ETV Bharat / city

'ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਮਿਲੇਗਾ ਇੱਕ ਹੋਰ ਮਹੀਨਾ' - ਹਾਈ ਸਕਿਓਰਿਟੀ ਨੰਬਰ ਪਲੇਟਾਂ

ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਕਿਹਾ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਲੋਕਾਂ ਨੂੰ ਇੱਕ ਮਹੀਨਾ ਹੋਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਚਲਾਨ ਕੱਟਣੇ ਸ਼ੁਰੂ ਕੀਤੇ ਜਾਣਗੇ।

'ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਮਿਲੇਗਾ ਇੱਕ ਹੋਰ ਮਹੀਨਾ'

author img

By

Published : Mar 12, 2021, 10:18 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟਾਂ (ਐਚ.ਐਸ.ਆਰ.ਪੀ.) ਲਗਵਾਉਣ ਲਈ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਜਾਣਗੇ। ਪਿਛਲੇ 8 ਮਹੀਨਿਆਂ ਦੌਰਾਨ ਲਗਭਗ 13 ਲੱਖ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਫਿਕਸ ਕੀਤੀਆਂ ਜਾ ਚੁੱਕੀਆਂ ਹਨ। ਅਜੇ ਵੀ ਬਹੁਤ ਸਾਰੇ ਵਾਹਨ ਮਾਲਕ ਇਨ੍ਹਾਂ ਪਲੇਟਾਂ ਨੂੰ ਲਗਵਾਉਣ ਲਈ ਅੱਗੇ ਨਹੀਂ ਆਏ ਹਨ। ਅਜਿਹੇ ਸਾਰੇ ਵਾਹਨ ਮਾਲਕਾਂ ਲਈ ਇਨਾਂ ਪਲੇਟਾਂ ਨੂੰ ਲਗਵਾਉਣ ਲਈ 15 ਅਪ੍ਰੈਲ ਤੱਕ ਦਾ ਅੰਿਤਮ ਮੌਕਾ ਦਿੱਤਾ ਗਿਆ ਹੈ ਜਿਸ ਮਗਰੋਂ ਸਬੰਧਤ ਅਧਿਕਾਰੀ ਹਾਈ ਸਕਿਓਰਿਟੀ ਰਜਿਸਟ੍ਰੇਸਨ ਪਲੇਟਾਂ ਤੋਂ ਬਗੈਰ ਵਾਹਨਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦੇਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਕਿਹਾ ਕਿ ਇਸ ਵੇਲੇ ਸੂਬੇ ਵਿੱਚ 102 ਕੇਂਦਰਾਂ ‘ਤੇ ਐਚ.ਐਸ.ਆਰ.ਪੀ. ਫਿੱਟ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੇਂਦਰਾਂ ‘ਤੇ ਵਾਹਨ ਮਾਲਕ ਮੋਬਾਈਲ ਐਪਲੀਕੇਸਨ ‘ਐਚਐਸਆਰਪੀ ਪੰਜਾਬ’ ਜਾਂ ਵੈੱਬਸਾਈਟ www.Punjabhsrp.in ਤੋਂ ਆਪਣੀ ਸਹੂਲਤ ਅਨੁਸਾਰ ਆਨਲਾਈਨ ਸਮਾਂ ਲੈ ਕੇ ਅਤੇ ਫ਼ੀਸ ਦੀ ਅਦਾਇਗੀ ਕਰਕੇ ਪਲੇਟਾਂ ਲਗਵਾ ਸਕਦੇ ਹਨ। ਚਾਹਵਾਨ ਪਲੇਟਾਂ ਫਿੱਟ ਕਰਾਉਣ ਦੀ ਤਰੀਕ ਲੈਣ ਲਈ ਹੈਲਪਲਾਈਨ ਨੰਬਰ 7888498859 ਅਤੇ 7888498853 ’ਤੇ ਕਾਲ ਵੀ ਕਰ ਸਕਦੇ ਹਨ।

