ਚੰਡੀਗੜ੍ਹ: ਪੰਜਾਬ ਸਰਕਾਰ ਵਿਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏl ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਇਨ੍ਹਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਪੀਪੀਐਸਸੀ ਵੱਲੋਂ ਕੀਤੀ ਗਈ ਹੈl ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਵਿੱਚ ਡਾ. ਜਗਜੀਤ ਸਿੰਘ ਪੁੱਤਰ ਲਾਭ ਸਿੰਘ, ਆਦਰਸ ਕਾਲੋਨੀ, ਅਜੀਤ ਨਗਰ, ਗਰੇਵਾਲ ਚੌਕ, ਮਲੇਰਕੋਟਲਾ ਜ਼ਿਲ੍ਹਾ ਸੰਗਰੂਰ, ਡਾ. ਹਰਜਾਪ ਕੌਰ ਪੁੱਤਰੀ ਗੁਰਜੀਤ ਸਿੰਘ, ਗੁਰੂ ਅੰਗਦ ਨਗਰ, ਨੇੜੇ ਗੁਰੂਦੁਆਰਾ ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ, ਡਾ. ਪ੍ਰਾਚੀਰ ਬੁਧਾਵਰ ਪੁੱਤਰ ਹਰਮਿੰਦਰ ਬੁਧਾਵਰ, ਨਿਊ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ ਜ਼ਿਲ੍ਹਾ ਪਟਿਆਲਾ ਸ਼ਾਮਲ ਹਨl
ਇਸ ਮੌਕੇ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਪਰ ਸੇਵਾ ਨਿਭਾਉਂਦੇ ਹੋਏ ਪਬਲਿਕ ਨੂੰ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਸ੍ਰੀ ਵਿਜੇ ਕੁਮਾਰ ਜੰਜੂਆ ਵਿਸ਼ੇਸ਼ ਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਹਾਜ਼ਰ ਸਨl
ਇਹ ਵੀ ਪੜ੍ਹੋ-ਹਾਈਕਮਾਂਡ ‘ਚ ਵਧਿਆ ਚੰਨੀ ਦਾ ਕਦ! ਲਖੀਮਪੁਰ ਲੈ ਗਏ ਰਾਹੁਲ