੀੜਤਾ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ ਸਨ। ਇਸੇ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਜੇਲ੍ਹ ਵਿੱਚ ਬੰਦ ਹਨ।

ਉਨਾਵ ਹਾਦਸੇ 'ਤੇ ਲਖਨਊ ਰੇਂਜ ਦੇ ਏਡੀਜੀ ਰਾਜੀਵ ਕ੍ਰਿਸ਼ਨਾ ਨੇ ਸੋਮਵਾਰ ਨੂੰ ਕਿਹਾ ਕਿ ਇਸ ਘਟਨਾ 'ਚ ਦੋਵੇਂ ਗੱਡੀਆਂ ਦੀ ਆਹਮਣੇ ਸਾਹਮਣੇ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਗਵਾਹ ਦੀ ਵੀ ਮੌਤ ਹੋ ਗਈ ਹੈ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.