ETV Bharat / city

ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਹੋਵੇਗਾ ਸਥਾਪਤ - Science and Technology

ਸਾਇੰਸ ਅਤੇ ਟੈਕਨਾਲੌਜੀ ਰਾਹੀਂ ਵਾਤਾਵਰਣ ਦੇ ਦਰਪੇਸ਼ ਮਸਲਿਆਂ ਨਾਲ ਨਜਿੱਠਣ ਲਈ ਪੰਜਾਬ ਵਿੱਚ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਇਰਨਮੈਂਟ ਰਿਸੋਰਸ ਸੈਂਟਰ (ਈ.ਆਰ.ਸੀ.) ਸਥਾਪਤ ਕੀਤਾ ਜਾਵੇਗਾ।...ਪੜ੍ਹੋ ਪੂਰੀ ਖ਼ਬਰ

ਤਸਵੀਰ
ਤਸਵੀਰ
author img

By

Published : Dec 31, 2020, 9:37 PM IST

ਚੰਡੀਗੜ੍ਹ: ਵਾਤਾਵਰਣ ਦੀ ਸੰਭਾਲ ਤੇ ਸਥਾਈ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ (ਪੀ.ਬੀ.ਟੀ.ਆਈ) ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਰਲ ਕੇ ਇਨਵਾਇਰਨਮੈਂਟ ਰਿਸੋਰਸ ਸੈਂਟਰ (ਈ.ਆਰ.ਸੀ.) ਸਥਾਪਤ ਕੀਤਾ ਜਾਵੇਗਾ।ਇਸ ਸੈਂਟਰ ਨੂੰ 7.5 ਕਰੋੜ ਰੁਪਏ ਸਥਾਪਤ ਕਰਨ ਲਈ ਇਕਰਾਰਨਾਮੇ ’ਤੇ ਪੀ.ਬੀ.ਟੀ.ਆਈ. ਵੱਲੋਂ ਸੀ.ਈ.ਓ. ਡਾ. ਅਜੀਤ ਦੂਆ ਅਤੇ ਪੀ.ਪੀ.ਸੀ.ਬੀ. ਵੱਲੋਂ ਮੈਂਬਰ ਸਕੱਤਰ ਕਰੁਨੇਸ਼ ਗਰਗ ਨੇ ਹਸਤਾਖ਼ਰ ਕੀਤੇ।

ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਹੋਵੇਗਾ ਸਥਾਪਤ

ਲੋੜ ਨੂੰ ਮੁੱਖ ਰੱਖਦੇ ਹੋਏ ਇਹ ਸੈਂਟਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿਖੇ ਪੀ.ਬੀ.ਟੀ.ਆਈ. ਦੇ ਕੈਂਪ ਆਫਿਸ ਵਿਖੇ 1 ਜਨਵਰੀ ਤੋਂ ਚਾਲੂ ਕੀਤਾ ਜਾਵੇਗਾ ਤਾਂ ਜੋ ਵਾਤਾਵਰਣ ਨਾਲ ਸਬੰਧਤ ਖੋਜ, ਉਦਯੋਗ ਜਗਤ, ਸਰਕਾਰੀ ਵਿਭਾਗਾਂ, ਪੰਜਾਬ ਦੀਆਂ ਹੋਰ ਸਬੰਧਿਤ ਧਿਰਾਂ ਤੇ ਨਾਲ ਲਗਦੇ ਸੂਬਿਆਂ ਦੀਆਂ ਹੁਨਰ ਵਿਕਾਸ ਤੇ ਸਲਾਹ ਮਸ਼ਵਰੇ ਸਬੰਧੀ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ।

ਇਸ ਮੌਕੇ ਸਾਇੰਸ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਸੈਂਟਰ ਦੀ ਸਥਾਪਨਾ ਨਾਲ ਵਾਤਾਵਰਣ ਦੀ ਨਿਗਰਾਨੀ ਸਬੰਧੀ ਪ੍ਰਬੰਧ ਨੂੰ ਮਜ਼ਬੂਤੀ ਮਿਲੇਗੀ ਅਤੇ ਇਸ ਦੀ ਸਾਂਭ ਸੰਭਾਲ ਲਈ ਸੂਬੇ ਵਿੱਚ ਨੀਤੀ ਲਾਗੂ ਕੀਤੇ ਜਾਣ ਦੇ ਨਾਲ ਹੀ ਸਾਇੰਸ ਅਤੇ ਟੈਕਨਾਲੌਜੀ ਰਾਹੀਂ ਵਾਤਾਵਰਣ ਨੂੰ ਦਰਪੇਸ਼ ਮਸਲਿਆਂ ਨਾਲ ਨਜਿੱਠਣ ਦੀ ਸਮਰੱਥਾ ਵੀ ਮਜ਼ਬੂਤ ਹੋਵੇਗੀ।

ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾ. ਐਸ.ਐਸ. ਮਰਵਾਹਾ ਨੇ ਇਸ ਮੌਕੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮੌਜੂਦਾ ਸਮੇਂ ਸੂਬੇ 'ਚ ਕੋਈ ਵੀ ਅਜਿਹੀ ਸੰਸਥਾ ਨਹੀਂ ਜੋ ਕਿ ਵਾਤਾਵਰਣ ਨਾਲ ਸਬੰਧਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਦਯੋਗ ਜਗਤ ਅਤੇ ਹੋਰ ਸਬੰਧਤ ਧਿਰਾਂ ਦੀ ਮਦਦ ਕਰ ਸਕੇ। ਉਨਾਂ ਅੱਗੇ ਕਿਹਾ ਕਿ ਇਸ ਸੈਂਟਰ ਵੱਲੋਂ ਸੂਬਾਈ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਤਕਨੀਕੀ ਮਦਦ ਦਿੱਤੀ ਜਾਵੇਗੀ ਤਾਂ ਜੋ ਖੋਜ ਸਬੰਧੀ ਲੋੜਾਂ ਤੋਂ ਇਲਾਵਾ ਹਰੇਕ ਸੂਬੇ ਦੀ ਜ਼ਰੂਰਤ ਅਨੁਸਾਰ ਮਾਪਦੰਡ ਨਿਰਧਾਰਿਤ ਕੀਤੇ ਜਾ ਸਕਣ ਅਤੇ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਕਾਰਜਵਿਧੀ ਨਿਰਧਾਰਿਤ ਕੀਤੀ ਜਾ ਸਕੇ।

ਡਾ. ਮਰਵਾਹ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸੈਂਟਰ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਸਟਾਫ਼ ਤੋਂ ਇਲਾਵਾ ਬਾਹਰੀ ਮਾਹਿਰਾਂ ਦੀ ਮੁਹਾਰਤ ਦਾ ਫ਼ਾਇਦਾ ਸਾਰੀਆਂ ਸਬੰਧਤ ਧਿਰਾਂ ਨੂੰ ਮਿਲੇਗਾ। ਸੀ.ਈ.ਓ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਡਾ. ਅਜੀਤ ਦੂਆ ਨੇ ਦੱਸਿਆ ਕਿ ਸਮਾਂ ਬੀਤਣ ਦੇ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ਮਦਦ ਨਾਲ ਇਸ ਸੈਂਟਰ ਨੂੰ ਹੋਰ ਵੀ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.