ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਪਣੇ ਨਵੇਂ ਪ੍ਰਧਾਨ ਦਾ ਚਿਹਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਸੀ।
ਜਿਸ ਤੋਂ ਬਾਅਦ ਕਾਂਗਰਸੀ ਵਰਕਰ ਦੇ ਰਾਜਾ ਵੜਿੰਗ ਆਪ ਵੀ ਕਾਂਗਰਸੀ ਵਰਕਰਾਂ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ, ਇਸ ਮੀਟਿੰਗ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਤੋਂ ਅਸ਼ੀਰਵਾਦ ਲੈਣ ਆਏ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਨੂੰ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦੋਵਾਂ ਦੀ ਜੋੜੀ 'ਤੇ ਵਿਸ਼ਵਾਸ ਹੈ, ਇਹ ਜੋੜੀ ਮਿਲ ਕੇ ਚੰਗਾ ਕੰਮ ਕਰੇਗੀ।
ਈਡੀ ਮਾਮਲੇ 'ਤੇ ਚਰਨਜੀਤ ਚੰਨੀ ਦਾ ਬਿਆਨ: ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਨੌਜਵਾਨ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸ ਵਿੱਚ ਪੰਜਾਬੀਆਂ ਦੀ ਸੇਵਾ ਕਰਨ ਦਾ ਪੂਰਾ ਜਜ਼ਬਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਉਨ੍ਹਾਂ ਨਾਲ ਮਿਲ ਕੇ ਮੁੜ ਕਾਂਗਰਸ ਨੂੰ ਅੱਗੇ ਲੈ ਕੇ ਜਾਵਾਂਗੇ। ਇਸ ਤੋਂ ਇਲਾਵਾਂ ਈ.ਡੀ ਸਾਹਮਣੇ ਪੇਸ਼ ਹੋਣ 'ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਆਪਣਾ ਬਿਆਨ ਦੇ ਦਿੱਤਾ ਹੈ ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜੇ ਸਾਰਾ ਮਾਮਲਾ ਨਿਆਂਇਕ ਹੈ, ਇਸ ਤੋਂ ਵੱਧ ਕੁਝ ਨਹੀਂ ਕਹਿ ਸਕਦੇ।
ਭਗਵੰਤ ਮਾਨ ਦੇ ਕਾਰਜਕਾਲ ਬਾਰੇ ਗੱਲਬਾਤ: ਇਸ ਤੋਂ ਇਲਾਵਾਂ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਦਿੱਤਾ ਹੈ, ਇਹ ਦੇਖਣਾ ਹੋਵੇਗਾ ਕਿ ਆਉਣ ਵਾਲੇ 20-30 ਦਿਨਾਂ ਵਿੱਚ ਭਗਵੰਤ ਦੀ ਸਰਕਾਰ ਕਿਵੇਂ ਕੰਮ ਕਰੇਗੀ। ਫਿਲਹਾਲ ਭਗਵੰਤ ਮਾਨ ਕਾਰਜਕਾਲ 'ਤੇ ਹੁਣ ਕੁਝ ਨਹੀਂ ਕਿਹਾ ਜਾ ਸਕਦਾ, ਸਮਾਂ ਉਸ ਤੋਂ ਬਾਅਦ ਦਿੱਤਾ ਜਾਵੇ।
