ਚੰਡੀਗੜ੍ਹ: ਅਗਵਾ ਤੇ ਕਤਲ ਮਾਮਲੇ 'ਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਅੰਤ੍ਰਿਮ ਰੋਕ ਫਿਲਹਾਲ ਜਾਰੀ ਰਹੇਗੀ। ਉਨ੍ਹਾਂ ਦੀ ਅਗਾਉਂ ਜ਼ਮਾਨਤ ਤੇ FIR ਰੱਦ ਕਰਨ ਦੀ ਮੰਗ 'ਤੇ ਸੁਣਵਾਈ ਹੁਣ 4 ਹਫ਼ਤੇ ਬਾਅਦ ਹੋਏਗੀ।
29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਤੇ ਸੈਣੀ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਸੈਣੀ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਗਾਤਾਰ ਲਟਕ ਰਹੀ ਹੈ। ਸੁਪਰੀਮ ਕੋਰਟ ਨੇ ਅੱਜ ਸੈਣੀ ਤੇ ਨਵਾਂ ਕੇਸ ਕਰਨ 'ਤੇ ਵੀ ਸਵਾਲ ਚੁੱਕੇ ਹਨ।
ਉਨ੍ਹਾਂ ਨੂੰ ਪਹਿਲਾਂ ਤੋਂ ਹੀ ਕਈ ਮਾਮਲਿਆਂ ਦੇ ਵਿੱਚ ਬਲੈਂਕੇਟ ਬੇਲ ਮਿਲੀ ਹੋਈ ਹੈ ਯਾਨੀ ਕਿ ਜੇਕਰ ਪੁਲਿਸ ਸੈਣੀ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਹੋਵੇਗਾ ।ਬਲਵੰਤ ਮੁਲਤਾਨੀ ਮਾਮਲੇ ਦੇ ਵਿੱਚ ਵੀ ਹਾਈਕੋਰਟ ਨੇ ਸੈਣੀ ਨੂੰ ਅੰਤਰਿਮ ਰਾਹਤ ਦਿੱਤੀ ਸੀ ਅਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲੱਬ ਕੀਤਾ ਸੀ ।