ETV Bharat / city

ASI ਭਗਵਾਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਮਦਦ ਦਾ ਐਲਾਨ - ਪੰਜਾਬ ਪੁਲਿਸ

ਜਗਰਾਉਂ 'ਚ ਪੁਲਿਸ ਮੁਲਜ਼ਮਾਂ ਦੀ ਗੈਂਗਸਟਰਾਂ ਦੇ ਨਾਲ ਹੋਈ ਮੁੱਠਭੇੜ ਚ ਸ਼ਹੀਦ ਹੋਏ ਏਐਸਆਈ ਭਗਵਾਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਪੁਲਿਸ ਮੁਖੀ ਨੇ ਆਰਥਿਕ ਮਦਦ ਵਜੋਂ ਇੱਕ ਕਰੋੜ ਰੁਪਏ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।

ASI ਭਗਵਾਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਮਦਦ ਦਾ ਐਲਾਨ

author img

By

Published : May 23, 2021, 8:02 PM IST

ਚੰਡੀਗੜ੍ਹ: ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਪੁਲਿਸ ਦੇ ਸ਼ਹੀਦ ਏ.ਐਸ.ਆਈ. ਭਗਵਾਨ ਸਿੰਘ ਵਲੋਂ ਦਿੱਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਦੇ ਜੱਦੀ ਪਿੰਡ ਕੋਠੇ ਅੱਠ ਚੱਕ, ਜਗਰਾਉਂ ਵਿੱਚ ਸਥਿਤ ਦਸ਼ਮੇਸ਼ ਗੁਰਦੁਆਰਾ ਵਿਖੇ ਭੋਗ ਸਮਾਰੋਹ ਦੌਰਾਨ ਸਮੂਹ ਪੰਜਾਬ ਪੁਲਿਸ ਦੀ ਅਗਵਾਈ ਕਰਦਿਆਂ ਐਤਵਾਰ ਨੂੰ ਆਨਲਾਈਨ ਢੰਗ ਨਾਲ ਸ਼ਰਧਾਂਜਲੀ ਦਿੱਤੀ। ਏ.ਐਸ.ਆਈ. ਭਗਵਾਨ ਸਿੰਘ ਜੋ 1990 ਵਿਚ ਬਤੌਰ ਕਾਂਸਟੇਬਲ ਪੁਲਿਸ ਫੋਰਸ ਵਿਚ ਭਰਤੀ ਹੋਏ ਸੀ ਅਤੇ ਮੌਜੂਦਾ ਸਮੇਂ ਦੌਰਾਨ ਲੁਧਿਆਣਾ ਪੁਲਿਸ (ਦਿਹਾਤੀ) ਕ੍ਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀ.ਆਈ.ਏ) ਵਿੰਗ ਵਿਚ ਤਾਇਨਾਤ ਸਨ, ਉਹ 15 ਮਈ, 2021 ਨੂੰ ਜਗਰਾਉਂ ਵਿਚ ਅਪਰਾਧੀਆਂ ਦਾ ਪਿੱਛਾ ਕਰਨ ਅਤੇ ਮੁਕਾਬਲਾ ਕਰਦਿਆਂ ਆਪਣੀ ਜਾਨ ਗੁਆ ਬੈਠੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ 15 ਸਾਲਾ ਬੇਟਾ ਛੱਡ ਗਏ ਹਨ।

ਡੀ.ਜੀ.ਪੀ. ਦਿਨਕਰ ਗੁਪਤਾ ਜਿਨ੍ਹਾਂ ਨੇ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਵੀਡੀਓ ਕਾਨਫਰੰਸਿੰਗ ਰਾਹੀਂ ਭੋਗ ਸਮਾਗਮ ਵਿਚ ਸ਼ਿਰਕਤ ਕੀਤੀ।ਉਨ੍ਹਾਂ ਨੇ ਅਪਰਾਧ ਅਤੇ ਨਸ਼ਾ ਤਸਕਰਾਂ ਨਾਲ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਏ.ਸੀ.ਆਈ. ਭਗਵਾਨ ਸਿੰਘ ਨੂੰ ਪੁਲਿਸ ਕਮਿਸ਼ਨਰਾਂ / ਐਸਐਸਪੀਜ਼ ਸਮੇਤ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਰਧਾਂਜਲੀ ਭੇਟ ਕੀਤੀ ।ਇਸ ਦੌਰਾਨ ਡੀਜੀਪੀ ਨੇ ਦੱਸਿਆ ਕਿ ਏਐਸਆਈ ਨੇ ਆਪਣੀ ਸਾਰੀ ਸੇਵਾ ਪੂਰੀ ਤਨਦੇਹੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ਼ ਲੜਦਿਆਂ ਨਿਭਾਈ ਅਤੇ ਜਗਰਾਉਂ ਵਿੱਚ ਵੀ ਉਹ ਗੈਂਗਸਟਰਾਂ ਨਾਲ ਬਹਾਦਰੀ ਨਾਲ ਲੜਦੇ ਸ਼ਹੀਦ ਹੋਏ।

ਡੀਜੀਪੀ ਨੇ ਕਿਹਾ ਕਿ “ਅਸੀਂ ਉਹਨਾਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਉਹ ਹਮੇਸ਼ਾਂ ਸਾਡੇ ਦਿਲਾਂ ਵਿੱਚ ਜਿ਼ੰਦਾ ਰਹਿਣਗੇ।” ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਡਟੇ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਏਐਸਆਈ ਭਗਵਾਨ ਸਿੰਘ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ ਰਾਹਤ ਵਜੋਂ 1 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਜਾਏਗੀ। ਇਸ ਤੋਂ ਇਲਾਵਾ ਉਹਨਾਂ ਦੇ ਲੜਕੇ ਨੂੰ ਯੋਗ ਉਮਰ ਆਉਣ ’ਤੇ ਪੁਲਿਸ ਨੌਕਰੀ ਸਮੇਤ ਹੋਰ ਲਾਭ ਦਿੱਤੇ ਜਾਣਗੇ।

ਇਹ ਵੀ ਪੜੋ:ਮਿਸ਼ਨ ਫਤਹਿ: ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦੇ ਨਿਰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.