ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਵਲੋਂ ਅੱਜ ਮੰਤਰੀਮੰਡਲ (Cabinet) ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ (Punjab) ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਮੁਲਾਜ਼ਮਾਂ (Government employees) ਨੂੰ ਡੀ.ਏ. ਦਾ ਤੋਹਫਾ ਦਿੱਤਾ ਹੈ।
ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ। ਪੰਜਾਬ ਸਰਕਾਰ (Punjab Government) ਵਲੋਂ ਸਰਕਾਰੀ ਮੁਲਾਜ਼ਮਾਂ ਨੂੰ 11 ਫੀਸਦੀ ਡੀ.ਏ. (11 percent DA) ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ, ਇਸ ਨਾਲ ਸਰਕਾਰ 'ਤੇ ਹਰ ਮਹੀਨੇ 440 ਕਰੋੜ ਦਾ ਵਿੱਤੀ ਬੋਝ ਪਵੇਗਾ।
ਸਰਕਾਰ ਤੇ ਸਰਕਾਰੀ ਮੁਲਾਜ਼ਮਾਂ ਵਿਚ ਤਾਲਮੇਲ ਹੋਣਾ ਲਾਜ਼ਮੀ ਹੈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਦਿਵਾਲੀ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ ਦੇਣਾ ਚਾਹੁੰਦੇ ਹਨ। ਜਿਹੜਾ ਮੈਂ ਉਨ੍ਹਾਂ ਨੂੰ ਤੋਹਫਾ ਦੇਣਾ ਚਾਹੁੰਦਾ ਹਾਂ ਉਸ ਸਬੰਧੀ ਮੇਰੀ ਅੱਜ ਸਵੇਰੇ ਮੁਲਾਜ਼ਮਾਂ ਨਾਲ ਮੀਟਿੰਗ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਉਨ੍ਹਾਂ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਤੱਕ ਉਹ ਹੜਤਾਲ 'ਤੇ ਨਹੀਂ ਜਾਣਗੇ। ਇਹ ਵੀ ਸਾਡੇ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸਿਰ 'ਤੇ ਹੀ ਚੱਲਦੀ ਹੈ। ਸਰਕਾਰ ਅਤੇ ਮੁਲਾਜ਼ਮਾਂ 'ਚ ਤਾਲਮੇਲ ਹੋਣਾ ਲਾਜ਼ਮੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।
ਮੁੱਖ ਮੰਤਰੀ ਚੰਨੀ ਨੇ ਸਾਰੇ ਮੁਲਾਜ਼ਮਾਂ ਨੂੰ ਦਿੱਤੀਆਂ ਦੀਵਾਲੀਆਂ ਦੀਆਂ ਵਧਾਈਆਂ
ਸਵੇਰੇ ਜਿਹੜੀਆਂ ਮੁਲਾਜ਼ਮ ਯੂਨੀਅਨਾਂ ਮਿਲੀਆਂ ਅਤੇ ਸਮੁੱਚੀਆਂ ਮੁਲਾਜ਼ਮ ਯੂਨੀਅਨਾਂ ਨੇ ਇਹ ਫੈਸਲਾ ਲਿਆ ਹੈ ਕਿ ਜੇਕਰ ਕੋਈ ਗੱਲ ਹੋਈ ਵੀ ਤਾਂ ਉਹ ਬੈਠ ਕੇ ਉਸ ਦਾ ਨਿਬੇੜਾ ਕਰਨਗੇ ਅਤੇ ਹੜਤਾਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਸੇ ਸਬੰਧੀ 440 ਕਰੋੜ ਰੁਪਏ ਹਰ ਮਹੀਨੇ ਅਸੀਂ ਮੁਲਾਜ਼ਮਾਂ ਨੂੰ ਦੇਣ ਜਾ ਰਹੇ ਹਾਂ। ਇਹ ਅਸੀਂ ਡੀ.ਏ. ਦੇ ਰੂਪ ਵਿਚ 11 ਫੀਸਦੀ ਵਾਧਾ ਕੀਤਾ ਹੈ, ਜੋ ਕਿ ਉਨ੍ਹਾਂ ਨੂੰ ਮਿਲੇਗਾ। ਇਸ ਨੂੰ ਪੰਜਾਬ ਸਰਕਾਰ ਵਲੋਂ ਅੱਜ ਤੋਂ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ।
ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ-ਦਿੱਲੀ CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਕੇਸ ਦਾਇਰ, ਜਾਣੋ ਮਾਮਲਾ