ਬਿਜਲੀ ਮੁਆਫ਼ ਕਰਨ ਬਾਰੇ ਗੱਲਬਾਤ: ਇਸ ਤੋਂ ਇਲਾਵਾਂ ਬਿਜਲੀ ਮਾਮਲੇ ਬਾਰੇ ਚਰਨਜੀਤ ਚੰਨੀ ਨੇ ਕਿਹਾ ਕਿ ਅਸੀਂ 3 ਯੂਨਿਟ ਦਿੱਤੇ ਹਨ, 27 ਲੱਖ ਪਰਿਵਾਰਾਂ ਦੇ 200 ਯੂਨਿਟ ਮੁਆਫ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਨੂੰ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਫੈਸਲਾ ਸਾਵਧਾਨੀ ਨਾਲ ਲਿਆ ਜਾਣਾ ਚਾਹੀਦਾ ਹੈ, ਕਿਉਂਕਿ 301 ਯੂਨਿਟ ਖਰਚਣ ਤੋਂ ਬਾਅਦ ਸਾਰੀ ਰਕਮ ਵਸੂਲੀ ਜਾਵੇਗੀ।
ਈਡੀ ਦੀ ਜਾਂਚ ਬਾਰੇ ਰਾਜਾ ਵੜਿੰਗ ਦੇ ਵਿਚਾਰ: ਰਾਜਾ ਵੜਿੰਗ ਨੇ ਈਡੀ ਦੀ ਜਾਂਚ ਬਾਰੇ ਕਿਹਾ ਕਿ ਇਹ ਦੇਖਣਾ ਹੋਵੇਗਾ ਕਿ ਹੋ ਸਕਦਾ ਹੈ ਕਿ ਈਡੀ ਨਿਰਪੱਖ ਜਾਂਚ ਕਰ ਰਹੀ ਹੈ ਜਾਂ ਕਿਸੇ ਦਬਾਅ ਵਿੱਚ ਕੰਮ ਕਰ ਰਹੀ ਹੈ, ਜਦੋਂ ਤੱਕ ਅਜਿਹੀ ਗੱਲ ਸਾਹਮਣੇ ਨਹੀਂ ਆਉਂਦੀ, ਇਸ 'ਤੇ ਟਿੱਪਣੀ ਨਹੀਂ ਕੀਤੀ ਜਾ ਸਕਦੀ।
ਸਿੱਧੂ ਮੂਸੇਵਾਲਾ ਦੇ ਗੀਤ ਮਾਮਲੇ 'ਤੇ ਬੋਲੇ ਰਾਜਾ ਵੜਿੰਗ: ਇਸ ਤੋਂ ਬਾਅਧ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਗੀਤ ਬਾਰੇ ਕਿਹਾ ਕਿ ਉਨ੍ਹਾਂ ਨੇ ਇਹ ਗੀਤ ਨਹੀਂ ਸੁਣਿਆ, ਜੇਕਰ ਕੋਈ ਇਤਰਾਜ਼ਯੋਗ ਸ਼ਬਦ ਵਰਤਿਆ ਗਿਆ ਹੁੰਦਾ ਤਾਂ ਪੂਰੀ ਜਨਤਾ ਇਸ ਦੇ ਖਿਲਾਫ਼ ਹੁੰਦੀ। ਰਾਜਾ ਵੜਿੰਗ ਨੇ ਪਿਛਲੇ ਸਮੇਂ ਵਿੱਚ ਕਾਂਗਰਸ ਵਿੱਚ ਦਿਖਾਈ ਧੜੇਬੰਦੀ ਬਾਰੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਸਾਰੇ ਕਾਂਗਰਸੀ ਆਗੂਆਂ ਨੂੰ ਇੱਕ ਮੰਚ ’ਤੇ ਲਿਆਂਦਾ ਜਾਵੇ ਅਤੇ ਸਾਰਿਆਂ ਦੀ ਅਗਵਾਈ ਵਿੱਚ ਅੱਗੇ ਵਧਾਂਗੇ।
'ਆਪ' ਵੱਲੋ ਨਵੀਂ ਗੱਡੀਆਂ ਬਾਰੇ ਰਾਜਾ ਵੜਿੰਗ ਨੇ ਕਿਹਾ: ਦੂਜੇ ਪਾਸੇ ਪੰਜਾਬ ਦੇ ਮੰਤਰੀਆਂ ਨੇ ਇਨੋਵਾ ਦੀ ਬਜਾਏ ਫਾਰਚੂਨਰ ਗੱਡੀ ਦੇ ਪ੍ਰਸਤਾਵ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਅ ਦੀ ਗੱਲ ਕਰਦੀ ਹੈ, ਹੁਣ ਦੇਖਣਾ ਹੋਵੇਗਾ ਕਿ ਉਹ ਕੀ ਨਤੀਜੇ ਲੈ ਕੇ ਆਉਂਦੀ ਹੈ।
ਇਹ ਵੀ ਪੜੋ:- ਸੁਖਬੀਰ ਬਾਦਲ ਨੇ CM ਭਗੰਵਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਜਾਣ ਦੇ ਲਗਾਏ ਇਲਜ਼ਾਮ