ਚੰਡੀਗੜ੍ਹ : ਲਗਾਤਾਰ ਪੰਜਾਬ ਕਾਂਗਰਸ ਦੇ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਹਾਈ ਕਮਾਨ ਵੱਲੋਂ ਰੋਕ ਦਿੱਤਾ ਗਿਆ। ਦੱਸ ਦੇਈਏ ਕਿ ਕੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਸੀ।
ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਮਤਾ ਪਾ ਕੇ ਕਾਂਗਰਸ ਹਾਈ ਕਮਾਨ ਨੂੰ ਭੇਜਣਾ ਸੀ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੱਲੋਂ ਵੀ ਇੱਕ ਬੈਠਕ ਸੱਦੀ ਗਈ ਸੀ ਲੇਕਿਨ ਹੁਣ ਇਹ ਦੋਵੇਂ ਬੈਠਕਾਂ ਰੱਦ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ:ਸਿੱਧੂ ਦੀ ਕੋਠੀ ਦੇ ਬਾਹਰ ਜਸ਼ਨ
ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਚੰਡੀਗੜ੍ਹ ਸੈਕਟਰ 15 ਸਥਿਤ ਕਾਂਗਰਸ ਭਵਨ ਦੇ ਬਾਹਰ ਸਿੱਧੂ ਦੇ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਗਿਆ। ਜਿਨ੍ਹਾਂ ਦੇ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨ ਥਾਪੇ ਗਏ ਹਨ। ਜਿਨ੍ਹਾਂ ਦੇ ਵਿੱਚ ਸੰਗਤ ਸਿੰਘ ਗਿਲਜੀਆਂ, ਪਵਨ ਗੋਇਲ , ਸੁਖਵਿੰਦਰ ਡੈਨੀ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਿਲ ਹਨ।
ਕਾਂਗਰਸ ਭਵਨ ਦੇ ਬਾਹਰ ਨਵਜੋਤ ਸਿੰਘ ਸਿੱਧੂ ਦੇ ਵੱਡੇ ਵੱਡੇ ਪੋਸਟਰ ਵੀ ਲਗਾ ਦਿੱਤੇ ਗਏ ਹਨ