ਚੰਡੀਗੜ੍ਹ: ਸ਼ਹਿਰ ਵਿੱਚ ਸ਼ਾਪਿੰਗ ਲਈ ਮਸ਼ਹੂਰ ਸੈਕਟਰ-17 ਦੇ ਗੈਪ ਕੰਪਨੀ ਦੇ ਸ਼ੋਅਰੂਮ ਵਿੱਚ ਇੱਕ ਗੱਡੀ ਬੇਕਾਬੂ ਹੋ ਕੇ ਸ਼ੋਅਰੂਮ ਵਿੱਚ ਵੜ੍ਹ ਗਈ। ਜਿਸ ਤੋਂ ਬਾਅਦ ਗੱਡੀ ਵਿੱਚ ਸਵਾਰ ਤਿੰਨ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਜਿਸ ਵਿੱਚ ਤੁਸੀਂ ਸਾਫ਼ ਵੇਖਦੇ ਸਕਦੇ ਹੋ ਕਿ ਕਿਵੇਂ ਗੱਡੀ ਬੇਕਾਬੂ ਹੋ ਕੇ ਸ਼ੋਅਰੂਮ ਨਾਲ ਟਕਰਾਅ ਗਈ। ਇਸ ਵੀਡੀਓ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਟੱਕਰ ਹੋਣ ਤੋਂ ਬਾਅਦ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
ਸ਼ੋਅ ਰੂਮ ਦੇ ਮਾਲਕ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਗੱਡੀ ਸੁਨੀਲ ਕੁਮਾਰ ਦੇ ਨਾਂਅ 'ਤੇ ਰਜਿਸਟਰਡ ਹੈ।