ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਲੀਗਲ ਟੀਮ ਦੇ ਆਗੂਆਂ ਵੱਲੋਂ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਪੁਲਿਸ ਦੇ ਜ਼ੁਲਮ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ, ਇਸ ਸੰਘਰਸ਼ ਦੇ ਤਹਿਤ 6 ਮਾਰਚ ਨੂੰ ਦਿੱਲੀ ਦੀ ਆਊਟਰ ਰਿੰਗ ਰੋਡ ਜਾਮ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੋ ਕਿਸਾਨ ਜੇਲ੍ਹਾਂ ਵਿੱਚ ਬੰਦ ਸਨ ਉਨ੍ਹਾਂ ਵਿੱਚੋਂ ਬਹੁਤਿਆਂ ਦੀਆਂ ਜ਼ਮਾਨਤਾਂ ਹੋ ਚੁਕੀਆਂ ਹਨ। ਕਿਉਂਕਿ ਪੁਲਿਸ ਵੱਲੋਂ ਕੇਸ ਦਰਜ ਕਰਨ ਦੀਆਂ ਬਣਾਈਆਂ ਝੂਠੀਆਂ ਕਹਾਣੀਆਂ ਦਾ ਪਰਦਾਫਾਸ਼ ਹੋ ਗਿਆ ਹੈ, ਜਿਹੜੇ ਕਿਸਾਨ ਹਾਲੇ ਵੀ ਜੇਲ੍ਹਾਂ ’ਚ ਬੰਦ ਹਨ ਉਨ੍ਹਾਂ ਦੀਆਂ ਜ਼ਮਾਨਤਾਂ ਵੀ ਜਲਦੀ ਕਰਵਾ ਦਿੱਤੀਆਂ ਜਾਣਗੀਆਂ।
ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜਿੱਥੋਂ ਤੱਕ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਦੋਸ਼ਾਂ ਦਾ ਮਾਮਲਾ ਹੈ। ਉਹ ਵੀ ਕਿਸਾਨ ਸੰਘਰਸ਼ ਦਾ ਹਿੱਸਾ ਹਨ ਪਰ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਜ਼ਾਬਤੇ ਵਿੱਚ ਰਹਿਣਾ ਪਵੇਗਾ।
ਇਨ੍ਹਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਕਿਸਾਨਾਂ ਦੀਆ ਜ਼ਮਾਨਤਾਂ ਕਰਵਾ ਰਹੇ ਹਨ ਅਤੇ ਜਿਸ ਬਾਰੇ ਮਨਜਿੰਦਰ ਸਿੰਘ ਸਿਰਸਾ ਖ਼ੁਦ ਹੀ ਸਪੱਸ਼ਟ ਕਰ ਚੁੱਕੇ ਹਨ ।