ETV Bharat / city

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 2021 ਦਾ ਐਲਾਨ - Nagar Panchayats

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 2021 ਦਾ ਐਲਾਨ ਕਰ ਦਿੱਤਾ ਹੈ। ਰਾਜ ਦੇ ਸਾਰੇ ਚੋਣ ਹਲਕਿਆਂ ਵਿੱਚ 'ਆਦਰਸ਼ ਚੋਣ ਜ਼ਬਤਾ' ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 2021 ਦਾ ਐਲਾਨ

author img

By

Published : Jan 16, 2021, 4:47 PM IST

Updated : Jan 16, 2021, 5:14 PM IST

ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਨੇ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕਰ ਦਿੱਤਾ ਹੈ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿੱਚ 'ਆਦਰਸ਼ ਚੋਣ ਜ਼ਬਤਾ' ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

  • ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ।
  • ਨਾਮਜ਼ਦਗੀਆਂ ਦੀ ਪੜਤਾਲ 4 ਫ਼ਰਵਰੀ 2021 ਨੂੰ ਕੀਤੀ ਜਾਵੇਗੀ, ਜਦੋਂਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫ਼ਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
  • ਚੋਣ ਪ੍ਰਚਾਰ ਮਿਤੀ 12 ਫ਼ਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।
    ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ 2021 ਦਾ ਐਲਾਨ
  • ਵੋਟਾਂ ਪੈਣ ਦਾ ਕਾਰਜ ਮਿਤੀ 14 ਫ਼ਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
  • ਵੋਟਾਂ ਦੀ ਗਿਣਤੀ 17 ਫ਼ਰਵਰੀ 2021 ਨੂੰ ਕੀਤੀ ਜਾਏਗੀ।
  • ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।
  • ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜ਼ਰਬਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜ਼ਰਬਰ ਲਗਾਏ ਗਏ ਹਨ।

ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦਿੱਤੀ ਜਾਣਕਾਰੀ

ਇਸ ਮੌਕੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵੱਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ, ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਊਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ।

ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ

ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।

ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ

ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।

ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ

ਸੰਧੂ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

Last Updated : Jan 16, 2021, 5:14 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.