  • Punjab Government extends time limit for fixing High Security Registration Plates #HSRP by April 15 failing which concerned authorities would start issuing challans. During last 8 months around 13 Lacs vehicles have been fitted with HSRP, informed Transport Minister Razia Sultana pic.twitter.com/ijU4XX6qOI

    — Government of Punjab (@PunjabGovtIndia) March 12, 2021 " class="align-text-top noRightClick twitterSection" data=" ">

ਉਨਾਂ ਦੱਸਿਆ ਕਿ ਘਰ ਵਿੱਚ ਹੀ ਪਲੇਟਾਂ ਲਗਵਾਉਣ ਦੀ ਵਿਸ਼ੇਸ਼ ਸਹੂਲਤ ਵੀ ਉਪਲੱਬਧ ਹੈ। ਇਸ ਸਹੂਲਤ ਦਾ ਲਾਭ ਲੈਣ ਲਈ ਦੋ ਅਤੇ ਤਿੰਨ ਪਹੀਆ ਵਾਹਨ ਮਾਲਕਾਂ ਨੂੰ 100 ਰੁਪਏ ਅਤੇ ਚਾਰ ਅਤੇ ਇਸ ਤੋਂ ਵੱਧ ਪਹੀਆ ਵਾਹਨ ਮਾਲਕਾਂ ਨੂੰ 150 ਰੁਪਏ ਦੇਣੇ ਪੈਂਦੇ ਹਨ। ਰਾਜ ਟਰਾਂਸਪੋਰਟ ਕਮਿਸਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਐਚ.ਐਸ.ਆਰ.ਪੀ ਦੀ ਵਰਤੋਂ ਨਾਲ ਗੁੰਮੀਆਂ ਜਾਂ ਚੋਰੀ ਹੋਈਆਂ ਗੱਡੀਆਂ ਨੂੰ ਟਰੈਕ ਕਰਨ ਵਿਚ ਹੋਰ ਸੁਧਾਰ ਹੋਇਆ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਹੁਣ ਐਚ.ਐਸ.ਆਰ.ਪੀ ਫਿਟਮੈਂਟ ਡਾਟਾ ਸਿੱਧੇ ਤੌਰ ’ਤੇ ਐਨਆਈਸੀ (ਨੈਸਨਲ ਇਨਫੋਰਮੈਟਿਕਸ ਸੈਂਟਰ) ਦੀ ‘ਵਾਹਨ ਐਪਲੀਕੇਸਨ’ ਨਾਲ ਜੋੜ ਦਿੱਤਾ ਗਿਆ ਹੈ ਜਿਸ ਨਾਲ ਧੋਖਾਧੜੀ/ਗੈਰ-ਕਾਨੂੰਨੀ ਆਰਸੀ ਦੀ ਛਪਾਈ ਨੂੰ ਰੋਕਣ ਵਿਚ ਮਦਦ ਮਿਲੇਗੀ।

ਉਨ੍ਹਾਂ ਅਪੀਲ ਕੀਤੀ ਕਿ ਜਿਨਾਂ ਨੇ ਵਾਹਨਾਂ ’ਤੇ ਐਚ.ਐਸ.ਆਰ.ਪੀ ਫਿਕਸ ਨਹੀਂ ਕੀਤੀਆਂ, ਉਨ੍ਹਾਂ ਨੂੰ ਚਲਾਨਾਂ ਤੋਂ ਬਚਣ ਲਈ ਇਨ੍ਹਾਂ ਨੂੰ ਸਮੇਂ ਸਿਰ ਫਿੱਟ ਕਰਵਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਸਾਰੇ ਵਾਹਨਾਂ ਲਈ ਹਾਈ ਸਕਿਓਰਿਟੀ ਨੰਬਰ ਪਲੇਟਾਂ ਫਿਕਸ ਕਰਵਾਉਣਾ ਲਾਜ਼ਮੀ ਹੈ ਅਤੇ ਪੰਜਾਬ ਵਿੱਚ ਵੀ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਫਿਕਸ ਕਰਵਾਏ ਬਿਨਾਂ ਆਰਸੀ ਪ੍ਰਿੰਟ ਨਹੀਂ ਕਰਵਾਈ ਜਾ ਸਕੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.