ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਅਮੀਤ ਸ਼ਾਹ ਦੇ ਦੌਰੇ ਨੂੰ ਲੈ ਕੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋਏ ਰਾਣਾ ਸੋਢੀ ਨੇ ਇੱਕ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਵੱਡੇ ਆਗੂ ਭਾਜਪਾ ਚ ਸ਼ਾਮਲ ਹੋਣਗੇ। ਇਸ ਬਿਆਨ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ।
ਅਮਿਤ ਸ਼ਾਹ ਦੇ ਦੌਰੇ ਦੇ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਪਾਰਟੀ ਦੇ ਦੋ ਵੱਡੇ ਹਿੰਦੂ ਚਿਹਰੇ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਸਾਹਮਣੇ ਆ ਰਿਹਾ ਹੈ ਕਿ ਓਪੀ ਸੋਨੀ ਅਤੇ ਰਾਜ ਕੁਮਾਰ ਵੇਰਕਾ ਕਾਂਗਰਸ ਛੱਡ ਬੀਜੇਪੀ ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਓਮ ਪ੍ਰਕਾਸ਼ ਸੋਨੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਨੂੰ ਛੱਡ ਕਿਧਰੇ ਨਹੀਂ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।
'ਮੈ ਨਹੀਂ ਜਾ ਰਿਹਾ ਕਿਧਰੇ ਵੀ': ਇਸ ਸਬੰਧ ’ਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਦਾ ਕਹਿਣਾ ਕਿ ਮੈ ਕਿਸੇ ਹੋਰ ਪਾਰਟੀ ਚ ਸ਼ਾਮਲ ਹੋਣ ਦਾ ਇਰਾਦਾ ਰੱਖਦਾ ਹਾਂ ਇਹ ਪੂਰੀ ਤਰ੍ਹਾਂ ਨਾਲ ਜਾਅਲੀ ਅਤੇ ਬੇਬੁਨਿਆਦ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਆਪਣੀ ਸਮਰਥਾ ਦੇ ਨਾਲ ਇਸਦੀ ਸੇਵਾ ਕਰਦਾ ਰਹਾਂਗਾ।
-
Recent media reports that I intend to join some other party are completely fake and unfounded. I am a dedicated worker of the @INCIndia Party and will keep on serving it to the best of my capacity.
— OP Soni (@OPSoni_inc) June 3, 2022 " class="align-text-top noRightClick twitterSection" data="
">Recent media reports that I intend to join some other party are completely fake and unfounded. I am a dedicated worker of the @INCIndia Party and will keep on serving it to the best of my capacity.
— OP Soni (@OPSoni_inc) June 3, 2022Recent media reports that I intend to join some other party are completely fake and unfounded. I am a dedicated worker of the @INCIndia Party and will keep on serving it to the best of my capacity.
— OP Soni (@OPSoni_inc) June 3, 2022
ਵੇਰਕਾ ਹਨ ਚੁੱਪ: ਉੱਥੇ ਹੀ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਰਾਜਕੁਮਾਰ ਵੇਰਕਾ ਦੀ ਤਾਂ ਉਹ ਫਿਲਹਾਲ ਇਸ ਮਸਲੇ ’ਤੇ ਚੁੱਪ ਹਨ। ਉਨ੍ਹਾਂ ਵੱਲੋਂ ਅਜੇ ਕੋਈ ਪ੍ਰਤੀਕ੍ਰਿਰਿਆ ਨਹੀਂ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਦੇ ਦੋ ਵੱਡੇ ਚਿਹਰੇ ਬੀਜੇਪੀ ਚ ਸ਼ਾਮਲ ਹੋ ਸਕਦੇ ਹਨ।
ਕਾਂਗਰਸ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ: ਕਾਬਿਲੇਗੌਰ ਹੈ ਕਿ ਕਾਂਗਰਸ ਪਾਰਟੀ ਪੰਜਾਬ ਚ ਬਿਖਰਦੀ ਹੋਈ ਨਜਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਸੁਨੀਲ ਜਾਖੜ ਨੇ ਬੀਜੇਪੀ ਜੁਆਇਨ ਕੀਤੀ ਸੀ। ਉਸ ਤੋਂ ਬਾਅਦ ਇਸ ਤਰ੍ਹਾਂ ਦੀ ਗੱਲਾਂ ਸਾਹਮਣੇ ਆਉਣੀਆਂ ਕਾਂਗਰਸ ਦੇ ਲਈ ਵੱਡਾ ਝਟਕਾ ਹੈ। ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਨਾਰਾਜਗੀ ਦੇ ਚੱਲਦਿਆ ਹੀ ਛੱਡਿਆ ਸੀ। ਇਨ੍ਹਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਅਤੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਭਾਜਪਾ ਨਾਲ ਗਠਜੋੜ ਕਰ ਲਿਆ ਸੀ। ਇਸ ਤੋਂ ਬਾਅਦ ਕਾਂਗਰਸ ਬਿਖਰਦੀ ਜਾ ਰਹੀ ਹੈ।
ਇਹ ਵੀ ਪੜੋ: ਵਿਕਰਮਜੀਤ ਸਿੰਘ ਅਤੇ ਸੰਤ ਸੀਚੇਵਾਲ ਬਿਨਾਂ ਮੁਕਾਬਲਾ ਚੁਣੇ ਗਏ ਰਾਜ ਸਭਾ ਦੇ ਮੈਂਬਰ