ਚੰਡੀਗੜ੍ਹ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀਬਾੜੀ ਸੈਕਟਰ ਲਈ ਕੀਤੇ ਐਲਾਨਾਂ ਨੂੰ ਜੁਮਲਿਆਂ ਦੀ ਪੰਡ ਕਹਿ ਕੇ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਰਥਿਕ ਪੈਕੇਜ ਵਿੱਚ ਸੰਕਟ 'ਚ ਘਿਰੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਨਹੀਂ ਦਿੱਤੀ ਗਈ ਜੋ ਇਨ੍ਹਾਂ ਮੁਸ਼ਕਿਲ ਹਾਲਾਤਾਂ ਇੱਕ ਤੋਂ ਬਾਅਦ ਇੱਕ, ਦੋ ਵੱਡੀਆਂ ਫ਼ਸਲਾਂ ਨੂੰ ਸੰਭਾਲਣ ਦੀਆਂ ਚੁਣੌਤੀਆਂ ਨਾਲ ਲੜ ਰਹੇ ਹਨ।
-
Trashing announcements by Union Finance Minister for Agriculture Sector as nothing but pack of `jumlas’, CM @capt_amarinder said #economicpackage offered no immediate relief to distressed farmers, battling stress of handling 2 major crops in extremely tough conditions
— CMO Punjab (@CMOPb) May 15, 2020 " class="align-text-top noRightClick twitterSection" data="
">Trashing announcements by Union Finance Minister for Agriculture Sector as nothing but pack of `jumlas’, CM @capt_amarinder said #economicpackage offered no immediate relief to distressed farmers, battling stress of handling 2 major crops in extremely tough conditions
— CMO Punjab (@CMOPb) May 15, 2020Trashing announcements by Union Finance Minister for Agriculture Sector as nothing but pack of `jumlas’, CM @capt_amarinder said #economicpackage offered no immediate relief to distressed farmers, battling stress of handling 2 major crops in extremely tough conditions
— CMO Punjab (@CMOPb) May 15, 2020
ਆਰਥਿਕ ਪੈਕੇਜ ਦੇ ਹੁਣ ਤੱਕ ਐਲਾਨੇ ਗਏ ਤਿੰਨਾਂ ਹਿੱਸਿਆਂ ਨੇ ਸਮਾਜ ਦੇ ਲੋੜਵੰਦ ਵਰਗਾਂ ਨੂੰ ਨਿਰਾਸ਼ਾ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ 'ਤੇ ਕੇਂਦਰ ਉਨ੍ਹਾਂ ਲੋਕਾਂ ਦੇ ਬਚਾਅ ਲਈ ਜ਼ਰੂਰੀ ਕਦਮ ਉਠਾਉਣ ਵਿੱਚ ਅਸਫ਼ਲ ਰਹੀ ਹੈ ਜਿਨ੍ਹਾਂ ਨੂੰ ਕੋਵਿਡ ਸੰਕਟ ਮੱਦੇਨਜ਼ਰ ਲਗਾਏ ਲੌਕਡਾਊਨ ਦੌਰਾਨ ਸੰਘਰਸ਼ ਕਰਨਾ ਪੈ ਰਿਹਾ ਹੈ।
ਕੈਪਟਨ ਅਮਰਿਦਰ ਸਿੰਘ ਨੇ ਕਿਸਾਨਾਂ ਲਈ ਕੀਤੇ ਐਲਾਨਾਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਕੋਈ ਠੋਸ ਹੱਲ ਨਾ ਕਰਨ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫੌਰੀ ਰਾਹਤ ਦੀ ਲੋੜ ਹੈ ਨਾ ਕਿ ਸੁਧਾਰ ਉਪਾਵਾਂ ਦੀ, ਜੋ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬੁਰੀ ਤਰ੍ਹਾਂ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੋਣ ਕਰਕੇ ਪੰਜਾਬ ਨੂੰ ਖੇਤੀਬਾੜੀ ਪੱਖੋਂ ਕਣਕ ਦੀ ਵਾਢੀ/ਖਰੀਦ ਦੌਰਾਨ ਕਿਸਾਨਾਂ ਲਈ ਸਹਾਇਤਾ ਦੀ ਲੋੜ ਸੀ ਜੋ ਕੇਂਦਰ ਪ੍ਰਦਾਨ ਕਰਨ ਵਿੱਚ ਅਸਫ਼ਲ ਰਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਪੂਰੀ ਸਹਾਇਤਾ ਦੀ ਘਾਟ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਆਪਣੀ ਹਿੰਮਤ ਅਤੇ ਸੰਘਰਸ਼ ਨਾਲ ਅੱਗੇ ਵਧਦਿਆਂ ਦੇਸ਼ ਨੂੰ ਇੱਕ ਵਾਰ ਫਿਰ ਕਣਕ ਦੀ ਵਧੇਰੇ ਫ਼ਸਲ ਮੁਹੱਈਆ ਕਰਵਾਈ ਜੋ ਕਿ ਸੰਕਟ ਦੀ ਇਸ ਘੜੀ ਵਿੱਚ ਬਹੁਤ ਜ਼ਰੂਰੀ ਹੈ।